17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਵਿਧਾਇਕ ਰਾਏ ਨੇ ਸਰਹਿੰਦ ਵਿਖੇ ਵਿਕਾਸ ਕਾਰਜ ਸ਼ੁਰੂ ਕਰਵਾਏ

ਅਜੀਤ ਡੈਸਕ 04-12-2025
ਫ਼ਤਹਿਗੜ੍ਹ ਸਾਹਿਬ, 3 ਦਸੰਬਰ (ਮਨਪ੍ਰੀਤ ਸਿੰਘ)-ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਵਲੋਂ ਨਗਰ ਕੌਂਸਲ ਸਰਹਿੰਦ ਦੇ ਅਧੀਨ ਆਉਂਦੇ ਵਾਰਡ ਨੰ. 2 'ਚ ਕਰੀਬ 27 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਸ਼ੁਰੂ ਕਰਵਾਏ ਗਏ | ਇਨ੍ਹਾਂ ਵਿਕਾਸ ਕਾਰਜਾਂ ਦੇ ਸ਼ੁਰੂ ਹੋਣ ਨਾਲ ਇਲਾਕਾ ਨਿਵਾਸੀਆਂ ਵਿਚ ਖ਼ੁਸ਼ੀ ਦੀ ਲਹਿਰ ਹੈ | ਇਸ ਮੌਕੇ ਵਿਧਾਇਕ ਰਾਏ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਵਿਕਾਸ ਕਾਰਜ ਨਿਰੰਤਰ ਜਾਰੀ ਹਨ ਤੇ ਇਨ੍ਹਾਂ ਵਿਚ ਖੜੋਤ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਸਰਹਿੰਦ ਦੇ ਵਾਰਡ ਨੰ. 2 ਵਿਚ ਕੋਸਮੋ ਪਲਾਜ਼ਾ, ਬਾਬਾ ਬੰਦਾ ਸਿੰਘ ਬਹਾਦਰ ਮਾਰਕੀਟ ਵਿਚ ਕਰੀਬ 14 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਸ਼ੁਰੂ ਕਰਵਾਇਆ ਗਿਆ ਹੈ ਤੇ ਬੰਦਾ ਸਿੰਘ ਬਹਾਦਰ ਮਾਰਕੀਟ ਦੇ ਵਿਚ ਗਲੀਆਂ ਨੂੰ ਇੰਟਰਲੋਕ ਟਾਈਲਾਂ ਦੇ ਨਾਲ ਪੱਕਾ ਕੀਤਾ ਜਾ ਰਿਹਾ ਹੈ | ਇਸੇ ਤਰ੍ਹਾਂ 13 ਲੱਖ ਦੀ ਲਾਗਤ ਨਾਲ ਗਰੀਨ ਪਲਾਜ਼ਾ ਕਾਲੋਨੀ ਵਿਚ 14 ਤੇ 15 ਨੰ. ਗਲੀਆਂ ਨੂੰ ਵੀ ਇੰਟਰਲੋਕ ਟਾਈਲਾਂ ਦੇ ਨਾਲ ਪੱਕਾ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਵਾਰਡ ਵਾਸੀਆਂ ਦੀ ਲੰਮੇ ਸਮੇਂ ਤੋਂ ਲਟਕਦੀ ਮੰਗ ਨੂੰ ਪੂਰਾ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਕਹਿਣੀ ਅਤੇ ਕਰਨੀ ਦੀ ਪੱਕੀ ਹੈ, ਜਿਸ ਦੁਆਰਾ ਸੂਬੇ ਦੀਆਂ ਸਾਰੀਆਂ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ, ਜੋ ਕਿ ਇਤਿਹਾਸਿਕ ਕਦਮ ਹੈ, ਜਦਕਿ ਪਿਛਲੇ ਸਮਿਆਂ ਵਿਚ ਇੰਨੇ ਵੱਡੇ ਪੱਧਰ 'ਤੇ ਸੜਕਾਂ ਦਾ ਕੰਮ ਨਹੀਂ ਹੋਇਆ | ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਵੀ ਵਿਕਾਸ ਕਾਰਜ ਇਸੇ ਤਰ੍ਹਾਂ ਜਾਰੀ ਰਹਿਣਗੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਜਿੰਦਰ ਕੁਮਾਰ, ਪਵੇਲ ਹਾਂਡਾ, ਗੁਰਮੀਤ ਬਾਜਵਾ ਸੰਗਠਨ ਇੰਚਾਰਜ, ਐਡਵੋਕੇਟ ਅਮਰਿੰਦਰ ਮੰਡੋਫਲ, ਜਸਵਿੰਦਰ ਸਿੰਘ, ਰਮੇਸ਼ ਕੁਮਾਰ ਸੋਨੂੰ, ਪਿ੍ਤਪਾਲ ਜੱਸੀ, ਜੋਨੀ ਤਲਾਣੀਆਂ, ਜਗਦੀਪ ਗੁਰਾਇਆ, ਜਗਜੀਤ ਤਲਾਣੀਆਂ, ਰਜੇਸ਼ ਉੱਪਲ, ਤਰਸੇਮ ਉੱਪਲ, ਰਾਮਪਾਲ ਸਿੰਘ, ਅਮਨਦੀਪ ਸਿੰਘ ਭਾਨੀ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਮਹਾਂਰਿਸ਼ੀ ਮੇਹੀਂ ਵਿੱਦਿਆ ਮੰਦਰ ਸਕੂਲ 'ਚ ਕਾਰਨੀਵਲ-2025 ਕਰਵਾਇਆ ਅਗਲੀ ਖ਼ਬਰ 'ਆਪ' ਸਰਕਾਰ ਨੇ ਲੋਕਾਂ ਨਾਲ ਵਾਅਦੇ ਪੂਰੇ ਕੀਤੇ- ਸਿੰਗਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।