21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਅਜੀਤ ਡੈਸਕ 25-11-2025
ਖਮਾਣੋਂ, 24 ਨਵੰਬਰ (ਜੋਗਿੰਦਰ ਪਾਲ)-ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ, ਅਧਿਆਪਕਾਂ ਤੇ ਪਿ੍ੰਸੀਪਲ ਸਮੇਤ ਸਮੁੱਚੇ ਸਕੂਲ ਪਰਿਵਾਰ ਨੇ ਗੁਰੂ ਸਾਹਿਬ ਨੂੰ ਸ਼ਰਧਾਂਜਲੀ ਭੇਟ ਕੀਤੀ | ਪ੍ਰਾਰਥਨਾ ਸਭਾ ਤੋਂ ਬਾਅਦ ਪ੍ਰੋਗਰਾਮ ਦੀ ਸ਼ੁਰੂਆਤ ਵਿਦਿਆਰਥੀਆਂ ਦੁਆਰਾ ਭਜਨ ਕੀਰਤਨ ਨਾਲ ਹੋਈ, ਜਿਸ ਨੇ ਮਾਹੌਲ ਨੂੰ ਸ਼ਰਧਾ ਤੇ ਸ਼ਾਂਤੀ ਨਾਲ ਭਰ ਦਿੱਤਾ | ਇਸ ਉਪਰੰਤ ਭਾਸ਼ਣ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਗੁਰੂ ਤੇਗ ਬਹਾਦਰ ਜੀ ਦੇ ਬਲੀਦਾਨ, ਹਿੰਮਤ ਅਤੇ ਮਨੁੱਖਤਾ ਲਈ ਅਨਮੋਲ ਕੁਰਬਾਨੀ ਸਬੰਧੀ ਭਾਸ਼ਣ ਦਿੱਤੇ | ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਸ਼ਰਧਾਂਜਲੀ ਭੇਟ ਕਰਦੇ ਹੋਏ ਗੁਰੂ ਸਾਹਿਬ ਦੇ ਜੀਵਨ 'ਤੇ ਕਵਿਤਾਵਾਂ ਪੇਸ਼ ਕੀਤੀਆਂ, ਜੋ ਕਿ ਬਹੁਤ ਪ੍ਰੇਰਨਾਦਾਇਕ ਸਨ | ਅਧਿਆਪਕ ਵਿਸ਼ਾਲ ਸਿੰਘ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਇਤਿਹਾਸ ਵਿਚ ਗੁਰੂ ਸਾਹਿਬ ਦੀ ਸ਼ਹਾਦਤ ਦੇ ਮਹਾਨ ਤੇ ਵਿਲੱਖਣ ਮਹੱਤਵ ਬਾਰੇ ਵੀ ਦੱਸਿਆ | ਸਕੂਲ ਪਿ੍ੰਸੀਪਲ ਗੁਰਪ੍ਰੀਤ ਕੌਰ ਨੇ ਗੁਰੂ ਤੇਗ ਬਹਾਦਰ ਜੀ ਦੇ ਪਵਿੱਤਰ ਜੀਵਨ ਤੋਂ ਪ੍ਰੇਰਨਾ ਲੈਂਦਿਆਂ, ਵਿਦਿਆਰਥੀਆਂ ਨੂੰ ਕੁਰਬਾਨੀ, ਸਮਰਪਣ, ਹਿੰਮਤ ਤੇ ਸੱਚ ਦੇ ਮਾਰਗ 'ਤੇ ਚੱਲਣ ਦਾ ਸੰਦੇਸ਼ ਦਿੱਤਾ |
ਪਿਛਲੀ ਖ਼ਬਰ ਸੋਨਮ ਬਾਜਵਾ ਤੇ ਫ਼ਿਲਮ ਪਿੱਟ ਸਿਆਪਾ ਦੀ ਟੀਮ 'ਤੇ ਮੁਕੱਦਮਾ ਦਰਜ ਕਰਕੇ ਗਿ੍ਫ਼ਤਾਰ ਕੀਤਾ ਜਾਵੇ-ਸ਼ਾਹੀ ਇਮਾਮ ਪੰਜਾਬ <b... ਅਗਲੀ ਖ਼ਬਰ ਅਕਾਲ ਅਕੈਡਮੀ ਤੇ ਅਕਾਲ ਕਾਲਜ ਖਮਾਣੋਂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਸੰਬੰਧੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।