18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਪਿੰਡ ਸਲਾਣਾ 'ਚ ਦੋ ਦਰਜਨ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ

ਅਜੀਤ ਡੈਸਕ 04-12-2025
ਅਮਲੋਹ, 3 ਦਸੰਬਰ (ਅੰਮਿ੍ਤ ਸਿੰਘ ਸ਼ੇਰਗਿੱਲ)-ਨਜ਼ਦੀਕੀ ਪਿੰਡ ਦੇ ਸੀਨੀਅਰ ਰਾਜਸੀ ਆਗੂ ਸੁਖਵਿੰਦਰ ਸਿੰਘ ਸੁੱਖੂ ਬਾਬਾ ਸਲਾਣਾ ਦੋ ਦਰਜਨ ਪਰਿਵਾਰਾਂ ਨੂੰ ਨਾਲ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜੂ ਖੰਨਾ ਨੇ ਕਿਹਾ ਕਿ ਅੱਜ ਪੰਜਾਬ ਵਿਚ ਆਮ ਆਦਮੀ ਪਾਰਟੀ ਖ਼ਿਲਾਫ਼ ਲੋਕਾਂ ਵਿਚ ਵੱਡਾ ਰੋਸ ਜਾਗ ਚੁੱਕਾ ਹੈ ਤੇ ਵੱਖ-ਵੱਖ ਹਲਕਿਆਂ ਵਿਚ ਸ਼੍ਰੋਮਣੀ ਅਕਾਲੀ ਦਲ ਵਿਚ ਲੋਕ ਲਗਾਤਾਰ ਸ਼ਾਮਿਲ ਹੋ ਰਹੇ ਹਨ | ਜਿਸ ਤੋਂ ਜਾਪਦਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਆਮ ਆਦਮੀ ਪਾਰਟੀ ਸੂਬੇ ਵਿਚ ਸੁੱਕੇ ਪੱਤਿਆਂ ਦੀ ਤਰ੍ਹਾਂ ਉੱਡ ਜਾਵੇਗੀ | ਉਨ੍ਹਾਂ ਕਿਹਾ ਕਿ ਜਿਸ ਪਾਰਟੀ ਦੀ ਨੀਂਹ ਝੂਠ ਦੇ ਸਹਾਰੇ ਤੇ ਰੱਖੀ ਗਈ ਹੋਵੇ, ਉਹ ਨੀਂਹ ਜ਼ਿਆਦਾ ਦੇਰ ਨਹੀਂ ਟਿੱਕ ਸਕਦੀ | ਰਾਜੂ ਖੰਨਾ ਨੇ ਅੱਜ ਸੁਖਵਿੰਦਰ ਸਿੰਘ ਸੁੱਖੂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਜਿਨ੍ਹਾਂ ਦੀ ਪ੍ਰੇਰਣਾ ਸਦਕਾ ਅੱਜ ਦੋ ਦਰਜਨ ਪਰਿਵਾਰਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ ਗਈ ਹੈ | ਰਾਜੂ ਖੰਨਾ ਨੇ ਪਾਰਟੀ ਵਿਚ ਸ਼ਾਮਿਲ ਹੋਏ ਹਰ ਵਰਕਰ ਤੇ ਆਗੂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਵਿਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕਰਨ ਵਾਲਿਆਂ ਵਿਚ ਸੁਖਵਿੰਦਰ ਸਿੰਘ ਸੁੱਖੂ ਬਾਬਾ ਸਲਾਣਾ, ਮਿੱਠੂ ਮਿਸਤਰੀ, ਬੂਟਾ ਸਿੰਘ ਫੋਰਮੈਨ, ਪਾਲੀ ਸਲਾਣਾ, ਭਿੰਦਰ ਸਿੰਘ, ਬੂੱਟਾ ਸਿੰਘ ਸਲਾਣਾ, ਕੇਸਰ ਸਿੰਘ, ਰਾਜ ਸਿੰਘ, ਰਣਬੀਰ ਸਿੰਘ, ਹਰਪ੍ਰੀਤ ਸਿੰਘ, ਬਲਜਿੰਦਰ ਸਿੰਘ, ਜਗਤਾਰ ਸਿੰਘ, ਬਹਾਦਰ ਸਿੰਘ, ਬਲਵਿੰਦਰ ਸਿੰਘ, ਜਤਿੰਦਰ ਸਿੰਘ, ਸਨੀ ਸਲਾਣਾ, ਗੁਰਪ੍ਰੀਤ ਸਿੰਘ ਸਲਾਣਾ ਪ੍ਰਮੁੱਖ ਹਨ | ਜਿਨ੍ਹਾਂ ਨੂੰ ਰਾਜੂ ਖੰਨਾ ਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਵਲੋਂ ਸਿਰੋਪਾਉ ਦੇ ਕੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਤੇ ਯੂਥ ਆਗੂ ਹਰਸ਼ਦੀਪ ਸਿੰਘ ਕੁੰਜਾਰੀ, ਡਾ. ਅਰੁਜਨ ਸਿੰਘ ਅਮਲੋਹ, ਹਰਿੰਦਰ ਸਿੰਘ ਦੀਵਾ, ਹਰਵਿੰਦਰ ਸਿੰਘ ਬਿੰਦਾ ਮਾਜਰੀ, ਹਰਬੰਸ ਸਿੰਘ ਬਡਾਲੀ, ਜਤਿੰਦਰ ਸਿੰਘ ਧਾਲੀਵਾਲ, ਅਮੋਲਕ ਸਿੰਘ ਕੁੰਜਾਰੀ, ਸੁਰਿੰਦਰ ਸਿੰਘ, ਕੁਲਦੀਪ ਸਿੰਘ ਮਛਰਾਈ, ਗੁਰਮੀਤ ਸਿੰਘ ਭੱਟੋ, ਕੰਵਲਜੀਤ ਸਿੰਘ ਗਿੱਲ, ਹਰਕੀਰਤ ਸਿੰਘ ਪਨਾਗ, ਕੇਸਰ ਸਿੰਘ, ਯਾਦਵਿੰਦਰ ਸਿੰਘ, ਰਾਜੂ ਖਾਂ, ਨਰਿੰਦਰ ਸਿੰਘ ਪਨਾਗ, ਵਰਿੰਦਰ ਸਿੰਘ ਟਿੰਕੂ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਸੀ.ਪੀ.ਐੱਫ. ਕਰਮਚਾਰੀ ਯੂਨੀਅਨ ਨੇ ਐੱਫ.ਆਈ.ਆਰ. ਦੀਆਂ ਕਾਪੀਆਂ ਸਾੜੀਆਂ ਅਗਲੀ ਖ਼ਬਰ ਸੀਵਰੇਜ ਬੋਰਡ ਦੇ ਠੇਕਾ ਮੁਲਾਜ਼ਮ ਤਿੰਨ ਰੋਜ਼ਾ ਹੜਤਾਲ 'ਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।