07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਸ਼ਹੀਦੀ ਸਭਾ ਦੌਰਾਨ ਫ਼ਤਹਿਗੜ੍ਹ ਸਾਹਿਬ ਵਿਖੇ ਪੁੱਜਣ ਵਾਲੀਆਂ ਸੰਗਤਾਂ ਨੂੰ ਬਣਦੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਸਾਡਾ ਫ਼ਰਜ਼- ਰਾਏ

'ਆਪ' ਦੇ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਸਾਥੀਆਂ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸਫ਼ਾਈ ਮੁਹਿੰਮ ਦੌਰਾਨ ਤੇ ਪਾਣੀ ਨਾਲ ਦਰਖਤਾਂ ਦੀ ਸਫ਼ਾਈ ਕਰਨ ਸਮੇਂ | ਤਸਵੀਰਾਂ: ਕਰਨ <br/> 23-12-2025
ਫ਼ਤਹਿਗੜ੍ਹ ਸਾਹਿਬ, 22 ਦਸੰਬਰ (ਮਨਪ੍ਰੀਤ ਸਿੰਘ)-ਧੰਨ ਧੰਨ ਬਾਬਾ ਜ਼ੋਰਾਵਰ ਸਿੰਘ, ਧੰਨ ਧੰਨ ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ ਤੋਂ ਪਹਿਲਾਂ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਵਲੋਂ ਸਫ਼ਾਈ ਅਭਿਆਨ ਸ਼ੁਰੂ ਕੀਤਾ ਗਿਆ | ਇਸ ਮੌਕੇ ਵਿਧਾਇਕ ਰਾਏ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਉਹ ਧਰਤੀ ਹੈ, ਜਿਸ ਨੂੰ ਦੁਨੀਆ ਦੇ ਵਿਚ ਸਭ ਤੋਂ ਮਹਿੰਗੀ ਧਰਤੀ ਹੋਣ ਦਾ ਰੁਤਬਾ ਹਾਸਲ ਹੈ ਅਤੇ ਅਸੀਂ ਇੱਥੋਂ ਦੇ ਵਾਸੀ ਹਾਂ, ਇਸ ਲਈ ਸਾਨੂੰ ਦੂਰੋਂ ਨੇੜੇ ਤੇ ਦੇਸ਼ ਵਿਦੇਸ਼ ਤੋਂ ਨਤਮਸਤਕ ਹੋਣ ਆ ਰਹੀ ਸੰਗਤ ਦੀ ਸੇਵਾ ਕਰਨੀ ਚਾਹੀਦੀ ਹੈ | ਉਨ੍ਹਾਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਨੌਜਵਾਨਾਂ ਦੇ ਸਹਿਯੋਗ ਨਾਲ ਜੋਤੀ ਸਰੂਪ ਮੋੜ ਤੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਦੋਨੋਂ ਪਾਸੇ ਦੀ ਸਫ਼ਾਈ ਕੀਤੀ ਗਈ ਹੈ ਅਤੇ ਦਰਖਤਾਂ ਨੂੰ ਪਾਣੀ ਦੇ ਨਾਲ ਧੋਇਆ ਗਿਆ ਹੈ ਤਾਂ ਜੋ ਵਾਤਾਵਰਨ ਨੂੰ ਵੀ ਸਾਫ਼ ਸੁਥਰਾ ਬਣਾਇਆ ਜਾ ਸਕੇ | ਇਸ ਤੋਂ ਪਹਿਲਾਂ ਬਾਬਾ ਬੰਦਾ ਸਿੰਘ ਬਹਾਦਰ ਦੇ ਬੁੱਤ ਦੀ ਸਫ਼ਾਈ ਕੀਤੀ ਗਈ ਸੀ | ਇਸੇ ਤਰ੍ਹਾਂ ਜੋਤੀ ਸਰੂਪ ਮੋੜ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੱਕ ਦੋਵੇਂ ਪਾਸੇ ਦੀ ਸਫ਼ਾਈ ਕੀਤੀ ਜਾਵੇਗੀ ਅਤੇ ਦਰਖਤਾਂ ਨੂੰ ਵੀ ਪਾਣੀ ਦੇ ਨਾਲ ਧੋਇਆ ਜਾਵੇਗਾ | ਉਨ੍ਹਾਂ ਕਿਹਾ ਕਿ 25, 26 ਅਤੇ 27 ਦਸੰਬਰ ਨੂੰ ਸ਼ਹੀਦੀ ਜੋੜ ਮੇਲ ਦੇ ਦੌਰਾਨ ਵੀ ਨੌਜਵਾਨਾਂ ਵਲੋਂ ਇਸੇ ਤਰ੍ਹਾਂ ਦੇ ਉਪਰਾਲੇ ਕੀਤੇ ਜਾਣਗੇ ਤਾਂ ਜੋ ਸਫ਼ਾਈ ਨੂੰ ਬਰਕਰਾਰ ਰੱਖਿਆ ਜਾ ਸਕੇ | ਉਨ੍ਹਾਂ ਇਹ ਵੀ ਦੱਸਿਆ ਕਿ ਸ਼ਹੀਦੀ ਸਭਾ ਨੂੰ ਮਰਿਆਦਾ ਅਨੁਸਾਰ ਰੱਖਣ ਦੇ ਲਈ ਵੀ. ਆਈ. ਪੀ. ਕਲਚਰ ਨੂੰ ਖ਼ਤਮ ਕੀਤਾ ਗਿਆ ਹੈ ਤੇ ਕਿਸੇ ਵੀ ਤਰ੍ਹਾਂ ਦਾ ਵੀ. ਆਈ. ਪੀ. ਪਾਸ ਜਾਰੀ ਨਹੀਂ ਕੀਤਾ ਜਾਵੇਗਾ | ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਸ਼ਹੀਦੀ ਜੋੜ ਮੇਲ ਦੌਰਾਨ ਟਰੈਕਟਰ ਟਰਾਲੀਆਂ 'ਤੇ ਆਉਣ ਵਾਲੇ ਨੌਜਵਾਨ ਵੱਡੇ ਸਪੀਕਰਾਂ ਦੀ ਵਰਤੋਂ ਨਾ ਕਰਨ ਤਾਂ ਜੋ ਸਾਊਾਡ ਪ੍ਰਦੂਸ਼ਣ ਤੋਂ ਬਚਿਆ ਜਾ ਸਕੇ | ਇਸ ਮੌਕੇ 'ਆਪ' ਆਗੂ ਰਮੇਸ਼ ਕੁਮਾਰ ਸੋਨੂੰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਮਰਿੰਦਰ ਸਿੰਘ ਮੰਡੋਫਲ, 'ਆਪ' ਆਗੂ ਰਾਜਵਿੰਦਰ ਸਿੰਘ ਲਾਡੀ ਖਰੇ, ਸੁਸਾਇਟੀ ਪ੍ਰਧਾਨ ਗੁਰਬੀਰ ਸਿੰਘ ਜੱਲ੍ਹਾ, ਬਲਾਕ ਸੰਮਤੀ ਮੈਂਬਰ ਗੁਰਵੀਰ ਸਿੰਘ ਜੱਲ੍ਹਾ, ਸਰਪੰਚ ਜਸਵੰਤ ਸਿੰਘ ਖੇੜੀ, ਸਰਪੰਚ ਕੁਲਵਿੰਦਰ ਸਿੰਘ ਡੇਰਾ, ਪਿ੍ਤਪਾਲ ਜੱਸੀ, ਏ.ਐੱਸ.ਆਈ. ਬਲਜਿੰਦਰ ਸਿੰਘ, ਪ੍ਰਧਾਨ ਰਜੇਸ਼ ਉੱਪਲ, ਮਨਦੀਪ ਸਿੰਘ ਪੋਲਾ, ਗੁਰਜੀਤ ਸਿੰਘ ਬਿੱਟਾ, ਗੁਰਪ੍ਰੀਤ ਸਿੰਘ ਭਿੰਡਰ, ਪੀ.ਏ. ਮਾਨ ਟਿਵਾਣਾ, ਸਰਪੰਚ ਐਡਵੋਕੇਟ ਨਰਿੰਦਰ ਸਿੰਘ, ਸਰਪੰਚ ਪਲਵਿੰਦਰ ਸਿੰਘ, ਸਰਪੰਚ ਇੰਦਰਦੀਪ ਸਿੰਘ ਰੰਧਾਵਾ ਸਾਨੀਪੁਰ, ਸਰਪੰਚ ਜਗਰੂਪ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਅਗਲੀ ਖ਼ਬਰ 'ਆਪ' ਸਰਕਾਰ ਨੇ ਔਰਤਾਂ ਨਾਲ ਜੋ ਵਾਅਦਾ ਖ਼ਿਲਾਫ਼ੀ ਕੀਤੀ ਹੈ, ਉਸ ਦਾ ਹਿਸਾਬ 2027 'ਚ ਲਿਆ ਜਾਵੇਗਾ- ਰਾਜੂ ਖੰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।