ਨਾਭਾ, 3 ਦਸੰਬਰ (ਜਗਨਾਰ ਸਿੰਘ ਦੁਲੱਦੀ)-ਪੰਜਾਬ ਅੰਦਰ ਹੋ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਜਿੱਥੇ ਪ੍ਰਸ਼ਾਸਨ ਵਲੋਂ ਪੂਰੀ ਤਰ੍ਹਾਂ ਤਿਆਰੀਆਂ ਕੀਤੀਆਂ ਗਈਆਂ ਹਨ ਉੱਥੇ ਪਹਿਲੇ ਦੋ ਦਿਨਾਂ ਦੌਰਾਨ ਨਾਭਾ ਹਲਕੇ ਅੰਦਰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਕਿਸੇ ਵੀ ਪਾਰਟੀ ਦੇ ਕਿਸੇ ਵੀ ਉਮੀਦਵਾਰ ਵਲੋਂ ਆਪਣੇ ਕਾਗ਼ਜ਼ ਦਾਖਲ ਨਹੀਂ ਕੀਤੇ ਗਏ | ਹੁਣ ਦੇਖਣ ਵਾਲੀ ਗੱਲ ਤਾਂ ਇਹ ਹੈ ਕਿ 3 ਅਤੇ 4 ਦਸੰਬਰ ਨੂੰ ਕਿੰਨੇ ਕੁ ਵਿਅਕਤੀ ਕਾਗ਼ਜ਼ ਭਰਨ 'ਚ ਸਫਲ ਹੁੰਦੇ ਹਨ, ਕਿਉਂ ਜੋ ਜ਼ਿਆਦਾਤਰ ਪਾਰਟੀਆਂ ਦੇ ਉਮੀਦਵਾਰ ਅੱਜ ਐੱਨ. ਓ. ਸੀ. ਨੂੰ ਲੈ ਕੇ ਹੀ ਦਫ਼ਤਰਾਂ ਦੇ ਚੱਕਰ ਲਗਾਉਂਦੇ ਵੇਖੇ ਗਏ |