20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲਿਆਂ ਦੀ ਅਗਵਾਈ 'ਚ ਨਗਰ ਕੀਰਤਨ ਦਾ ਕੀਤਾ ਨਿੱਘਾ ਸੁਆਗਤ

ਅਜੀਤ ਡੈਸਕ 23-11-2025
ਫ਼ਤਹਿਗੜ੍ਹ ਸਾਹਿਬ, 22 ਨਵੰਬਰ (ਮਨਪ੍ਰੀਤ ਸਿੰਘ)- ਸ੍ਰੀ ਗੁਰੂ ਤੇਗ਼ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਅਲੌਕਿਕ ਸ਼ਹੀਦੀ ਨਗਰ ਕੀਰਤਨ ਸਜਾਇਆ ਗਿਆ, ਜੋ ਕਿ ਗੁਰਦੁਆਰਾ ਸ੍ਰੀ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋ ਕੇ ਵੱਖ-ਵੱਖ ਰਾਜਾਂ ਅਤੇ ਸ਼ਹਿਰਾਂ ਤੋਂ ਹੁੰਦਾ ਹੋਇਆ ਸ਼ਹੀਦਾਂ ਦੀ ਧਰਤੀ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਪੈਂਦੇ, ਪਿੰਡ ਬਡਾਲੀ ਆਲਾ ਸਿੰਘ ਵਿਖੇ ਪਹੁੰਚਿਆ ਜਿੱਥੇ ਸੰਤ ਬਾਬਾ ਪਰਮਜੀਤ ਸਿੰਘ ਦੀ ਅਗਵਾਈ ਹੇਠ ਲੰਗਰ ਲਗਾਏ ਗਏ ਤੇ ਸੰਗਤਾਂ ਵਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ ਤੇ ਬਹੁਤ ਹੀ ਸਤਿਕਾਰ ਸਹਿਤ ਸੰਗਤਾਂ ਨੂੰ ਲੰਗਰ ਛਕਾਇਆ ਗਿਆ | ਇਸ ਮੌਕੇ ਸੰਤ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲਿਆਂ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੇ ਮਨੁੱਖਤਾ ਲਈ ਸਰਬਉੱਚ ਕੁਰਬਾਨੀ ਦਿੱਤੀ, ਜੋ ਕੇ ਪੂਰੇ ਸੰਸਾਰ ਅੰਦਰ ਵਿਲੱਖਣ ਸ਼ਹਾਦਤ ਮੰਨੀ ਜਾਂਦੀ ਹੈ | ਇਸ ਮੌਕੇ ਸੰਤਾਂ ਵਲੋਂ ਹਿੰਦ ਦੀ ਚਾਦਰ ਤੇ ਧਰਮ ਰੱਖਿਅਕ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ, ਬਾਣੀ ਤੇ ਕੁਰਬਾਨੀ ਸਬੰਧੀ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ | ਅਰਦਾਸ ਉਪਰੰਤ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘਾਂ ਨੂੰ ਪ੍ਰਬੰਧਕਾਂ ਵਲੋਂ ਸਿਰੋਪਾਉ ਭੇਟ ਕੀਤੇ ਗਏ | ਇਸ ਮੌਕੇ ਵੱਡੀ ਗਿਣਤੀ ਵਿਚ ਇਕੱਤਰ ਇਲਾਕੇ ਦੀਆਂ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਤੇ ਪੰਜ ਪਿਆਰਿਆਂ 'ਤੇ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਨੂੰ ਅਗਲੇ ਪੜਾਅ ਲਈ ਨਿੱਘੀ ਵਿਦਾਇਗੀ ਦਿੱਤੀ | ਇਸ ਮੌਕੇ ਮਨਜੀਤ ਸਿੰਘ ਸਰਹਿੰਦ, ਅਵਤਾਰ ਸਿੰਘ, ਰਜਿੰਦਰ ਸਿੰਘ ਗਰੇਵਾਲ ਲੁਧਿਆਣਾ, ਬੀਬੀ ਦੀਪ ਸ਼ੇਰ ਗਿੱਲ, ਗੁਰਮੰਤ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਚੋਣਾਂ ਲਈ ਵਰਕਰਾਂ 'ਚ ਪੂਰਾ ਉਤਸ਼ਾਹ ਤੇ ਜੋਸ਼-ਗੁਰੂ ਅਗਲੀ ਖ਼ਬਰ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜੋਲੀ ਕਲਾਂ 'ਚ ਕਰਵਾਇਆ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।