27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਸਰਕਾਰੀ ਐਲੀਮੈਂਟਰੀ ਸੁਪਰ ਸਮਾਰਟ ਸਕੂਲ ਕਪੂਰਗੜ੍ਹ ਵਿਖੇ ਮੇਗਾ ਪੀ.ਟੀ.ਐੱਮ. ਕਰਵਾਈ

ਅਜੀਤ ਡੈਸਕ 21-12-2025
ਅਮਲੋਹ, 20 ਦਸੰਬਰ (ਕੇਵਲ ਸਿੰਘ)-ਸਰਕਾਰੀ ਐਲੀਮੈਂਟਰੀ ਸੁਪਰ ਸਮਾਰਟ ਸਕੂਲ ਕਪੂਰਗੜ੍ਹ 'ਚ ਸੀ.ਐੱਚ.ਟੀ. ਅਨਿਲ ਬਾਂਸਲ ਦੀ ਅਗਵਾਈ ਹੇਠ ਮੇਗਾ ਪੀ.ਟੀ.ਐੱਮ. ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ | ਇਸ ਮਿਲਣੀ ਵਿਚ ਵੱਡੀ ਗਿਣਤੀ ਵਿਚ ਮਾਪਿਆਂ ਨੇ ਭਾਗ ਲਿਆ | ਇਸ ਮੌਕੇ ਸੀ.ਐੱਚ.ਟੀ. ਅਨਿਲ ਬਾਂਸਲ ਨੇ ਮਾਪਿਆਂ ਨਾਲ ਗੱਲ ਕਰਦਿਆਂ ਕਿਹਾ ਕਿ ਬੱਚੇ ਦੀ ਸਿੱਖਿਆ ਘਰ ਅਤੇ ਸਕੂਲ ਦੋਵਾਂ ਨਾਲ ਜੁੜੀ ਹੁੰਦੀ ਹੈ, ਜੇ ਘਰ ਅਤੇ ਸਕੂਲ ਇਕੱਠੇ ਮਿਲ ਕੇ ਕੰਮ ਕਰਨ, ਤਾਂ ਬੱਚਾ ਚੰਗੀ ਤਰ੍ਹਾਂ ਅੱਗੇ ਵਧ ਸਕਦਾ ਹੈ | ਉਨ੍ਹਾਂ ਮਾਪਿਆਂ ਨੂੰ ਬੱਚਿਆਂ ਦੀ ਪੜ੍ਹਾਈ ਵੱਲ ਧਿਆਨ ਦੇਣ ਅਤੇ ਨਿਯਮਤ ਸਕੂਲ ਭੇਜਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਦੱਸਿਆ ਕਿ ਇਸ ਪੀ.ਟੀ.ਐੱਮ. ਦਾ ਮੁੱਖ ਮਕਸਦ ਮਾਪਿਆਂ ਤੇ ਅਧਿਆਪਕਾਂ ਵਿਚਕਾਰ ਸਾਂਝ ਬਣਾਉਣਾ ਹੈ, ਤਾਂ ਜੋ ਬੱਚਿਆਂ ਦਾ ਸਮੁੱਚਾ ਵਿਕਾਸ ਹੋ ਸਕੇ | ਇਸ ਮੌਕੇ ਪਰਮਿੰਦਰ ਸਿੰਘ, ਗਗਨਦੀਪ ਸਿੰਘ, ਹਰਦੀਪ ਕੌਰ ਤੇ ਰਮਨਪ੍ਰੀਤ ਕੌਰ ਵੀ ਮੌਜੂਦ ਸਨ |
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਜ਼ਿਲ੍ਹਾ ਪੱਧਰੀ ਮਹੀਨਾਵਾਰ ਮੀਟਿੰਗ ਹੋਈ ਅਗਲੀ ਖ਼ਬਰ ਗਊ ਸੇਵਾ ਸਮਿਤੀ ਨੇ ਗਊਸ਼ਾਲਾ ਅਮਲੋਹ 'ਚ ਮਨਾਇਆ ਮੱਸਿਆ ਦਾ ਦਿਹਾੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।