ਅਮਲੋਹ, 3 ਦਸੰਬਰ (ਕੇਵਲ ਸਿੰਘ)-ਮਹਾਂਰਿਸ਼ੀ ਮੇਹੀਂ ਵਿੱਦਿਆ ਮੰਦਿਰ ਸਕੂਲ ਅਮਲੋਹ 'ਚ ਕਾਰਨੀਵਲ 2025 ਸਤਵਸੀਲਡ ਕਰਵਾਇਆ ਗਿਆ | ਕਾਰਨੀਵਲ ਵਿਚ ਸਕੂਲ ਦੇ ਵਿਦਿਆਰਥੀਆਂ, ਮਾਪਿਆਂ ਅਤੇ ਇਲਾਕੇ ਦੇ ਲੋਕਾਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ | ਸਮਾਗਮ ਵਿਚ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਦੇ ਨਾਲ ਵਿੱਕੀ ਮਿੱਤਲ, ਦਰਸ਼ਨ ਸਿੰਘ ਚੀਮਾ, ਰਣਜੀਤ ਸਿੰਘ ਪਨਾਗ, ਲਵਪ੍ਰੀਤ ਸਿੰਘ ਲਵੀ, ਕੁਲਦੀਪ ਕੁਮਾਰ ਦੀਪਾ, ਡਾ. ਵਾਰੇ ਖਾਂ ਅਤੇ ਤਰਨਦੀਪ ਸਿੰਘ ਵੀ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ 'ਤੇ ਵਿਧਾਇਕ ਬੜਿੰਗ ਨੇ ਸਕੂਲ ਮੈਨੇਜਮੈਂਟ ਵਲੋਂ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਕੀਤੀ, ਉੱਥੇ ਹੀ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਗੀਤ, ਨਾਚ ਸਮੇਤ ਇਕ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ, ਜਿਸ ਨੇ ਦਰਸ਼ਕਾਂ ਦਾ ਖ਼ੂਬ ਮਨੋਰੰਜਨ ਕੀਤਾ | ਵਿਦਿਆਰਥੀਆਂ ਵਲੋਂ ਨਸ਼ੇ ਵਿਰੁੱਧ ਨੁੱਕੜ ਨਾਟਕ ਵੀ ਪੇਸ਼ ਕੀਤਾ ਗਿਆ, ਜੋ ਦਰਸ਼ਕਾਂ ਲਈ ਬਹੁਤ ਹੀ ਪ੍ਰਭਾਵਸ਼ਾਲੀ ਅਤੇ ਸੇਧ ਦੇਣ ਵਾਲਾ ਸੀ | ਕਾਰਨੀਵਲ ਵਿਚ ਖਾਣ-ਪੀਣ ਦੀਆਂ ਵੱਖ-ਵੱਖ ਕਿਸਮਾਂ, ਖੇਡਾਂ ਤੇ ਦਿਲਚਸਪ ਗਤੀਵਿਧੀਆਂ ਦੇ ਰੰਗਾਰੰਗ ਸਟਾਲ ਲਗਾਏ ਗਏ ਸਨ, ਉੱਥੇ ਹੀ ਵੱਖ-ਵੱਖ ਖੇਡ ਗਤੀਵਿਧੀਆਂ ਵੀ ਕਰਵਾਈਆਂ ਗਈਆਂ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਜਸਵਿੰਦਰ ਕੌਰ ਨੇ ਇਸ ਸਫਲ ਆਯੋਜਨ ਲਈ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੀ ਪ੍ਰਸ਼ੰਸਾ ਕੀਤੀ | ਉਨ੍ਹਾਂ ਮਾਪਿਆਂ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ | ਇਸ ਮੌਕੇ ਸਕੂਲ ਮੈਨੇਜਮੈਂਟ ਰਾਕੇਸ਼ ਕੁਮਾਰ, ਵਜਿੰਦਰ ਕੁਮਾਰ ਸ਼ਰਮਾ, ਅਨਿਲ ਕੁਮਾਰ, ਧੀਰਜ ਸ਼ਰਮਾ, ਵਿਦਿਆਰਥੀ ਅਤੇ ਮਾਪੇ ਵੀ ਮੌਜੂਦ ਸਨ |