28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਸ਼ਾਮ ਵੇਲੇ ਹੋਈ ਬੂੰਦਾਬਾਂਦੀ ਤੇ ਚੱਲੀਆਂ ਠੰਢੀਆਂ ਹਵਾਵਾਂ ਨਾਲ ਲੋਕਾਂ ਨੂੰ ਅਤਿ ਦੀ ਗਰਮੀ ਤੋਂ ਮਿਲੀ ਰਾਹਤ-ਬਾਜ਼ਾਰਾਂ 'ਚ ਪਰਤੀਆਂ ਰੌਣਕਾਂ

ਅਜੀਤ ਡੈਸਕ 16-06-2025

ਗੁਰਦਾਸਪੁਰ, 15 ਜੂਨ (ਚੱਕਰਾਜਾ)-ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਅਤਿ ਦੀ ਗਰਮੀ ਨੇ ਜਿੱਥੇ ਲੋਕਾਂ ਦਾ ਜਿਊਣਾ ਮੁਹਾਲ ਕੀਤਾ ਹੋਇਆ ਸੀ, ਉੱਥੇ ਅੱਜ ਸ਼ਾਮ ਵੇਲੇ ਗੁਰਦਾਸਪੁਰ 'ਚ ਹੋਈ ਹਲਕੀ ਬੂੰਦਾਂ ਬਾਦੀ ਨਾਲ ਲੋਕਾਂ ਨੂੰ ਅਤਿ ਦੀ ਗਰਮੀ ਤੋਂ ਕੁਝ ਕੁ ਰਾਹਤ ਮਿਲੀ ਹੈ। ਅੱਜ ਸ਼ਾਮ ਸਮੇਂ ਚੱਲੀਆਂ ਠੰਢੀਆਂ ਹਵਾਵਾਂ ਨਾਲ ਲੋਕਾਂ ਵਲੋਂ ਸੁੱਖ ਦਾ ਸਾਹ ਲਿਆ ਗਿਆ। ਜ਼ਿਕਰਯੋਗ ਹੈ ਕਿ ਪਿਛਲੇ ਦਿਨ ਗੁਰਦਾਸਪੁਰ ਅੰਦਰ ਤਾਪਮਾਨ 44 ਡਿਗਰੀ ਸੈਲਸੀਅਸ ਦੇ ਨੇੜੇ ਪਹੁੰਚਣ ਕਾਰਨ ਜਿੱਥੇ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਸੀ, ਉੱਥੇ ਲੋਕਾਂ ਵਲੋਂ ਗਰਮੀ ਕਾਰਨ ਘਰਾਂ ਤੋਂ ਦਿਨ ਸਮੇਂ ਬਾਹਰ ਨਾ ਨਿਕਲਣ ਨਾਲ ਦੁਕਾਨਦਾਰਾਂ ਦੇ ਕਾਰੋਬਾਰ 'ਤੇ ਵੀ ਮਾੜਾ ਅਸਰ ਪੈਣ ਦੇ ਨਾਲ-ਨਾਲ ਗਰਮੀ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਵੀ ਪ੍ਰਭਾਵਿਤ ਹੋ ਰਹੀਆਂ ਸਨ। ਪਰ ਅੱਜ ਸ਼ਾਮ ਵੇਲੇ ਹਲਕੀ ਬੂੰਦਾ-ਬਾਂਦੀ ਕਾਰਨ ਅਤੇ ਚੱਲੀਆਂ ਠੰਢੀਆਂ ਹਵਾਵਾਂ ਨਾਲ ਤਾਪਮਾਨ ਵਿਚ ਕਰੀਬ 10 ਤੋਂ 12 ਡਿਗਰੀ ਸੈਲਸੀਅਸ ਦੀ ਗਿਰਾਵਟ ਆਈ ਹੈ, ਜਿਸ ਨਾਲ ਗਰਮੀ ਤੋਂ ਮਿਲੀ ਕੁਝ ਰਾਹਤ ਕਾਰਨ ਲੋਕਾਂ ਸੁੱਖ ਦਾ ਸਾਹ ਲਿਆ ਅਤੇ ਸ਼ਹਿਰ ਅੰਦਰ ਲੋਕਾਂ ਦੀਆਂ ਮੁੜ ਰੌਣਕਾਂ ਪਰਤੀਆਂ ਹਨ।

ਪਿਛਲੀ ਖ਼ਬਰ ਸਰਹੱਦ ਦੇ ਬਿਲਕੁਲ ਉੱਪਰ ਵਸਦੇ ਪਿੰਡਾਂ 'ਚ 10ਵੀਂ ਪੱਧਰ ਦਾ ਸਕੂਲ ਨਾ ਹੋਣ ਕਾਰਨ ਬੱਚਿਆਂ ਨੂੰ ਆ ਰਹੀਆਂ ਪ੍ਰੇਸ਼ਾਨੀਆਂ ਅਗਲੀ ਖ਼ਬਰ ਜੱਚਾ-ਬੱਚਾ ਦੀ ਮੌਤ ਦਰ ਨੂੰ ਘਟਾਉਣ ਲਈ ਸਿਹਤ ਵਿਭਾਗ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ-ਡੀ. ਸੀ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।