29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਬਾਬਾ ਬੰਦਾ ਸਿੰਘ ਬਹਾਦਰ ਇੰਜੀ. ਕਾਲਜ ਵਲੋਂ ਸ਼ਹੀਦੀ ਸਭਾ ਨੂੰ ਸਮਰਪਿਤ ਗੁਰਮਤਿ ਚੇਤਨਾ ਮਾਰਚ

ਅਜੀਤ ਡੈਸਕ 24-12-2025
ਫ਼ਤਹਿਗੜ੍ਹ ਸਾਹਿਬ, 23 ਦਸੰਬਰ (ਬਲਜਿੰਦਰ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਸਮੂਹ ਸਟਾਫ਼ ਵਲੋਂ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ, ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਚੇਤਨਾ ਮਾਰਚ ਦਾ ਆਯੋਜਨ ਕੀਤਾ ਗਿਆ | ਜਿਸ ਦੀ ਆਰੰਭਤਾ ਸਮੂਹ ਸਟਾਫ਼ ਵਲੋਂ ਸੰਗਤ ਰੂਪ ਵਿਚ ਸ੍ਰੀ ਜਪੁਜੀ ਸਾਹਿਬ ਦੇ ਪਾਠ ਕਰਨ ਉਪਰੰਤ ਅਰਦਾਸ ਕਰਕੇ ਕੀਤੀ ਗਈ | ਇਹ ਚੇਤਨਾ ਮਾਰਚ ਕਾਲਜ 'ਚੋਂ ਆਰੰਭ ਹੋ ਕੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਪਹੁੰਚਿਆ, ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਨਮੁੱਖ ਅਰਦਾਸ ਕਰਨ ਉਪਰੰਤ ਚੇਤਨਾ ਮਾਰਚ ਦੀ ਸਮਾਪਤੀ ਹੋਈ | ਗੁਰਮਤਿ ਚੇਤਨਾ ਮਾਰਚ ਦੌਰਾਨ ਸੰਗਤਾਂ ਸਤਿਨਾਮ ਵਾਹਿਗੁਰੂ ਦਾ ਜਾਪ ਕਰ ਰਹੀਆਂ ਸਨ | ਇਸ ਮੌਕੇ ਬਾਬਾ ਬੰਦਾ ਸਿੰਘ ਬਹਾਦਰ ਐਜੂਕੇਸ਼ਨ ਟਰੱਸਟ ਦੇ ਟਰੱਸਟੀ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਅਤੇ ਜਥੇਦਾਰ ਅਵਤਾਰ ਸਿੰਘ ਰਿਆ ਮੈਂਬਰ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਵਰਗੀ ਮਿਸਾਲ ਦੁਨੀਆ 'ਤੇ ਕਿਧਰੇ ਨਹੀਂ ਮਿਲਦੀ, ਸਾਨੂੰ ਉਨ੍ਹਾਂ ਮਹਾਨ ਸ਼ਹੀਦਾਂ ਦੇ ਦਿਖਾਏ ਮਾਰਗ 'ਤੇ ਚੱਲਦੇ ਹੋਏ ਮਨੁੱਖੀ ਅਧਿਕਾਰਾਂ ਦੀ ਰਾਖੀ ਹੱਕ ਸੱਚ ਦੇ ਮਾਰਗ 'ਤੇ ਚੱਲਣਾ ਚਾਹੀਦਾ ਹੈ | ਇਸ ਮੌਕੇ 'ਤੇ ਕਾਲਜ ਪਿ੍ੰਸੀਪਲ ਡਾ. ਲਖਵੀਰ ਸਿੰਘ ਨੇ ਕਿਹਾ ਕਿ ਸਾਨੂੰ ਆਪਣੀ ਨਵੀਂ ਪੀੜ੍ਹੀ ਨੂੰ ਇਨ੍ਹਾਂ ਮਹਾਨ ਸ਼ਹੀਦੀਆਂ ਬਾਰੇ ਜਾਣਕਾਰੀ ਦੇਣੀ ਬਹੁਤ ਜ਼ਰੂਰੀ ਹੈ ਤਾਂ ਜੋ ਉਹ ਆਪਣੇ ਵਿਰਸੇ ਨਾਲ ਜੁੜੇ ਰਹਿਣ ਅਤੇ ਸਮਾਜ ਵਿਚ ਆਪਣਾ ਯੋਗਦਾਨ ਪਾ ਸਕਣ |
ਪਿਛਲੀ ਖ਼ਬਰ ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਕੋਟਲਾ ਬਡਲਾ ਵਿਖੇ ਮੈਗਾ ਪੀ. ਟੀ. ਐੱਮ. ਕਰਵਾਈ ਅਗਲੀ ਖ਼ਬਰ ਕੋਰਡੀਆ ਸੰਸਥਾ ਵਲੋਂ ਜੀਓ ਦੇ ਸਹਿਯੋਗ ਨਾਲ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਗੁਰੂ ਕਾ ਲੰਗਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।