29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਕੋਟਲਾ ਬਡਲਾ ਵਿਖੇ ਮੈਗਾ ਪੀ. ਟੀ. ਐੱਮ. ਕਰਵਾਈ

ਅਜੀਤ ਡੈਸਕ 24-12-2025
ਖਮਾਣੋਂ, 23 ਦਸੰਬਰ (ਮਨਮੋਹਣ ਸਿੰਘ ਕਲੇਰ)-ਨੇੜਲੇ ਪਿੰਡ ਕੋਟਲਾ ਬਡਲਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਮੈਗਾ ਪੀ. ਟੀ. ਐੱਮ. ਕਰਵਾਈ ਗਈ | ਜਾਣਕਾਰੀ ਦਿੰਦੇ ਹੋਏ ਅਧਿਆਪਕਾ ਬਨੀਤਾ ਗੋਇਲ ਅਤੇ ਗੋਪਾਲ ਸ਼ਰਮਾ ਨੇ ਦੱਸਿਆ ਕਿ ਅਧਿਆਪਕਾਂ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਜਾਗਰੂਕ ਕਰਦੇ ਹੋਏ ਬੱਚਿਆਂ ਦੀ ਪੜ੍ਹਾਈ ਤੇ ਸਮੁੱਚੇ ਵਿਕਾਸ ਵਿਚ ਮਾਪਿਆਂ ਦੀ ਅਹਿਮ ਭੂਮਿਕਾ ਹੁੰਦੀ ਹੈ ਕਿਉਂਕਿ ਬੱਚਿਆਂ ਦਾ ਸੰਪੂਰਨ ਵਿਕਾਸ ਮਾਪਿਆਂ ਦੇ ਹੱਥ ਵਿਚ ਹੁੰਦਾ ਹੈ | ਇਹ ਵੀ ਕਿਹਾਕਿ ਬੱਚਿਆਂ ਦੀ ਹੋਰਨਾਂ ਬੱਚਿਆਂ ਨਾਲ ਤੁਲਨਾ ਨਹੀਂ ਕਰਨੀ ਚਾਹੀਦੀ, ਉਨ੍ਹਾਂ ਦੀ ਪ੍ਰਸੰਸਾ ਕਰੋ ਤਾਂ ਜੋ ਉਹ ਖ਼ੁਸ਼ ਹੋ ਕੇ ਅੱਗੇ ਤੋਂ ਵੀ ਪ੍ਰਸੰਸਾਯੋਗ ਕੰਮ ਕਰਦੇ ਰਹਿਣ | ਇਸਤੋਂ ਇਲਾਵਾ ਬੱਚਿਆਂ ਨਾਲ ਮਾਪਿਆਂ ਨੂੰ ਸਮਾਂ ਬਿਤਾਉਣਾ ਚਾਹੀਦਾ ਹੈ ਅਤੇ ਵਧੀਆ ਤਰੀਕੇ ਨਾਲ ਅਗਵਾਈ ਦੇਣੀ ਚਾਹੀਦੀ ਹੈ | ਇਸ ਮੌਕੇ ਸਰਪੰਚ ਰਣਜੀਤ ਸਿੰਘ, ਗੁਰਪ੍ਰੀਤ ਕੌਰ, ਇੰਦਰਜੀਤ ਕੌਰ, ਪੰਚ ਜਸਵਿੰਦਰ ਕੌਰ, ਪੰਚ ਸੁਖਵਿੰਦਰ ਸਿੰਘ, ਆਂਗਣਵਾੜੀ ਵਰਕਰ ਸੁਮਨਦੀਪ ਕੌਰ, ਜਸਪ੍ਰੀਤ ਕੌਰ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਸਾਲ 2026 ਦਾ ਗੁਰਪੁਰਬ ਤੇ ਦੇਸੀ ਤਰੀਕਾਂ ਵਾਲਾ ਕੈਲੰਡਰ ਜੈ ਕਿ੍ਸ਼ਨ ਵਲੋਂ ਜਾਰੀ ਅਗਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਇੰਜੀ. ਕਾਲਜ ਵਲੋਂ ਸ਼ਹੀਦੀ ਸਭਾ ਨੂੰ ਸਮਰਪਿਤ ਗੁਰਮਤਿ ਚੇਤਨਾ ਮਾਰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।