ਅਮਲੋਹ, 24 ਨਵੰਬਰ (ਕੇਵਲ ਸਿੰਘ, ਅੰਮਿ੍ਤ ਸ਼ੇਰਗਿੱਲ)-ਪੰਜਾਬ ਦੀ ਹੁਣ ਤੱਕ ਦੀ ਸਭ ਤੋਂ ਫ਼ੇਲ੍ਹ 'ਆਪ' ਸਰਕਾਰ ਨੂੰ ਲੋਕ ਆ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੇ ਫ਼ਤਵੇ ਦੇ ਕੇ ਸਬਕ ਸਿਖਾਉਣ | ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਹਲਕੇ ਦੇ ਪਿੰਡ ਬੈਣਾ ਬੁਲੰਦ ਵਿਖੇ ਵਰਕਰਾਂ ਤੇ ਆਗੂਆਂ ਨਾਲ ਮੀਟਿੰਗ ਕਰਨ ਸਮੇਂ ਕੀਤਾ | ਖੰਨਾ ਨੇ ਕਿਹਾ ਕਿ 'ਆਪ' ਸਰਕਾਰ ਜੋ ਝੂਠੇ ਵਾਅਦੇ ਕਰਕੇ ਸੱਤਾ ਵਿਚ ਆਈ ਸੀ, ਉਹ ਵਾਅਦੇ ਪੂਰੇ ਨਹੀਂ ਹੋ ਸਕੇ | ਉਨ੍ਹਾਂ ਕਿਹਾ ਕਿ ਅੱਜ ਸਾਡੇ ਸਾਰਿਆਂ ਕੋਲ ਇਨ੍ਹਾਂ ਚੋਣਾਂ 'ਚ ਮੌਕਾ ਹੈ ਕਿ 'ਆਪ' ਦੇ ਨੁਮਾਇੰਦਿਆਂ ਨੂੰ ਬੁਰੀ ਤਰ੍ਹਾਂ ਨਕਾਰਿਆ ਜਾਵੇ ਤੇ ਲੋਕ ਹਿਤੈਸ਼ੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀਆਂ ਜਿੱਤਾਂ ਦਰਜ਼ ਕਰਵਾ ਕੇ 2027 ਦੀ ਨੀਂਹ ਰੱਖੀ ਜਾਵੇ | ਇਸ ਮੀਟਿੰਗ ਵਿਚ ਕੁਲਦੀਪ ਸਿੰਘ ਮੁੱਢੜੀਆ, ਗੁਰਬਖਸ਼ ਸਿੰਘ ਬੈਣਾ, ਕੁਲਦੀਪ ਸਿੰਘ ਮਛਰਾਈ, ਯੂਥ ਆਗੂ ਕਮਲਜੀਤ ਸਿੰਘ ਗਿੱਲ, ਹਰਬੰਸ ਸਿੰਘ ਬਡਾਲੀ, ਸੁਖਦੇਵ ਸਿੰਘ ਬੈਣੀ, ਡਾ. ਜਸਵੰਤ ਸਿੰਘ ਅਲਾਦਾਦਪੁਰ, ਡਾ. ਪਰਮਜੀਤ ਸਿੰਘ ਹਰੀਪੁਰ, ਇੰਦਰਜੀਤ ਸਿੰਘ, ਹਰਵਿੰਦਰ ਸਿੰਘ ਬਿੰਦਾ ਮਾਜਰੀ, ਡਾ. ਅਰਜਨ ਸਿੰਘ ਪ੍ਰਧਾਨ, ਮਲਕੀਤ ਸਿੰਘ ਮਾਨਗੜ੍ਹ, ਗੁਰਪ੍ਰੀਤ ਸਿੰਘ ਚਹਿਲਾਂ, ਗੁਰਪ੍ਰੀਤ ਸਿੰਘ ਭੰਗੂ, ਹੈਪੀ ਮਾਨਗੜ੍ਹ, ਰਘਬੀਰ ਸਿੰਘ ਚਹਿਲਾਂ, ਕਿ੍ਸ਼ਨ ਸਿੰਘ, ਬਹਾਦਰ ਸਿੰਘ, ਬਾਬੂ ਸਿੰਘ, ਜੰਗੀਰ ਸਿੰਘ, ਮੱਖਣ ਸਿੰਘ, ਕਾਹਨ ਸਿੰਘ ਤੂਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਰਕਰ ਤੇ ਆਗੂ ਮੌਜੂਦ ਸਨ |