18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਡਿਵਾਈਨ ਲਾਈਟ ਸਕੂਲ ਦੀ ਅਧਿਆਪਕਾ ਤੇ ਵਿਦਿਆਰਥੀ ਨੂੰ ਫੈਪ ਨੇ ਕੀਤਾ ਸਨਮਾਨਿਤ

ਅਜੀਤ ਡੈਸਕ 04-12-2025
ਫ਼ਤਹਿਗੜ੍ਹ ਸਾਹਿਬ, 3 ਦਸੰਬਰ (ਬਲਜਿੰਦਰ ਸਿੰਘ)-ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਸਰਹਿੰਦ ਦੀ ਅਧਿਆਪਕਾ ਮਨਪ੍ਰੀਤ ਬਾਤਿਸ਼ ਨੂੰ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਅਤੇ ਐਸੋਸੀਏਸ਼ਨ ਪੰਜਾਬ ਦੁਆਰਾ ਚੰਡੀਗੜ੍ਹ ਯੂਨੀਵਰਸਿਟੀ 'ਚ ਕਰਵਾਏ ਗਏ ਇਕ ਵਿਸ਼ੇਸ਼ ਸਨਮਾਨ ਸਮਾਰੋਹ ਦੌਰਾਨ (ਫੈਪ ਨੈਸ਼ਨਲ) ਟੀਮ ਵਲੋਂ 'ਸਕੂਲ ਦਾ ਮਾਣ ਟਰਾਫ਼ੀ' ਨਾਲ ਸਨਮਾਨਿਤ ਕੀਤਾ ਗਿਆ | ਇਸ ਤੋਂ ਇਲਾਵਾ ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਦੇ ਹੀ ਵਿਦਿਆਰਥੀ ਯੁਵਰਾਜ ਸਿੰਘ ਨੂੰ ਪਾਵਰ ਲਿਫਟਿੰਗ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਟਰਾਫ਼ੀ ਨਾਲ ਸਨਮਾਨਿਤ ਕੀਤਾ ਗਿਆ | ਇਸ ਟਰਾਫ਼ੀ ਲਈ ਸਕੂਲ ਦੇ ਪਿ੍ੰਸੀਪਲ ਡਾ. ਬਬੀਤਾ ਚੋਪੜਾ ਅਤੇ ਸਮੂਹ ਸਟਾਫ਼ ਨੇ ਉਨ੍ਹਾਂ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਸਕੂਲ ਦੇ ਅਧਿਆਪਕ ਵਿੱਦਿਆ ਦੇ ਖੇਤਰ ਵਿਚ ਵਡਮੁੱਲਾ ਯੋਗਦਾਨ ਪਾਉਣ ਅਤੇ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਬਦਲੇ ਸਨਮਾਨਿਤ ਕੀਤੇ ਜਾ ਰਹੇ ਹਨ | ਉਨ੍ਹਾਂ ਦੋਵੇਂ ਸ਼ਖ਼ਸੀਅਤਾਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
ਪਿਛਲੀ ਖ਼ਬਰ ਭਾਜਪਾ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਲਈ ਆਪਣੇ ਉਮੀਦਵਾਰ ਖੜੇ੍ਹ ਕਰੇਗੀ- ਕੇਵਲ ਢਿੱਲੋਂ ਅਗਲੀ ਖ਼ਬਰ ਹਰਵੇਲ ਸਿੰਘ ਮਾਧੋਪੁਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।