15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਜ਼ਿਲ੍ਹਾ ਪ੍ਰਧਾਨ ਰਾਮਗੜ੍ਹ ਬਾਬਾ ਸ੍ਰੀ ਚੰਦ ਜੀ ਦੇ ਅਸਥਾਨ 'ਤੇ ਹੋਏ ਨਤਮਸਤਕ

ਜ਼ਿਲ੍ਹਾ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਬਾਬਾ ਸ੍ਰੀ ਚੰਦ ਜੀ ਦੇ ਅਸਥਾਨ 'ਤੇ ਬਾਬਾ ਸਰਬਜੀਤ ਸਿੰਘ ਭੱਲਾ ਤੋਂ ਅਸ਼ੀਰਵਾਦ ਪ੍ਰਾਪਤ ਕਰਦੇ ਹੋਏ | ਅਜੀਤ ਤਸਵੀਰ <br/> 24-11-2025
ਖਮਾਣੋਂ, 23 ਨਵੰਬਰ (ਜੋਗਿੰਦਰ ਪਾਲ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਨਜ਼ਦੀਕੀ ਪਿੰਡ ਫਰੌਰ ਵਿਖੇ ਬਾਬਾ ਸ੍ਰੀ ਚੰਦ ਜੀ ਦੇ ਅਸਥਾਨ 'ਤੇ ਨਤਮਸਤਕ ਹੋਏ ਅਤੇ ਅਸ਼ੀਰਵਾਦ ਲਿਆ | ਇਸ ਮੌਕੇ ਬਾਬਾ ਸਰਬਜੀਤ ਸਿੰਘ ਭੱਲਾ ਵਲੋਂ ਉਨ੍ਹਾਂ ਦਾ ਸਿਰੋਪਾਉ ਸਾਹਿਬ ਪਾ ਕੇ ਸਨਮਾਨ ਕੀਤਾ ਗਿਆ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ | ਇਸ ਉਪਰੰਤ ਗੱਲਬਾਤ ਕਰਦਿਆਂ ਰਾਮਗੜ੍ਹ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਦੌਰਾਨ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਵੱਖ-ਵੱਖ ਪਿੰਡਾਂ ਵਿਚ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾਣਗੀਆਂ ਅਤੇ ਇਹ ਚੋਣਾਂ ਸਮੂਹ ਵਰਕਰਾਂ ਦੇ ਸਹਿਯੋਗ ਨਾਲ ਪਾਰਟੀ ਦੇ ਚੋਣ ਨਿਸ਼ਾਨ 'ਤੇ ਲੜੀਆਂ ਜਾਣਗੀਆਂ | ਉਨ੍ਹਾਂ ਸਮੂਹ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਹਰ ਤਰ੍ਹਾਂ ਦੇ ਗਿਲੇ ਸ਼ਿਕਵੇ ਦੂਰ ਕਰਕੇ ਅਤੇ ਇਕੱਠੇ ਹੋ ਕੇ ਇਨ੍ਹਾਂ ਚੋਣਾਂ ਦੀ ਤਿਆਰੀ ਵਿਚ ਜੁੱਟ ਜਾਣ ਤਾਂ ਜੋ ਕਾਂਗਰਸ ਇਸ ਵਿਚ ਸ਼ਾਨਦਾਰ ਜਿੱਤ ਪ੍ਰਾਪਤ ਕਰ ਸਕੇ |
ਪਿਛਲੀ ਖ਼ਬਰ ਸੱਤਿਆ ਸਾਈਾ ਬਾਬੇ ਦਾ ਜਨਮ ਦਿਨ ਮਨਾਇਆ ਅਗਲੀ ਖ਼ਬਰ ਮੰਡੀ ਗੋਬਿੰਦਗੜ੍ਹ ਦੇ ਮੁਹੱਲਾ ਰਾਮ ਨਗਰ 'ਚ ਕਈ ਪਰਿਵਾਰਾਂ ਨੇ ਫੜਿਆ ਕਾਂਗਰਸ ਦਾ ਪੱਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।