25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਪੰਜਾਬ ਰਾਜ ਕਰਮਚਾਰੀ ਦਲ ਨੇ ਆਪਣੇ ਪ੍ਰੋਗਰਾਮ ਲਏ ਵਾਪਸ-ਮੀਟਿੰਗ 'ਚ ਕਈ ਮਸਲਿਆਂ 'ਤੇ ਹੋਈਆਂ ਵਿਚਾਰਾਂ

ਅਜੀਤ ਡੈਸਕ 16-06-2025
ਗੁਰਦਾਸਪੁਰ, 15 ਜੂਨ (ਅਸ਼ੋਕ ਸ਼ਰਮਾ)-ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਦੀ ਮੀਟਿੰਗ ਪ੍ਰਧਾਨ ਤਰਲੋਕ ਸਿੰਘ ਖੁੰਡੀ ਅਤੇ ਪ੍ਰੇਮ ਸਿੰਘ ਸੁਲਤਾਨਪੁਰ ਦੀ ਪ੍ਰਧਾਨਗੀ ਹੇਠ ਗੁਰੂ ਨਾਨਕ ਪਾਰਕ ਵਿਖੇ ਹੋਈ | ਇਸ ਮੌਕੇ ਕਰਮਚਾਰੀ ਦਲ ਦੇ ਸੀਨੀਅਰ ਆਗੂ ਜਗਦੇਵ ਸਿੰਘ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਕਰਮਚਾਰੀਆਂ ਦੇ ਅਹਿਮ ਮੁੱਦਿਆਂ 'ਤੇ ਵਿਚਾਰਾਂ ਕੀਤੀਆਂ ਗਈਆਂ | ਆਗੂਆਂ ਨੇ ਕਿਹਾ ਕਿ ਐਮ.ਡੀ ਪਟਿਆਲਾ ਵਲੋਂ ਹੋਈ ਸਹਿਮਤੀ ਲਾਗੂ ਕਰਨ ਲਈ ਹੋਰ ਸਮਾਂ ਮੰਗਿਆ ਗਿਆ ਹੈ ਅਤੇ ਕੁਝ ਮਸਲੇ ਪਹਿਲ ਦੇ ਆਧਾਰ 'ਤੇ ਲਾਗੂ ਕਰਨ ਲਈ ਵਫ਼ਦ ਨੰੂ ਭਰੋਸਾ ਦਿੱਤਾ | ਜਿਸ ਤੋਂ ਬਾਅਦ ਆਗੂਆਂ ਨੇ ਫ਼ੈਸਲਾ ਕੀਤਾ ਕਿ ਵਰਕ ਟੂ ਰੂਲ ਦਾ ਪ੍ਰੋਗਰਾਮ 24 ਜੂਨ ਤੱਕ ਮੁਲਤਵੀ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਜੇਕਰ ਦਿੱਤੇ ਸਮੇਂ 'ਤੇ ਬੋਰਡ ਦੀ ਮੈਨੇਜਮੈਂਟ ਵਲੋਂ ਵਾਅਦਾ ਖ਼ਿਲਾਫ਼ੀ ਕੀਤੀ ਗਈ ਤਾਂ ਕਰਮਚਾਰੀ ਦਲ ਸੰਘਰਸ਼ ਤੋਂ ਗੁਰੇਜ਼ ਨਹੀਂ ਕਰਨਗੇ | ਆਗੂਆਂ ਨੇ ਕਿਹਾ ਕਿ ਸਾਂਝੀ ਮੁਲਾਜ਼ਮ ਲਹਿਰ ਦੇ ਹਿਤਾਂ ਨੰੂ ਧਿਆਨ ਵਿਚ ਰੱਖਦੇ ਹੋਏ 15 ਜੂਨ ਨੰੂ ਬਿਜਲੀ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਲੁਧਿਆਣਾ ਵਿਖੇ ਕੀਤਾ ਜਾਣ ਵਾਲਾ ਰੋਸ ਮਾਰਚ ਪ੍ਰੋਗਰਾਮ ਵਾਪਸ ਲੈ ਕੇ ਬਿਜਲੀ ਮੁਲਾਜ਼ਮ ਤੇ ਪੈਨਸ਼ਨਰ 14 ਜੂਨ ਨੰੂ ਸਾਂਝੇ ਫ਼ਰੰਟ ਦੇ ਸੰਘਰਸ਼ ਵਿਚ ਸ਼ਮੂਲੀਅਤ ਕਰਨਗੇ | ਇਸ ਮੌਕੇ ਰਵਿੰਦਰ ਸਿੰਘ, ਜਸਵਿੰਦਰ ਸਿੰਘ, ਗੁਰਪਿੰਦਰ ਸਿੰਘ, ਰਕੇਸ਼ ਕੁਮਾਰ, ਚੈਂਚਲ ਸਿੰਘ, ਸੁਖਦੇਵ ਸਿੰਘ, ਜਗਦੇਵ ਸਿੰਘ, ਜਗਦੀਪ ਸਿੰਘ, ਸੁਲੱਖਣ ਸਿੰਘ, ਤਲਵਿੰਦਰ ਸਿੰਘ, ਅਸ਼ਵਨੀ ਕੁਮਾਰ, ਰਾਕੇਸ਼ ਕੁਮਾਰ ਜੇ.ਈ, ਗੁਰਪ੍ਰੀਤ ਸਿੰਘ, ਦਲਬੀਰ ਚੰਦ, ਅਸ਼ੋਕ ਕੁਮਾਰ, ਸਰਕਲ ਸੁਪਰਡੈਂਟ ਗੁਰਜੀਤ
ਪਿਛਲੀ ਖ਼ਬਰ ਪਾਣੀ ਦੀ ਬੂੰਦ ਬੂੰਦ ਨੂੰ ਤਰਸ ਰਹੇ ਹਨ ਫੋਕਲ ਪੁਆਇੰਟ ਗਜਨੀਪੁਰ ਦੀ ਗਰਾਊਾਡ 'ਚ ਨਵੇਂ ਲੱਗੇ ਰੁੱਖ-ਪ੍ਰਧਾਨ ਲਾਡੀ <br/... ਅਗਲੀ ਖ਼ਬਰ ਸ਼ਹੀਦ ਬੀ. ਐੱਸ. ਐੱਫ. ਸਬ-ਇੰਸਪੈਕਟਰ ਕਰਮਜੀਤ ਸਿੰਘ ਦੇ ਪਰਿਵਾਰ ਨੂੰ 50 ਲੱਖ ਰੁਪਏ ਦਾ ਚੈਕ ਭੇਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।