28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਦਸਤਾਰ ਕੈਂਪ ਸਿੱਖੀ ਨਾਲ ਜੁੜਨ ਤੇ ਆਪਣੀ ਪਛਾਣ 'ਤੇ ਮਾਣ ਕਰਨ ਲਈ ਇਕ ਮਹੱਤਵਪੂਰਨ ਉਪਰਾਲਾ- ਜਥੇਦਾਰ ਗੜਗੱਜ

ਸ਼ਹੀਦੀ ਸਭਾ ਦੌਰਾਨ ਸ਼ਹੀਦ ਬਾਬਾ ਜੀਵਨ ਸਿੰਘ ਵੈੱਲਫੇਅਰ ਸੁਸਾਇਟੀ ਵਲੋਂ ਲਗਾਏ ਗਏ ਦਸਤਾਰ ਸਿਖਲਾਈ ਕੈਂਪ ਦੌਰਾਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਸਤਾਰਾਂ ਸਜਾਉਣ ਦਾ ਪ੍ਰਣ ਲੈਣ ਵਾਲੇ ਨੌਜਵਾਨਾਂ ਨੂੰ ਸਨਮਾਨਿਤ ਕਰਦੇ ਹੋਏ | (ਵਿਚਕਾਰ) ਸ਼ਹੀਦੀ ਸਭਾ ਦੌਰਾਨ ਸ਼ਹੀਦ ਬਾਬਾ ਜੀਵਨ ਸਿੰਘ ਵੈੱਲਫੇਅਰ ਸੁਸਾਇਟੀ ਵਲੋਂ ਲਗਾਏ ਗਏ ਦਸਤਾਰ ਸਿਖਲਾਈ ਕੈਂਪ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੌਜਵਾਨਾਂ ਨੂੰ ਦਸਤਾਰਾਂ ਦਿੰਦੇ ਹੋਏ | (ਸੱਜੇ) ਸ਼ਹੀਦ ਬਾਬਾ ਜੀਵਨ ਸਿੰਘ ਵੈੱਲਫੇਅਰ ਸੁਸਾਇਟੀ ਵਲੋਂ ਲਗਾਏ ਗਏ ਦਸਤਾਰ ਸਿਖਲਾਈ ਕੈਂਪ ਵਿਚ ਸ਼ਮੂਲੀਅਤ ਕਰਨ ਸਮੇਂ ਸਰਬਜੀਤ ਸਿੰਘ ਝਿੰਜਰ, ਭਾਈ ਅਵਤਾਰ ਸਿ 29-12-2025
ਫ਼ਤਹਿਗੜ੍ਹ ਸਾਹਿਬ, 28 ਦਸੰਬਰ (ਬਲਜਿੰਦਰ ਸਿੰਘ)-ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਾਲਾਨਾ ਸ਼ਹੀਦੀ ਸਭਾ ਦੌਰਾਨ ਸ਼ਹੀਦ ਬਾਬਾ ਜੀਵਨ ਸਿੰਘ ਵੈੱਲਫੇਅਰ ਸੁਸਾਇਟੀ ਵਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਮੇਨ ਗੇਟ 'ਤੇ ਤਿੰਨ ਦਿਨਾਂ ਦਸਤਾਰਾਂ ਦਾ ਲੰਗਰ ਤੇ ਦਸਤਾਰ ਸਿਖਲਾਈ ਕੈਂਪ ਲਗਾਇਆ ਗਿਆ | ਦਸਤਾਰ ਕੈਂਪ ਦੇ ਅਖੀਰਲੇ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੈਂਪ ਵਿਚ ਸ਼ਮੂਲੀਅਤ ਕਰਕੇ ਬੱਚਿਆਂ ਨੂੰ ਦਸਤਾਰਾਂ ਦੇ ਕੇ ਕੇਸਾਂ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ | ਉਨ੍ਹਾਂ ਕਿਹਾ ਕਿ ਅਜਿਹੇ ਕੈਂਪਾਂ ਦਾ ਮਕਸਦ ਨੌਜਵਾਨਾਂ ਅਤੇ ਬੱਚਿਆਂ ਨੂੰ ਸਿੱਖ ਧਰਮ ਦੀ ਅਸਲ ਪਛਾਣ ਨਾਲ ਜੋੜਨਾ ਹੈ ਅਤੇ ਇਹ ਦਸਤਾਰ ਕੈਂਪ ਸਿੱਖੀ ਸਿਧਾਂਤਾਂ ਨਾਲ ਜੁੜਨ ਤੇ ਆਪਣੀ ਪਹਿਚਾਣ 'ਤੇ ਮਾਣ ਕਰਨ ਲਈ ਇੱਕ ਮਹੱਤਵਪੂਰਨ ਕਦਮ ਹੈ | ਕੈਂਪ ਦੌਰਾਨ ਬੱਚਿਆਂ ਨੂੰ ਦਸਤਾਰ ਬੰਨ੍ਹਣ ਦੀ ਸਿਖਲਾਈ ਦਿੱਤੀ ਗਈ ਤੇ ਉਨ੍ਹਾਂ ਦੇ ਸਿਰਾਂ 'ਤੇ ਸੁੰਦਰ ਦਸਤਾਰਾਂ ਸਜਾਈਆਂ ਗਈਆਂ | ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੋਸਾਇਟੀ ਦੇ ਉੱਦਮ ਦੀ ਪ੍ਰਸੰਸਾ ਕੀਤੀ ਤੇ ਭਵਿੱਖ ਵਿਚ ਵੀ ਇਸ ਮੁਹਿੰਮ ਨੂੰ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਿੱਖ ਕੌਮ ਦੇ ਇਤਿਹਾਸ ਦਾ ਚਿਰਾਗ਼ ਹਨ, ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਸੱਚ, ਸਬਰ ਤੇ ਸਵੈਮਾਣ ਦੀ ਪ੍ਰੇਰਨਾ ਦਿੰਦੀਆਂ ਰਹਿਣਗੀਆਂ | ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਨੌਜਵਾਨਾਂ ਨੂੰ ਸਿਰਫ਼ ਦਸਤਾਰ ਬੰਨ੍ਹਾਉਣਾ ਹੀ ਨਹੀਂ ਸਗੋਂ ਉਨ੍ਹਾਂ ਦੇ ਮਨਾਂ ਵਿਚ ਵਿਚ ਸਿੱਖੀ ਦੇ ਮੂਲ ਸਿਧਾਂਤ, ਸਵੈਮਾਣ, ਏਕਤਾ ਅਤੇ ਕੁਰਬਾਨੀ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਹੈ | ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਜਥੇ. ਜਗਰੂਪ ਸਿੰਘ ਗੁੱਜਰਵਾਲ, ਜਥੇ. ਅਵਤਾਰ ਸਿੰਘ ਰਿਆ ਮੈਂਬਰ ਸ਼੍ਰੋਮਣੀ ਕਮੇਟੀ, ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਗੁਰਪ੍ਰੀਤ ਸਿੰਘ ਰਾਜੂ ਖੰਨਾ ਮੈਂਬਰ ਕੋਰ ਕਮੇਟੀ, ਸ਼ਰਨਜੀਤ ਸਿੰਘ ਚਨਾਰਥਲ ਜ਼ਿਲ੍ਹਾ ਪ੍ਰਧਾਨ, ਮਨਮੋਹਨ ਸਿੰਘ ਮਕਾਰੋਂਪੁਰ, ਪ੍ਰਦੀਪ ਸਿੰਘ ਕਲੌੜ, ਜਥੇ. ਜਰਨੈਲ ਸਿੰਘ ਮਾਜਰੀ, ਸਰਬਜੀਤ ਸਿੰਘ ਲਾਡੀ, ਜਥੇ. ਜਸਮੇਰ ਸਿੰਘ ਬਡਲਾ, ਗੁਰਪ੍ਰੀਤ ਸਿੰਘ ਗਿੱਲ ਚੱਕ ਲੁਧਿਆਣਾ, ਹਰਪਾਲ ਸਿੰਘ ਗਿੱਲ, ਐਡਵੋਕੇਟ ਜਸਪ੍ਰੀਤ ਸਿੰਘ ਝੰਬਾਲੀ, ਸੰਦੀਪ ਸਿੰਘ, ਹਰਮਨ ਸਿੰਘ, ਸੁਖਵੰਤ ਸਿੰਘ ਅਲੀਪੁਰ, ਜਸਵਿੰਦਰ ਸਿੰਘ ਧੂਰੀ, ਪਰਮਜੀਤ ਸਿੰਘ, ਬਲਤੇਜ ਸਿੰਘ, ਸੁਸ਼ੀਲ ਕੁਮਾਰ, ਗੁਰਮੀਤ ਸਿੰਘ ਟੌਹੜਾ, ਨੇਤਰ ਸਿੰਘ ਕੈਨੇਡਾ, ਰਜਿੰਦਰ ਸਿੰਘ, ਜਸਵੀਰ ਸਿੰਘ ਜ਼ਿਲ੍ਹਾ ਭਲਾਈ ਅਫ਼ਸਰ, ਜਗਤਾਰ ਸਿੰਘ, ਰਜਿੰਦਰ ਸਿੰਘ, ਜਗਨੰਦਨ ਸਿੰਘ, ਪਰਮਿੰਦਰ ਸਿੰਘ, ਅਵਤਾਰ ਸਿੰਘ ਚਹਿਲ, ਰਿੰਪੀ ਗਰੇਵਾਲ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ |
ਪਿਛਲੀ ਖ਼ਬਰ ਪਿੰਡ ਬਾਲਪੁਰ 'ਚ ਛੋਟੇ ਸਾਹਿਬਜ਼ਾਦਿਆਂ ਦੀ ਯਾਦ 'ਚ ਲੰਗਰ ਲਗਾਇਆ ਅਗਲੀ ਖ਼ਬਰ 'ਵੀਰ ਬਾਲ ਦਿਵਸ' ਪੂਰੇ ਦੇਸ਼ 'ਚ ਸ਼ਰਧਾ ਨਾਲ ਮਨਾਇਆ ਗਿਆ- ਸਿੱਧੂਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।