11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਚੀਫ਼ ਜਸਟਿਸ ਸੂਰੀਆ ਕਾਂਤ ਤੇ ਜਸਟਿਸ ਪੰਕਜ ਮਿੱਤਲ ਦਾ ਅਮਲੋਹ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸਤਨਾਮ ਭਗੜਾਣਾ ਵਲੋਂ ਸਨਮਾਨ

ਅਜੀਤ ਡੈਸਕ 28-12-2025
ਅਮਲੋਹ, 27 ਦਸੰਬਰ (ਕੇਵਲ ਸਿੰਘ)-ਹਿੰਦੁਸਤਾਨ ਦੇ ਮਾਣਯੋਗ ਚੀਫ਼ ਜਸਟਿਸ ਸੂਰੀਆ ਕਾਂਤ ਅਤੇ ਸੁਪਰੀਮ ਕੋਰਟ ਦੇ ਜੱਜ ਪੰਕਜ ਮਿੱਤਲ ਦਾ ਬਾਰ ਐਸੋਸੀਏਸ਼ਨ ਅਮਲੋਹ ਦੇ ਪ੍ਰਧਾਨ ਸਤਨਾਮ ਸਿੰਘ ਭਗੜਾਣਾ ਵਲੋਂ ਆਪਣੇ ਸਾਥੀਆਂ ਸਮੇਤ ਇਕ ਸਮਾਗਮ ਦੌਰਾਨ ਦੋਵਾਂ ਜੱਜਾਂ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ | ਸਮਾਗਮ ਵਿਚ ਬਾਰ ਐਸੋਸੀਏਸ਼ਨ ਅਮਲੋਹ ਦੇ ਸੀਨੀਅਰ ਵਕੀਲ ਵਰਿੰਦਰ ਸਿੰਘ ਬੈਂਸ ਅਤੇ ਯਾਦਵਿੰਦਰ ਸਿੰਘ ਰਾਏ ਵੀ ਮੌਜੂਦ ਰਹੇ | ਇਸ ਦੌਰਾਨ ਨਿਆਂ ਪ੍ਰਣਾਲੀ ਅਤੇ ਵਕੀਲ ਭਾਈਚਾਰੇ ਨਾਲ ਜੁੜੇ ਮਸਲਿਆਂ 'ਤੇ ਗੱਲਬਾਤ ਕੀਤੀ ਗਈ | ਇਸ ਮੌਕੇ 'ਤੇ ਪ੍ਰਧਾਨ ਭਗੜਾਣਾ ਵਲੋਂ ਵਕੀਲ ਭਾਈਚਾਰੇ ਦੇ ਹਿਤਾਂ ਦੀ ਰਾਖੀ ਅਤੇ ਭਲਾਈ ਲਈ ਯਤਨ ਕਰਨ ਵਾਲੇ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਰਾਕੇਸ਼ ਗੁਪਤਾ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ ਗਿਆ |
ਪਿਛਲੀ ਖ਼ਬਰ ਸ਼ਹੀਦੀ ਸਭਾ ਨੂੰ ਸਮਰਪਿਤ ਲਾਇਨਜ਼ ਕਲੱਬ ਮੰਡੀ ਗੋਬਿੰਦਗੜ੍ਹ ਨੇ ਲਗਾਇਆ ਲੰਗਰ ਅਗਲੀ ਖ਼ਬਰ ਪ੍ਰਦਰਸ਼ਨੀ ਦੌਰਾਨ ਵਣ ਵਿਭਾਗ ਵਲੋਂ ਸੰਗਤਾਂ ਨੂੰ 'ਬੂਟਾ ਪ੍ਰਸ਼ਾਦ' ਦੀ ਵੰਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।