27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਸੀਨੀਅਰ ਸਿਟੀਜ਼ਨ ਸੇਵਾ ਮੁਕਤ ਵੈੱਲਫੇਅਰ ਐਸੋਸੀਏਸ਼ਨ ਖਮਾਣੋਂ ਦੀ ਸ਼ੋਕ ਮੀਟਿੰਗ ਹੋਈ

ਅਜੀਤ ਡੈਸਕ 21-12-2025
ਖਮਾਣੋਂ, 20 ਦਸੰਬਰ (ਜੋਗਿੰਦਰ ਪਾਲ)-ਸੀਨੀਅਰ ਸਿਟੀਜ਼ਨ ਸੇਵਾ ਮੁਕਤ ਵੈੱਲਫੇਅਰ ਐਸੋਸੀਏਸ਼ਨ ਖਮਾਣੋਂ ਦੀ ਸ਼ੋਕ ਮੀਟਿੰਗ ਪ੍ਰਧਾਨ ਦਿਲਬਾਰਾ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ | ਜਾਣਕਾਰੀ ਦਿੰਦਿਆਂ ਪ੍ਰੈਸ ਸਕੱਤਰ ਜਸਵੰਤ ਸਿੰਘ ਚੜੀ ਨੇ ਦੱਸਿਆ ਕਿ ਇਸ ਵਿਚ ਐਸੋਸੀਏਸ਼ਨ ਦੇ ਮੁੱਢਲੇ ਸਰਪ੍ਰਸਤ ਸਵਰਗੀ ਗੁਰਦੇਵ ਸਿੰਘ ਸੰਘੋਲ ਸਾਬਕਾ ਐਡਮਿਨਿਸਟਰੇਟਰ ਸਿਵਲ ਸਕੱਤਰੇਤ ਦੀ ਧਰਮ ਪਤਨੀ ਸਰਜੀਤ ਕੌਰ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਵਿੱਛੜੀ ਆਤਮਾ ਦੀ ਸ਼ਾਂਤੀ ਲਈ ਸਮੂਹ ਮੈਂਬਰਾਂ ਵਲੋਂ ਦੋ ਮਿੰਟ ਦਾ ਮੌਨ ਧਾਰਨ ਰੱਖਿਆ ਗਿਆ | ਇਸ ਮੌਕੇ ਰਾਮ ਮੂਰਤੀ ਸ਼ਰਮਾ, ਅਜੈਬ ਸਿੰਘ ਖਮਾਣੋਂ, ਚਰਨ ਸਿੰਘ ਰਾਏ, ਕਰਤਾਰ ਸਿੰਘ ਜਟਾਣਾ, ਸ਼ਰਨਜੀਤ ਸਿੰਘ ਖਮਾਣੋਂ, ਰਮੇਸ਼ ਕੁਮਾਰ ਭੜੀ, ਨਛੱਤਰ ਸਿੰਘ ਖਮਾਣੋਂ, ਪ੍ਰੀਤਮ ਸਿੰਘ ਬਾਜਵਾ, ਤਾਰਾ ਸਿੰਘ, ਸਰਿੰਦਰਪਾਲ ਸਿੰਘ ਅਤੇ ਬਹਾਦਰ ਸਿੰਘ ਖਮਾਣੋਂ ਹਾਜ਼ਰ ਸਨ |
ਪਿਛਲੀ ਖ਼ਬਰ ਮੋਟਰਸਾਈਕਲ 'ਚ ਮਾਰੀ ਟੱਕਰ, ਮਾਮਲਾ ਦਰਜ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਹਰਲਾਲਪੁਰ ਵਿਚ ਮਾਪੇ-ਅਧਿਆਪਕ ਮਿਲਣੀ ਦੌਰਾਨ ਬਲਾਕ ਸੰਮਤੀ ਮੈਂਬਰ ਰਣਜੀਤ ਸਿੰਘ ਰਵੀ ਚੀਮਾ ਦਾ ਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।