21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਸ਼©੍ਰੋਮਣੀ ਅਕਾਲੀ ਦਲ ਲਗਾਤਾਰ ਮਜ਼ਬੂਤੀ ਵੱਲ ਵਧ ਰਿਹਾ ਹੈ- ਚਨਾਰਥਲ

ਅਜੀਤ ਡੈਸਕ 25-11-2025
ਫ਼ਤਹਿਗੜ੍ਹ ਸਾਹਿਬ, 24 ਨਵੰਬਰ (ਬਲਜਿੰਦਰ ਸਿੰਘ)-ਸ਼©੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਲਗਾਤਾਰ ਮਜ਼ਬੂਤੀ ਵੱਲ ਵੱਧ ਰਹੀ ਹੈ, ਜਿਸ ਦਾ ਸਬੂਤ ਵਿਧਾਨ ਸਭਾ ਹਲਕਾ ਤਰਨਤਾਰਨ ਦੀ ਜ਼ਿਮਨੀ ਚੋਣ ਦੇ ਆਏ ਨਤੀਜਿਆਂ ਤੋਂ ਸਭ ਦੇ ਸਾਹਮਣੇ ਹੈ, ਕਿਉਂਕਿ ਜ਼ਿਮਨੀ ਚੋਣ ਜਿੱਤਣ ਲਈ ਮੌਜੂਦਾ 'ਆਪ' ਸਰਕਾਰ ਵਲੋਂ ਸਰਕਾਰੀ ਤੰਤਰ ਦੀ ਰੱਜ ਕੇ ਵਰਤੋਂ ਕੀਤੀ ਗਈ ਸੀ ਅਤੇ ਬੌਖਲਾਹਟ ਵਿਚ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ 'ਤੇ ਝੂਠੇ ਪਰਚੇ ਵੀ ਦਰਜ ਕਰਵਾਏ ਗਏ | ਇਸ ਦੇ ਬਾਵਜੂਦ ਵੀ ਸ਼੍ਰੋਮਣੀ ਅਕਾਲੀ ਦਲ ਨੇ ਜ਼ੋਰਦਾਰ ਟੱਕਰ ਦਿੱਤੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਜਥੇਦਾਰ ਸ਼ਰਨਜੀਤ ਸਿੰਘ ਚਨਾਰਥਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਆਗਾਮੀ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਪਾਰਟੀ ਵਲੋਂ ਸਾਫ਼ ਸੁਥਰੇ ਅਕਸ, ਪਾਰਟੀ ਲਈ ਸਰਗਰਮੀ ਨਾਲ ਸਮਰਪਿਤ ਸੇਵਾਵਾਂ ਨਿਭਾਉਣ ਅਤੇ ਲੋਕਾਂ ਵਿਚਰਨ ਵਾਲੇ ਉਮੀਦਵਾਰਾਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਜਾਵੇਗਾ | ਉਨ੍ਹਾਂ ਦਾਅਵਾ ਕੀਤਾ ਕਿ ਜੇਕਰ ਪੰਜਾਬ ਸਰਕਾਰ ਅਤੇ ਚੋਣ ਕਮਿਸ਼ਨ ਵਲੋਂ ਪਾਰਦਰਸ਼ਤਾ ਨਾਲ ਚੋਣਾਂ ਕਰਵਾਈਆਂ ਗਈਆਂ ਤਾਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵੱਡੀ ਜਿੱਤ ਦਰਜ਼ ਕਰਕੇ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਨ ਦਾ ਮੁੱਢ ਬੰਨ੍ਹਣਗੇ | ਉਨ੍ਹਾਂ ਪਾਰਟੀ ਵਰਕਰਾਂ ਤੇ ਆਗੂਆਂ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਪ੍ਰਚਾਰ ਮੁਹਿੰਮ ਤੇਜ਼ ਕਰਨ ਦਾ ਸੱਦਾ ਵੀ ਦਿੱਤਾ |
ਪਿਛਲੀ ਖ਼ਬਰ ਮੈਡੀਕਲ ਚੈੱਕਅਪ ਕੈਂਪ ਲਗਾਇਆ ਅਗਲੀ ਖ਼ਬਰ ਵਿਧਾਇਕ ਰਾਏ ਨੇ ਪਿੰਡ ਖ਼ੋਜੇ ਮਾਜਰਾ ਵਿਖੇ ਰਸਤੇ ਨੂੰ ਪੱਕਾ ਕਰਨ ਦਾ ਕੰਮ ਸ਼ੁਰੂ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।