12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਪਾਈਨ ਗਰੋਵ ਪਬਲਿਕ ਸਕੂਲ ਨੇ ਸ਼ਹੀਦਾਂ ਦੀ ਯਾਦ 'ਚ ਲੰਗਰ ਲਗਾਇਆ

ਅਜੀਤ ਡੈਸਕ 26-12-2025
ਬਸੀ ਪਠਾਣਾਂ, 25 ਦਸੰਬਰ (ਐਚ.ਐਸ.ਗੌਤਮ)-ਪਾਈਨ ਗਰੋਵ ਪਬਲਿਕ ਸਕੂਲ ਵਲੋਂ ਨਿੱਕੀਆਂ ਜਿੰਦਾਂ ਵੱਡੇ ਸਾਕੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਲੰਗਰ ਲਗਾਇਆ ਗਿਆ | ਇਸ ਪਵਿੱਤਰ ਮੌਕੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਮੁੱਖ ਰੱਖਦਿਆਂ ਸੁਖਮਨੀ ਸਾਹਿਬ ਦਾ ਪਾਠ ਵੀ ਕਰਵਾਇਆ ਗਿਆ ਤੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਸਤਿਕਾਰ ਨਾਲ ਜਪੁਜੀ ਸਾਹਿਬ ਦਾ ਪਾਠ ਵੀ ਕੀਤਾ ਗਿਆ | ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਰਾਹੀਂ ਸ਼ਹੀਦਾਂ ਨੂੰ ਨਮਨ ਕੀਤਾ ਗਿਆ | ਜਿਸ ਵਿਚ ਦਸਵੀਂ ਅਤੇ ਗਿਆਰ੍ਹਵੀਂ ਕਲਾਸ ਦੀਆਂ ਵਿਦਿਆਰਥਣਾਂ ਕਨਿਕਾ, ਰਿਤਿਕਾ, ਅਵਨੀਤ ਤੇ ਹਸਿਕਾ ਵਲੋਂ ਸ਼ਬਦ ਗਾਇਣ ਕੀਤਾ ਗਿਆ | ਇਸੇ ਤਰ੍ਹਾਂ ਅੱਠਵੀਂ ਕਲਾਸ ਦੇ ਵਿਦਿਆਰਥੀ ਜਗਪ੍ਰੀਤ ਸਿੰਘ ਅਤੇ ਜਸਕਰਨ ਸਿੰਘ ਵਲੋਂ ਵੀ ਸ਼ਬਦ ਗਾਇਣ ਕਰਕੇ ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਕੀਤਾ ਗਿਆ | ਇਸ ਮੌਕੇ ਲੰਗਰ ਵੀ ਲਗਾਇਆ ਗਿਆ, ਜਿਸ ਵਿਚ ਪਾਈਨ ਗਰੋਵ ਕਾਲਜ ਆਫ਼ ਐਜੂਕੇਸ਼ਨ, ਯੂ. ਪੀ. ਆਈ. ਕਾਲਜ ਅਤੇ ਪਾਈਨ ਗਰੋਵ ਪਬਲਿਕ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਸੇਵਾ ਕੀਤੀ ਗਈ | ਇਸ ਮੌਕੇ ਪ੍ਰੈਜ਼ੀਡੈਂਟ ਵਿਜੈ ਕੌਸ਼ਲ, ਚੇਅਰਪਰਸਨ ਵੀਨਾ ਕੌਸ਼ਲ, ਮੈਨੇਜਿੰਗ ਡਾਇਰੈਕਟਰ ਵਿਕਾਸ ਕੌਸ਼ਲ, ਯੂ. ਪੀ. ਆਈ. ਕਾਲਜ ਦੀ ਡਾਇਰੈਕਟਰ ਸੰਗੀਤਾ ਕੌਸ਼ਲ ਅਤੇ ਕੈਨੇਡਾ ਅਤੇ ਯੂ.ਪੀ.ਆਈ. ਕਾਲਜ ਦੇ ਸੀ. ਈ. ਓ. ਮਨਿਤ ਕੌਸ਼ਲ ਯੂ. ਐੱਸ. ਏ. ਨੇ ਵੀ ਸ਼ਹੀਦਾਂ ਨੂੰ ਪ੍ਰਣਾਮ ਕਰਦਿਆਂ ਵਿਦਿਆਰਥੀਆਂ ਨੂੰ ਆਪਣੇ ਇਤਿਹਾਸ ਤੋਂ ਪੇ੍ਰਰਨਾ ਲੈ ਕੇ ਸੱਚ ਅਤੇ ਸੇਵਾ ਦੇ ਮਾਰਗ 'ਤੇ ਤੁਰਨ ਦਾ ਸੰਦੇਸ਼ ਦਿੱਤਾ | ਸਕੂਲ ਪਿ੍ੰਸੀਪਲ ਨੀਤੂ ਕੁਮਾਰ ਤੇ ਬੀ.ਐੱਡ. ਕਾਲਜ ਦੀ ਪਿ੍ੰਸੀਪਲ ਦੀਪਾਲੀ ਸਿੰਗਲਾ ਵਲੋਂ ਵੀ ਸ਼ਹੀਦਾਂ ਨੂੰ ਨਮਨ ਕਰਦਿਆਂ ਵਿਦਿਆਰਥੀਆਂ ਨੂੰ ਹੱਕ ਸੱਚ 'ਤੇ ਪਹਿਰਾ ਦੇਣ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਭਾਸ਼ਾ ਵਿਭਾਗ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਧਾਰਮਿਕ ਕਵੀ ਦਰਬਾਰ ਅਗਲੀ ਖ਼ਬਰ ਮੁਫ਼ਤ ਆਯੁਰਵੈਦਿਕ ਮੈਡੀਕਲ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।