ਸੰਘੋਲ, 24 ਨਵੰਬਰ (ਗੁਰਨਾਮ ਸਿੰਘ ਚੀਨਾ)-ਸਾਬਕਾ ਚੇਅਰਮੈਨ ਬਲਾਕ ਸੰਮਤੀ ਖਮਾਣੋਂ ਡਾ. ਨਰਿੰਦਰ ਕੁਮਾਰ ਬਡਲਾ ਵਲੋਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਦਾ ਵਿਸ਼ੇਸ਼ ਮਿਲਣੀ ਦੌਰਾਨ ਸਨਮਾਨ ਕੀਤਾ ਗਿਆ ਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਉਹ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੰੁਚਾਉਣ ਲਈ ਹਰ ਸੰਭਵ ਯਤਨ ਕਰਨਗੇ | ਇਸ ਮੌਕੇ ਪ੍ਰਧਾਨ ਰਾਮਗੜ੍ਹ ਨੇ ਵੀ ਭਰੋਸਾ ਦਿਵਾਇਆ ਕਿ ਉਹ ਪਾਰਟੀ ਵਰਕਰਾਂ ਤੇ ਟਕਸਾਲੀ ਆਗੂਆਂ ਨੂੰ ਨਾਲ ਲੈ ਕੇ ਚੱਲਣਗੇ | ਇਸ ਮੌਕੇ ਸਾਬਕਾ ਚੇਅਰਮੈਨ ਬਲਾਕ ਸੰਮਤੀ ਖਮਾਣੋਂ ਡਾ. ਬਡਲਾ ਵਲੋਂ ਰਾਮਗੜ੍ਹ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜਸਵਿੰਦਰ ਸਿੰਘ ਸਾਬਕਾ ਸਰਪੰਚ ਰਿਆ, ਡਾ. ਸੰਜੀਵ ਸ਼ਰਮਾ ਲਾਈਫ਼ ਕੇਅਰ ਹਸਪਤਾਲ, ਹਰਨੇਕ ਸਿੰਘ ਰਿਆ, ਹੁਸੈਨ ਤੇ ਡਾ. ਭਵਾਨੀ ਸ਼ਰਮਾ ਆਦਿ ਮੌਜੂਦ ਸਨ |