21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਪਿੰਡ ਮੰਡੋਫਲ 'ਚ 'ਡਿਜੀਟਲ ਲਿਟਰੇਸੀ' ਵਿਸ਼ੇ 'ਤੇ ਕੈਂਪ ਲਗਾਇਆ

ਅਜੀਤ ਡੈਸਕ 25-11-2025
ਫ਼ਤਹਿਗੜ੍ਹ ਸਾਹਿਬ, 24 ਨਵੰਬਰ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਐੱਨ. ਐੱਸ.ਐੱਸ. ਯੂਨਿਟ ਡਿਪਾਰਟਮੈਂਟ ਆਫ਼ ਐਜੂਕੇਸ਼ਨ ਐਂਡ ਇਨਫਰਮੇਸ਼ਨ ਸਾਇੰਸ ਵਲੋਂ ਡਾ. ਸੁਮਨਪ੍ਰੀਤ ਕੌਰ ਪ੍ਰੋਗਰਾਮ ਅਫ਼ਸਰ ਐਨ.ਐੱਸ.ਐੱਸ. ਦੀ ਅਗਵਾਈ ਹੇਠ ਪਿੰਡ ਮੰਡੋਫਲ ਵਿਚ 'ਡਿਜੀਟਲ ਲਿਟਰੇਸੀ' ਵਿਸ਼ੇ 'ਤੇ ਇਕ ਰੋਜ਼ਾ ਕੈਂਪ ਲਗਾਇਆ ਗਿਆ, ਜਿਸ ਦਾ ਉਦੇਸ਼ ਪਿੰਡ ਵਾਸੀਆਂ ਨੂੰ ਮੁੱਢਲੇ ਡਿਜੀਟਲ ਗਿਆਨ ਨਾਲ ਸਸ਼ਕਤ ਕਰਨਾ, ਵਿਦਿਆਰਥੀਆਂ ਵਿਚ ਸਮਾਜਿਕ ਜ਼ਿੰਮੇਵਾਰੀ ਤੇ ਕਮਿਊਨਿਟੀ ਜੋੜ ਨੂੰ ਮਜ਼ਬੂਤ ਕਰਨਾ ਸੀ | ਇਸ ਮੌਕੇ ਡਾ. ਸੁਮਨਪ੍ਰੀਤ ਕੌਰ ਨੇ ਅੱਜ ਦੇ ਯੁੱਗ ਵਿਚ ਡਿਜੀਟਲ ਜਾਗਰੂਕਤਾ ਦੀ ਵਧਦੀ ਮਹੱਤਤਾ 'ਤੇ ਰੌਸ਼ਨੀ ਪਾਈ | ਜਦੋਂਕਿ ਐਨ. ਐੱਸ. ਐੱਸ. ਵਲੰਟੀਅਰਾਂ ਵਲੋਂ ਵੱਖ-ਵੱਖ ਇੰਟਰੈਕਟਿਵ ਸੈਸ਼ਨ ਆਯੋਜਿਤ ਕੀਤੇ ਗਏ, ਜਿਨ੍ਹਾਂ ਵਿਚ ਸਮਾਰਟ ਫੋਨਾਂ ਦੀ ਪ੍ਰਭਾਵਸ਼ਾਲੀ ਵਰਤੋਂ, ਆਨਲਾਈਨ ਭੁਗਤਾਨ ਦੀ ਸੁਰੱਖਿਆ, ਡਿਜੀਟਲ ਮਾਧਿਅਮ ਰਾਹੀਂ ਸਰਕਾਰੀ ਸੇਵਾਵਾਂ ਤੱਕ ਪਹੁੰਚ ਅਤੇ ਇੰਟਰਨੈੱਟ 'ਤੇ ਫੈਲ ਰਹੀ ਗ਼ਲਤ ਜਾਣਕਾਰੀ ਦੀ ਪਛਾਣ ਵਰਗੇ ਮੁੱਦੇ ਸ਼ਾਮਿਲ ਸਨ | ਉਪ ਕੁਲਪਤੀ ਡਾ. ਪਰਿਤਪਾਲ ਸਿੰਘ ਨੇ ਵਿਭਾਗ ਦੇ ਇਸ ਯਤਨ ਦੀ ਪ੍ਰਸ਼ੰਸਾ ਕਰਦੇ ਹੋਏ ਆਯੋਜਕ ਟੀਮ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਸਿੱਖਿਆ ਨੂੰ ਡਿਜੀਟਲ ਸਸ਼ਕਤੀਕਰਨ ਨਾਲ ਜੋੜਨਾ ਯੂਨੀਵਰਸਿਟੀ ਦੇ ਸਮੂਹਿਕ ਵਿਕਾਸ ਤੇ ਸਮਾਜਿਕ ਭਲਾਈ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ |
ਡਾ. ਸੁਖਵਿੰਦਰ ਸਿੰਘ ਬਿਲਿੰਗ ਡੀਨ ਅਕਾਦਮਿਕ ਮਾਮਲੇ ਨੇ ਕਿਹਾ ਕਿ ਇਸ ਤਰ੍ਹਾਂ ਦੇ ਆਊਟਰੀਚ ਪ੍ਰੋਗਰਾਮ ਵਿਦਿਆਰਥੀਆਂ ਦੇ ਅਨੁਭਵ ਨੂੰ ਹੋਰ ਨਿਖਾਰਦੇ ਕਰਦੇ ਹਨ, ਉਨ੍ਹਾਂ ਵਿਚ ਲੀਡਰਸ਼ਿਪ ਅਤੇ ਸਮਾਜਿਕ ਜ਼ਿੰਮੇਵਾਰੀ ਦੇ ਗੁਣਾਂ ਦਾ ਵਿਕਾਸ ਕਰਦੇ ਹਨ | ਡਾ. ਹਰਨੀਤ ਬਿਲਿੰਗ ਪ੍ਰੋਗਰਾਮ ਕੋਆਰਡੀਨੇਟਰ ਨੇ ਕੈਂਪ ਦੀ ਸਫਲਤਾ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਡਿਜੀਟਲ ਲਿਟਰੇਸੀ ਇਕ ਜਾਣਕਾਰੀ ਭਰਪੂਰ ਤੇ ਸਸ਼ਕਤ ਸਮਾਜ ਦੀ ਨੀਂਹ ਹੈ | ਉਨ੍ਹਾਂ ਵਿਦਿਆਰਥੀਆਂ ਦੇ ਜੋਸ਼ ਅਤੇ ਸਮਰਪਣ ਦੀ ਪ੍ਰਸ਼ੰਸਾ ਕੀਤੀ |
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਦਾ ਕੀਤਾ ਸਨਮਾਨ ਅਗਲੀ ਖ਼ਬਰ ਕੰਮ ਬੰਦ ਰੱਖ ਕੇ 2 ਤੋਂ 4 ਦਸੰਬਰ ਤੱਕ ਲਗਾਤਾਰ ਦਿਨ-ਰਾਤ ਦਾ ਧਰਨਾ ਦਿੱਤਾ ਜਾਵੇਗਾ- ਲੋਹਾਰੀ, ਖੰਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।