17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਐੱਨ. ਡੀ. ਆਰ. ਐੱਫ. ਨੇ ਸਕੂਲੀ ਵਿਦਿਆਰਥੀਆਂ ਨੂੰ ਸੰਕਟਕਾਲੀਨ ਸਥਿਤੀਆਂ ਨਾਲ ਨਜਿੱਠਣ ਬਾਰੇ ਦਿੱਤੀ ਸਿਖਲਾਈ

ਅਜੀਤ ਡੈਸਕ 04-12-2025
ਫ਼ਤਹਿਗੜ੍ਹ ਸਾਹਿਬ, 3 ਦਸੰਬਰ (ਮਨਪ੍ਰੀਤ ਸਿੰਘ)-ਦੇਸ਼ ਭਰ 'ਚ ਆਫ਼ਤ ਪ੍ਰਬੰਧਨ ਪ੍ਰਤੀ ਜਾਗਰੂਕਤਾ ਵਧਾਉਣ ਦੇ ਯਤਨਾਂ ਤਹਿਤ ਨੈਸ਼ਨਲ ਡਿਜਾਸਟਰ ਰਿਸਪਾਂਸ ਫੋਰਸ ਦੀਆਂ ਟੀਮਾਂ ਵਲੋਂ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੂੰ ਆਫ਼ਤਾਂ ਨਾਲ ਨਜਿੱਠਣ ਦੀ ਸਿਖਲਾਈ ਦਿੱਤੀ ਜਾ ਰਹੀ ਹੈ | ਇਸੇ ਉਦੇਸ਼ ਹਿੱਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ 7ਵੀਂ ਅੱੈਨ.ਡੀ.ਆਰ.ਐੱਫ. ਬਠਿੰਡਾ ਦੀ 26 ਮੈਂਬਰੀ ਟੀਮ ਵਲੋਂ ਇੰਸਪੈਕਟਰ ਸੰਜੇ ਬਿਸ਼ਟ ਦੀ ਅਗਵਾਈ ਹੇਠ ਸਕੂਲਾਂ ਵਿਚ ਜਾਗਰੂਕਤਾ ਗਤੀਵਿਧੀਆਂ ਆਰੰਭ ਕੀਤੀਆਂ ਗਈਆਂ ਹਨ, ਜੋ ਕਿ 13 ਦਸੰਬਰ ਤੱਕ ਜਾਰੀ ਰਹਿਣਗੀਆਂ | ਸਰਕਾਰੀ ਹਾਈ ਸਕੂਲ ਮਾਧੋਪੁਰ ਵਿਖੇ ਸਕੂਲ ਸੁਰੱਖਿਆ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਤੇ ਸਕੂਲੀ ਅਮਲੇ ਨੂੰ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿਚ ਜਾਨ ਮਾਲ ਦੀ ਰਾਖੀ ਕਰਨ ਦੇ ਸਮਰੱਥ ਬਣਾਉਣ ਲਈ ਪ੍ਰਯੋਗੀ ਜਾਣਕਾਰੀ ਦਿੱਤੀ ਗਈ | ਟੀਮ ਨੇ ਵਿਦਿਆਰਥੀਆਂ ਨੂੰ ਜਾਨ ਬਚਾਉਣ ਦੀਆਂ ਤਕਨੀਕਾਂ ਜਿਵੇਂ ਸੀ.ਪੀ.ਆਰ., ਭੂਚਾਲ ਸੁਰੱਖਿਆ, ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ, ਅੱਗ ਲੱਗਣ ਦੀ ਸਥਿਤੀ ਵਿਚ ਅੱਗ ਬੁਝਾਉਣ ਜਿਹੀਆਂ ਗਤੀਵਿਧੀਆਂ, ਐਮਰਜੈਂਸੀ ਵਿਚ ਜ਼ਖ਼ਮੀ ਵਿਅਕਤੀ ਨੂੰ ਸੁਰੱਖਿਅਤ ਥਾਂ 'ਤੇ ਪਹੁੰਚਾਉਣ, ਫ਼ਸਟ ਏਡ ਬਾਰੇ ਦੱਸਿਆ ਗਿਆ | ਇਸ ਦੌਰਾਨ ਟੀਮ ਵਿਚ ਸ਼ਾਮਿਲ ਮੈਂਬਰਾਂ ਨੇ ਪ੍ਰੈਕਟੀਕਲ ਪ੍ਰਦਰਸ਼ਨਾਂ ਰਾਹੀਂ ਜਾਗਰੂਕ ਕੀਤਾ ਤੇ ਵਿਦਿਆਰਥੀਆਂ ਨੂੰ ਹੱਥੀਂ ਅਭਿਆਸ ਕਰਵਾਇਆ | ਬੁਲਾਰਿਆਂ ਨੇ ਕਿਹਾ ਕਿ ਸੰਕਟਕਾਲੀਨ ਸਥਿਤੀ ਵਿਚ ਵਿਦਿਆਰਥੀ ਨਾ ਕੇਵਲ ਆਪਣੇ ਆਪ ਨੂੰ ਸੁਰੱਖਿਅਤ ਰੱਖ ਸਕਦੇ ਹਨ, ਬਲਕਿ ਆਪਣੇ ਪਰਿਵਾਰਾਂ ਤੇ ਆਂਢ ਗੁਆਂਢ ਵਿਚ ਵੀ ਇਸ ਬਾਰੇ ਚੇਤਨਾ ਫੈਲਾ ਸਕਦੇ ਹਨ | ਇਸ ਮੌਕੇ ਪਿੰਡ ਵਾਸੀਆਂ ਨੇ ਐੱਨ. ਡੀ. ਆਰ. ਐੱਫ. ਦੇ ਇਸ ਉੱਦਮ ਦੀ ਸ਼ਲਾਘਾ ਕੀਤੀ |
ਪਿਛਲੀ ਖ਼ਬਰ ਐੱਮ. ਜੀ. ਅਸ਼ੋਕਾ ਕੰਨਿਆ ਸਕੂਲ 'ਚ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਅਗਲੀ ਖ਼ਬਰ ਰੈਵੀਨਿਊ ਪਟਵਾਰ ਯੂਨੀਅਨ ਨੇ ਡੀ. ਸੀ. ਨੂੰ ਦਿੱਤਾ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।