ਖਮਾਣੋਂ, 3 ਦਸੰਬਰ (ਮਨਮੋਹਣ ਸਿੰਘ ਕਲੇਰ)-ਖਮਾਣੋਂ ਪੁਲਿਸ ਨੇ ਇਕ ਵਿਆਹੀ ਮਹਿਲਾ ਦੀ ਸ਼ਿਕਾਇਤ 'ਤੇ ਉਸ ਦੀ ਇਤਰਾਜ਼ਯੋਗ ਵੀਡੀਓ ਬਣਾ ਕੇ ਵਾਇਰਲ ਕਰਨ ਦੇ ਕਥਿਤ ਦੋਸ਼ 'ਚ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਮਿਲੀ ਜਾਣਕਾਰੀ ਮੁਤਾਬਿਕ ਇਕ ਮਹਿਲਾ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਬਹਾਦਰ ਸਿੰਘ ਵਾਸੀ ਪਿੰਡ ਗੱਗੜਵਾਲ ਥਾਣਾ ਖਮਾਣੋਂ ਨੇ ਸ਼ਿਕਾਇਤ ਕਰਤਾ ਦੀ ਮਰਜ਼ੀ ਤੋਂ ਬਿਨਾਂ ਉਸ ਦੇ ਸਰੀਰ ਨੂੰ ਛੂਹਿਆ ਅਤੇ ਉਸ ਦੀ ਇਕ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ | ਪੁਲਿਸ ਨੇ ਉਸ ਵਿਅਕਤੀ ਖ਼ਿਲਾਫ਼ ਧਾਰਾ 77 ਬੀ.ਐੱਨ.ਐੱਸ. 67 ਏ, 66 ਈ.ਆਈ.ਟੀ. ਐਕਟ ਤਹਿਤ ਮੁਕੱਦਮਾ ਦਰਜ ਕਰਕੇ ਉਕਤ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ |