19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਨਗਰ ਪਾਲਿਕਾ ਪੈਨਸ਼ਨਰਜ਼ ਵੈੱਲਫੇਅਰ ਸੁਸਾਇਟੀ ਮੰਡੀ ਗੋਬਿੰਦਗੜ੍ਹ ਦੀ ਮੀਟਿੰਗ

ਅਜੀਤ ਡੈਸਕ 23-11-2025
ਮੰਡੀ ਗੋਬਿੰਦਗੜ੍ਹ, 22 ਨਵੰਬਰ (ਰਾਜੇਸ਼ ਸ਼ਰਮਾ)-ਨਗਰ ਪਾਲਿਕਾ ਪੈਨਸ਼ਨਰਜ਼ ਵੈੱਲਫੇਅਰ ਸੁਸਾਇਟੀ ਮੰਡੀ ਗੋਬਿੰਦਗੜ੍ਹ ਦੀ ਮਹੀਨਾਵਾਰ ਮੀਟਿੰਗ ਗੁਰੂ ਰਵਿਦਾਸ ਧਰਮਸ਼ਾਲਾ ਵਿਖੇ ਪ੍ਰਧਾਨ ਗੁਰਬਖ਼ਸ਼ ਸਿੰਘ ਸੰਗਤਪੁਰਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਮਹਿਤੋਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ |
ਮੀਟਿੰਗ ਦੌਰਾਨ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਮ ਸਿੰਘ ਅਲਬੇਲਾ ਨੇ ਧਾਰਮਿਕ ਗੀਤ ਪੇਸ਼ ਕੀਤਾ | ਉਪਰੰਤ ਨਸੀਬ ਸਿੰਘ ਖ਼ਾਨਪੁਰੀ ਨੇ ਆਪਣੇ ਗੀਤ ਰਾਹੀਂ ਬਜ਼ੁਰਗਾਂ ਦਾ ਸਤਿਕਾਰ ਕਰਨ ਦੀ ਪ੍ਰੇਰਨਾ ਦਿੱਤੀ | ਭੁਪਿੰਦਰ ਸਿੰਘ ਡਡਹੇੜੀ ਜਨਰਲ ਸਕੱਤਰ ਨੇ ਮੰਚ ਦਾ ਸੰਚਾਲਨ ਕਰਦੇ ਹੋਏ ਕੇਂਦਰ ਸਰਕਾਰ ਦੀਆਂ ਵੰਡ ਪਾਊ ਨੀਤੀਆਂ ਦੀ ਆਲੋਚਨਾ ਕੀਤੀ | ਉਨ੍ਹਾਂ ਕਿਹਾ ਕਿ ਸਰਕਾਰ ਵੱਖ-ਵੱਖ ਫ਼ਿਰਕਿਆਂ ਵਿਚ ਵੰਡ ਪਾ ਕੇ ਦੇਸ਼ ਦਾ ਮਾਹੌਲ ਖ਼ਰਾਬ ਕਰ ਰਹੀ ਹੈ ਅਤੇ ਲੋਕਾਂ ਦੇ ਮਸਲਿਆਂ ਤੋਂ ਧਿਆਨ ਹਟਾ ਕੇ ਅਰਾਜਕਤਾ ਵਾਲਾ ਮਾਹੌਲ ਸਿਰਜ ਰਹੀ ਹੈ | ਰਾਜਿੰਦਰ ਸਿੰਘ ਜਰਗੜੀ ਨੇ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਨੂੰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਡਟਣ ਦਾ ਸੱਦਾ ਦਿੱਤਾ | ਬਿਜਲੀ ਬੋਰਡ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਨਸਰਾਲੀ ਨੇ ਪੈਨਸ਼ਨਰਜ਼ ਤੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਜ਼ਿਕਰ ਕਰਦਿਆਂ ਪੇਅ-ਕਮਿਸ਼ਨ ਦੇ ਬਕਾਏ ਦੀ ਅਦਾਇਗੀ ਨਾ ਕਰਨ 'ਤੇ ਸਰਕਾਰ ਦੀ ਨਿਖੇਧੀ ਕੀਤੀ | ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਨੇ ਭਰੋਸਾ ਦਿਵਾਇਆ ਕਿ ਪੈਨਸ਼ਨਰਾਂ ਦਾ ਹਰ ਮਸਲਾ ਪ੍ਰਸ਼ਾਸਨ ਨਾਲ ਮਿਲ ਕੇ ਹੱਲ ਕਰਵਾਇਆ ਜਾਵੇਗਾ | ਅਖੀਰ ਵਿਚ ਪ੍ਰਧਾਨ ਗੁਰਬਖ਼ਸ਼ ਸਿੰਘ ਸੰਗਤਪੁਰਾ ਨੇ ਕਿਹਾ ਕਿ ਪੈਨਸ਼ਨਰਾਂ ਨੂੰ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਉਨ੍ਹਾਂ ਦਾ ਹਰ ਮਸਲਾ ਹੱਲ ਕਰਵਾਇਆ ਜਾਵੇਗਾ | ਉਨ੍ਹਾਂ ਮੀਟਿੰਗ ਵਿਚ ਸ਼ਾਮਿਲ ਮੈਂਬਰਾਂ ਦਾ ਧੰਨਵਾਦ ਵੀ ਕੀਤਾ | ਮੀਟਿੰਗ ਵਿਚ ਨਵੇਂ ਮੈਂਬਰ ਅਮਰੀਕ ਸਿੰਘ ਮਾਣਕੀ ਤੇ ਛੋਟੇ ਲਾਲ ਤੋਂ ਇਲਾਵਾ ਸਤਪਾਲ ਘਈ, ਦਰਬਾਰਾ ਸਿੰਘ ਨਸਰਾਲੀ, ਅਜੈਬ ਸਿੰਘ, ਸੁਮੇਰ ਕੁਮਾਰ, ਗੁਰਦੀਪ ਸਿੰਘ ਭੜੀ, ਬਲਵੰਤ ਸਿੰਘ, ਅਮਰਜੀਤ ਅਮਲੋਹ, ਸੋਮਪਾਲ, ਅਮਰੀਕ ਸਿੰਘ ਬਾਲਾ, ਭੋਜ ਰਾਜ, ਜਰਨੈਲ ਸਿੰਘ ਮਾਣਕੀ, ਨਸੀਬ ਸਿੰਘ, ਭਿੰਦਰ ਸਿੰਘ, ਪਿਆਰੀ ਦੇਵੀ, ਮੀਨਾ ਰਾਣੀ, ਬਿਮਲਾ ਦੇਵੀ, ਜਗਤਾਰ ਕੌਰ ਵੀ ਸ਼ਾਮਿਲ ਸਨ |
ਪਿਛਲੀ ਖ਼ਬਰ ਵਿਸ਼ਵ ਯੂਨੀਵਰਸਿਟੀ ਵਿਚ ਸ਼ਹੀਦੀ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਸੈਮੀਨਾਰ ਅਗਲੀ ਖ਼ਬਰ ਵਰਕਸ਼ਾਪ ਦੀ ਸਫਲਤਾਪੂਰਵਕ ਮੇਜ਼ਬਾਨੀ ਲਈ ਦੇਸ਼ ਭਗਤ ਯੂਨੀਵਰਸਿਟੀ ਦੀ ਭੂਮਿਕਾ ਸ਼ਲਾਘਾਯੋਗ-ਗਰਿਮਾ ਰੋਹੇਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।