20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਰਾਜ ਪੱਧਰੀ ਕੁਇਜ਼ ਮੁਕਾਬਲੇ 'ਚ ਤੀਜਾ ਸਥਾਨ ਹਾਸਿਲ ਕੀਤਾ

ਅਜੀਤ ਡੈਸਕ 23-11-2025
ਫ਼ਤਹਿਗੜ੍ਹ ਸਾਹਿਬ, 22 ਨਵੰਬਰ (ਮਨਪ੍ਰੀਤ ਸਿੰਘ)-ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਲਈ ਇਹ ਮਾਣ ਵਾਲੀ ਗੱਲ ਹੈ ਕਿ ਮਾਤਾ ਗੁਜਰੀ ਸਕੂਲ ਆਫ਼ ਐਮੀਨੈਂਸ ਦੀ ਹੋਣਹਾਰ ਵਿਦਿਆਰਥਣ ਗੁਰਨਾਜ਼ ਕੌਰ, ਪੁੱਤਰੀ ਬਲਰਾਜ ਸਿੰਘ ਨੇ ਰਾਜ ਪੱਧਰੀ ਕੁਇਜ਼ ਮੁਕਾਬਲਿਆਂ, ਜਿਸ ਵਿਚ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਦੇ ਪ੍ਰਤੀਯੋਗੀਆਂ ਨੇ ਹਿੱਸਾ ਲਿਆ ਸੀ, ਵਿਚੋਂ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਰੀਤਾ ਰਾਣੀ ਨੇ ਖ਼ੁਸ਼ੀ ਸਾਂਝੀ ਕਰਦਿਆਂ ਦੱਸਿਆ ਕਿ ਵਿਦਿਆਰਥਣ ਗੁਰਨਾਜ਼ ਕੌਰ ਨੇ ਸੁਮਨਪ੍ਰੀਤ ਅਤੇ ਮਨਦੀਪ ਕੌਰ ਦੀ ਅਗਵਾਈ ਹੇਠ ਇਹ ਮੁਕਾਮ ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੜਾਈ ਦੇ ਨਾਲ-ਨਾਲ ਮੁਕਾਬਲਿਆਂ 'ਚ ਵੀ ਹਿੱਸਾ ਲੈਣਾ ਚਾਹੀਦਾ ਹੈ ਤਾਂ ਜੋ ਉਹ ਅੱਗੇ ਚੱਲ ਕੇ ਵੱਖ-ਵੱਖ ਮੁਕਾਮਾਂ 'ਤੇ ਹੋਣ ਵਾਲੇ ਮੁਕਾਬਲਿਆਂ 'ਚ ਮੱਲ੍ਹਾਂ ਮਾਰ ਸਕਣ ਤੇ ਦੇਸ਼ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕਰ ਸਕਣ |
ਪਿਛਲੀ ਖ਼ਬਰ ਗੁਰ-ਸ਼ਕਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਖਮਾਣੋਂ ਵਿਖੇ ਸਪੋਰਟਸ ਮੀਟ ਕਰਵਾਈ ਅਗਲੀ ਖ਼ਬਰ ਹਲਕਾ ਵਿਧਾਇਕ ਰਾਏ ਨੇ ਇਕ ਕਰੋੜ ਨੌ ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸ਼ੈੱਡਾਂ ਦਾ ਨੀਂਹ ਪੱਥਰ ਰੱਖਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।