26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਮਜ਼ਬੂਤ ਹੋ ਕੇ ਨਿਕਲਿਆ- ਰਾਜੂ ਖੰਨਾ

ਅਜੀਤ ਡੈਸਕ 21-12-2025
ਅਮਲੋਹ, 20 ਦਸੰਬਰ (ਕੇਵਲ ਸਿੰਘ, ਅੰਮਿ੍ਤ ਸ਼ੇਰਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲੜੇ ਉਮੀਦਵਾਰਾਂ ਦੇ ਘਰ-ਘਰ ਜਾ ਕੇ ਵਰਕਰਾਂ ਤੇ ਆਗੂਆਂ ਦਾ ਧੰਨਵਾਦ ਕੀਤਾ | ਰਾਜੂ ਖੰਨਾ ਨੇ ਕਿਹਾ ਕਿ ਸਰਕਾਰ ਵਲੋਂ ਵੋਟਰਾਂ ਨੂੰ ਹਰ ਪੱਖ ਤੋਂ ਡਰਾਇਆ ਤੇ ਧਮਕਾਇਆ ਗਿਆ, ਪਰ ਉਸ ਦੇ ਬਾਵਜੂਦ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੇ ਚੋਣ ਮੁਹਿੰਮ ਨੂੰ ਪੂਰੀ ਤਰ੍ਹਾਂ ਭਖਾਈ ਰੱਖਿਆ ਤੇ ਪ੍ਰਚਾਰ ਵਿਚ ਕੋਈ ਕਸਰ ਨਹੀਂ ਛੱਡੀ | ਖੰਨਾ ਨੇ ਕਿਹਾ ਕਿ ਉਹ ਹਲਕਾ ਅਮਲੋਹ ਦੇ ਹਰ ਵਰਕਰ ਤੇ ਆਗੂ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ ਵਿਚ ਦਿਨ ਰਾਤ ਪ੍ਰਚਾਰ ਕੀਤਾ | ਉਨ੍ਹਾਂ ਨੇ ਹਲਕਾ ਅਮਲੋਹ ਦੇ ਸਮੁੱਚੇ ਵਰਕਰਾਂ ਤੇ ਆਗੂਆਂ ਨੂੰ ਭਰੋਸਾ ਦਿੱਤਾ ਕਿ ਪਾਰਟੀ ਹਮੇਸ਼ਾ ਉਨ੍ਹਾਂ ਨਾਲ ਡੱਟ ਕੇ ਖੜ੍ਹੀ ਹੈ | ਇਸ ਮੌਕੇ 'ਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖਾਲਸਾ, ਹਰਸ਼ਦੀਪ ਸਿੰਘ ਕੁੰਜਾਰੀ, ਰਣਜੀਤ ਸਿੰਘ ਘੋਲਾ ਰੁੜਕੀ, ਹਰਿੰਦਰ ਸਿੰਘ ਦੀਵਾ, ਸੰਤੋਖ ਸਿੰਘ ਜੰਜੂਆ, ਸੁਬੇਗ ਸਿੰਘ ਕੁੰਜਾਰੀ, ਹਰਦੀਪ ਕੌਰ ਰੁੜਕੀ, ਰਾਜਿੰਦਰ ਸਿੰਘ ਰਾਜੀ ਬਲਿੰਗ, ਰਾਣੀ ਬੇਗਮ, ਜੋਗਿੰਦਰ ਸਿੰਘ ਸਲਾਣਾ, ਸ਼ਰਧਾ ਸਿੰਘ ਛੰਨਾ, ਡਾ. ਅਰਜਨ ਸਿੰਘ, ਕਰਮ ਸਿੰਘ ਘੁਟੀਂਡ, ਕੇਸਰ ਸਿੰਘ ਸਲਾਣਾ, ਗੁਰਦੀਪ ਸਿੰਘ ਮੰਡੋਫਲ, ਹਰਵਿੰਦਰ ਸਿੰਘ ਬਿੰਦਾ ਮਾਜਰੀ, ਕੁਲਦੀਪ ਸਿੰਘ ਮਛਰਾਈ, ਕਮਲਜੀਤ ਕੌਰ ਘੁਟੀਂਡ, ਹਰਬੰਸ ਸਿੰਘ ਚੌਬਦਾਰਾ, ਨੀਟਾ ਪਹੇੜੀ, ਮਨਜੀਤ ਕੌਰ ਖਨਿਆਣ, ਸੁਖਵਿੰਦਰ ਸਿੰਘ ਸੁੱਖੂ, ਰਾਜੂ ਖਾਂ ਸਲਾਣਾ, ਯਾਦਵਿੰਦਰ ਸਿੰਘ, ਨਾਜ਼ਰ ਸਿੰਘ ਕਲਾਲਮਾਜਰਾ, ਭਗਵੰਤ ਸਿੰਘ ਗੱਗੀ ਸਰਪੰਚ, ਪ੍ਰਕਾਸ਼ ਸਿੰਘ ਚੌਬਦਾਰਾ, ਨਰਿੰਦਰ ਸਿੰਘ ਪਨਾਗ, ਦੀਪਾ ਸਲਾਣਾ, ਹਰਮੇਸ਼ ਸਿੰਘ, ਗੁਰਿੰਦਰ ਸਿੰਘ ਸਲਾਣਾ, ਕੁਲਜੀਤ ਸਿੰਘ ਮਾਜਰਾ, ਰਾਜੂ ਬਾਬਾ ਖਨਿਆਣ, ਜਰਨੈਲ ਸਿੰਘ ਨੰਬਰਦਾਰ ਰਾਮਗੜ੍ਹ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਰਕਰ ਤੇ ਆਗੂ ਮੌਜੂਦ ਸਨ |
ਪਿਛਲੀ ਖ਼ਬਰ ਸ਼ਹੀਦੀ ਸਭਾ ਤੋਂ ਪਹਿਲਾਂ ਹਜ਼ਾਰਾਂ ਸ਼ਰਧਾਲੂ ਗੁਰਦੁਆਰਾ ਬਾਬਾ ਮੋਤੀ ਰਾਮ ਮਹਿਰਾ ਵਿਖੇ ਹੋਏ ਨਤਮਸਤਕ ਅਗਲੀ ਖ਼ਬਰ ਵਿਧਾਇਕ ਰਾਏ ਵਲੋਂ ਸਾਥੀਆਂ ਸਮੇਤ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਬੁੱਤ ਦੀ ਸਫ਼ਾਈ ਕੀਤੀ ਗਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।