18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਹਲਕਾ ਵਿਧਾਇਕ ਰਾਏ ਨੇ ਲਿੰਕਨ ਕਾਲਜ ਰੋਡ ਵਿਖੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕਰਵਾਇਆ

ਅਜੀਤ ਡੈਸਕ 23-11-2025
ਫ਼ਤਹਿਗੜ੍ਹ ਸਾਹਿਬ, 22 ਨਵੰਬਰ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਸੜਕਾਂ ਦਾ ਮੁੜ ਨਿਰਮਾਣ ਕਰਵਾਇਆ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਆਵਾਜਾਈ ਦੀਆਂ ਵਧੀਆ ਸਹੂਲਤਾਂ ਮਿਲ ਸਕਣ, ਜਿਸ ਦੇ ਤਹਿਤ ਹੀ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧੀਨ ਆਉਂਦੇ ਲਿੰਕਨ ਕਾਲਜ ਰੋਡ 'ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ |
ਇਸ ਮੋਕੇ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਸਾਥੀਆਂ ਸਮੇਤ ਕੰਮ ਦਾ ਜਾਇਜ਼ਾ ਲੈਣ ਲਈ ਪਹੁੰਚੇ | ਇਸ ਮੌਕੇ ਵਿਧਾਇਕ ਰਾਏ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਲਕਾ ਫ਼ਤਹਿਗੜ੍ਹ ਸਾਹਿਬ ਦੀਆਂ 90 ਫ਼ੀਸਦੀ ਸੜਕਾਂ ਦਾ ਨਵੀਨੀਕਰਨ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਵੀਂ ਪਾਲਿਸੀ ਦੇ ਤਹਿਤ ਸੜਕਾਂ ਨੂੰ ਬਣਾਇਆ ਜਾ ਰਿਹਾ ਅਤੇ ਸੜਕ ਦੇ ਪੰਜ ਸਾਲ ਦਾ ਰੱਖ ਰਖਾਓ ਵੀ ਠੇਕੇਦਾਰਾਂ ਨੂੰ ਸੌਂਪਿਆ ਗਿਆ ਹੈ ਤਾਂ ਜੋ ਆਮ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਹੋਵੇ | ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਜਦੋਂ ਸੜਕ ਬਣੇਗੀ ਉਦੋਂ ਮੈਟੀਰੀਅਲ ਦਾ ਧਿਆਨ ਜ਼ਰੂਰ ਰੱਖਿਆ ਜਾਵੇ, ਜੇਕਰ ਕੋਈ ਸ਼ਿਕਾਇਤ ਆਉਂਦੀ ਹੈ ਤਾਂ ਕੰਮ ਨੂੰ ਤੁਰੰਤ ਰੁਕਵਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਸੜਕ ਦਾ ਕੰਮ ਪਿਛਲੇ ਲੰਮੇ ਸਮੇਂ ਤੋਂ ਸੀਵਰੇਜ ਪਾਉਣ ਕਰਕੇ ਰੁਕਿਆ ਹੋਇਆ ਸੀ, ਪੰਜਾਬ ਸਰਕਾਰ ਦੇ ਯਤਨਾਂ ਸਦਕਾ ਇਸ ਨੂੰ ਸ਼ਹੀਦੀ ਜੋੜ ਮੇਲ ਤੋਂ ਪਹਿਲਾਂ ਪੂਰਾ ਕਰ ਦਿੱਤਾ ਜਾਵੇਗਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਪਿ੍ਤਪਾਲ ਜੱਸੀ, ਕੌਂਸਲਰ ਦਵਿੰਦਰ ਕੌਰ, ਬਹਾਦਰ ਖਾਨ ਪੀਏ, ਸਾਬਕਾ ਸਰਪੰਚ ਅਮਰੀਕ ਸਿੰਘ ਬਾਲਪੁਰ, ਸਰਪੰਚ ਕੁਲਵਿੰਦਰ ਸਿੰਘ ਡੇਰਾ, ਸੁਖਵੀਰ ਸਿੰਘ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਨੀਤੀਆਂ ਸਦਕਾ ਨਿਵੇਸ਼ਕਾਂ ਵਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ-ਅਰੋੜਾ ਅਗਲੀ ਖ਼ਬਰ ਚੜ੍ਹਤ ਸਿੰਘ ਮੁਕੱਦਮ ਯਾਦਗਾਰੀ ਲਾਇਬ੍ਰੇਰੀ ਲਧਾਣਾ ਝਿੱਕਾ ਨੂੰ ਡਾ. ਬਰਜਿੰਦਰ ਸਿੰਘ ਹਮਦਰਦ ਦੀਆਂ ਪੁਸਤਕਾਂ ਭੇਟ <br/>...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।