17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਕਾਂਗਰਸ ਦੀ ਕਾਰਗੁਜ਼ਾਰੀ ਰਹੀ ਬਿਹਤਰ- ਜ਼ਿਲ੍ਹਾ ਪ੍ਰਧਾਨ ਰਾਮਗੜ੍ਹ <br/>

ਅਜੀਤ ਡੈਸਕ 31-12-2025
ਖਮਾਣੋਂ, 30 ਦਸੰਬਰ (ਜੋਗਿੰਦਰ ਪਾਲ)-ਬਲਾਕ ਸੰਮਤੀ ਅਤੇ ਜ਼ਿਲ•ਾ ਪ੍ਰੀਸ਼ਦ ਦੀਆਂ ਚੋਣਾਂ ਲੜਨ ਵਾਲੇ ਬਲਾਕ ਖਮਾਣੋਂ ਦੇ ਉਮੀਦਵਾਰਾਂ ਦੀ ਮੀਟਿੰਗ ਬਲਾਕ ਪ੍ਰਧਾਨ ਸਰਬਜੀਤ ਸਿੰਘ ਜੀਤੀ ਦੀ ਪ੍ਰਧਾਨਗੀ ਹੇਠ ਕੀਤੀ ਗਈ | ਜਿਸ ਵਿਚ ਸੁਰਿੰਦਰ ਸਿੰਘ ਰਾਮਗੜ੍ਹ ਜ਼ਿਲ੍ਹਾ ਪ੍ਰਧਾਨ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਦੌਰਾਨ ਲੰਘੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੀ ਸਮੀਖਿਆ ਕੀਤੀ ਤੇ ਵੱਖ-ਵੱਖ ਆਗੂਆਂ ਨੇ ਆਪਣੇ ਵਿਚਾਰ ਪੇਸ਼ ਕੀਤੇ ਅਤੇ ਇਸ ਮੌਕੇ ਕਈ ਹੋਰਨਾਂ ਮੁੱਦਿਆਂ 'ਤੇ ਵਿਚਾਰ-ਵਟਾਂਦਰੇ ਵੀ ਕੀਤੇ ਗਏ | ਜ਼ਿਲ੍ਹਾ ਪ੍ਰਧਾਨ ਰਾਮਗੜ੍ਹ ਨੇ ਕਿਹਾ ਕਿ ਲੰਘੀਆਂ ਚੋਣਾਂ ਦੌਰਾਨ ਸੱਤਾਧਾਰੀ ਪਾਰਟੀ ਨੇ ਬਹੁਤ ਧੱਕੇਸ਼ਾਹੀ ਕੀਤੀ, ਪਰ ਇਸ ਦੇ ਬਾਵਜੂਦ ਵੀ ਕਾਂਗਰਸ ਪਾਰਟੀ ਨੇ ਇਕਜੁੱਟਤਾ ਨਾਲ ਚੰਗੀ ਕਾਰਗੁਜ਼ਾਰੀ ਕੀਤੀ | ਉਨ੍ਹਾਂ ਕਿਹਾ ਕਿ ਇਸ ਮੀਟਿੰਗ ਦੌਰਾਨ ਬੁਲਾਰਿਆਂ ਵਲੋਂ ਦਿੱਤੇ ਗਏ ਸੁਝਾਅ 'ਤੇ ਵਿਚਾਰ-ਵਟਾਂਦਰਾ ਕਰਕੇ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ ਅਤੇ ਉਨ•ਾਂ ਚੋਣ ਲੜਨ ਵਾਲੇ ਸਮੂਹ ਉਮੀਦਵਾਰਾਂ ਅਤੇ ਕਾਂਗਰਸ ਦੇ ਸਮਰਥਕਾਂ ਅਤੇ ਵਰਕਰਾਂ ਦੀ ਭਰਪੂਰ ਸ਼ਲਾਘਾ ਵੀ ਕੀਤੀ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਡਾ. ਨਰੇਸ਼ ਚੌਹਾਨ, ਕਿਸਾਨ ਸੈੱਲ ਬਲਾਕ ਕਾਂਗਰਸ ਦੇ ਪ੍ਰਧਾਨ ਨਾਜਰ ਸਿੰਘ ਰੱਤੋਂ, ਜਸਪ੍ਰੀਤ ਕੌਰ ਮੈਂਬਰ ਜ਼ਿਲ•ਾ ਪ੍ਰੀਸ਼ਦ, ਬਲਾਕ ਸੰਮਤੀ ਮੈਂਬਰ ਧਰਮ ਸਿੰਘ ਅਤੇ ਰਣਜੀਤ ਸਿੰਘ, ਗੁਰਨਾਮ ਸਿੰਘ ਖੰਟ, ਹਰਪਿੰਦਰ ਸਿੰਘ ਸ਼ਮਸਪੁਰ, ਨੰਬਰਦਾਰ ਨੱਥੂ ਰਾਮ ਨੰਗਲਾਂ, ਰਮੇਸ਼ ਕੁਮਾਰ ਭੜੀ, ਪੰਡਿਤ ਪ੍ਰਮੋਦ ਕੁਮਾਰ ਸੰਘੋਲ, ਬੀਰਦਵਿੰਦਰ ਸਿੰਘ ਭੁੱਟਾ, ਦਲਬੀਰ ਸਿੰਘ ਸੈਦਪੁਰਾ, ਤਰਲੋਚਨ ਸਿੰਘ ਫਰੌਰ, ਬਵਨਦੀਪ ਸਿੰਘ ਖੰਟ, ਮੇਜਰ ਸਿੰਘ ਸਾਬਕਾ ਸਰਪੰਚ, ਰਜਿੰਦਰ ਸਿੰਘ ਸੈਦਪੁਰਾ, ਗੁਰਪਾਲ ਸਿੰਘ ਭੜੀ ਹਾਜ਼ਰ ਸਨ |

ਪਿਛਲੀ ਖ਼ਬਰ ਡੇਰਾ ਬਾਬਾ ਬੁੱਧਦਾਸ ਵਲੋਂ ਸ਼ਰਧਾਲੂਆਂ ਲਈ ਲੰਗਰ ਦੀ ਸੇਵਾ ਲਗਾਤਾਰ ਜਾਰੀ ਅਗਲੀ ਖ਼ਬਰ ਸਪੀਕਰ ਸੰਧਵਾਂ ਨੇ ਰਾਮਗੜ੍ਹੀਆ ਵੈੱਲਫੇਅਰ ਫੈਡਰੇਸ਼ਨ ਨੂੰ ਦਿੱਤਾ 1.25 ਲੱਖ ਦਾ ਚੈੱਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।