25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਪੁਲਿਸ ਚੋਰਾਂ ਨੰੂ ਫੜਨ 'ਚ ਅਸਫਲ-ਜੀਵਨਚੱਕ <br/> ਕਿਸਾਨਾਂ ਦੀਆਂ ਲਗਾਤਾਰ ਚੋਰੀ ਹੋ ਰਹੀਆਂ ਹਨ ਮੋਟਰਾਂ <br/>

ਅਜੀਤ ਡੈਸਕ 16-06-2025
ਗੁਰਦਾਸਪੁਰ, 15 ਜੂਨ (ਚੱਕਰਾਜਾ)-ਸਰਹੱਦੀ ਖੇਤਰ ਦੋਸਤਪੁਰ ਦੇ ਆਲੇ-ਦੁਆਲੇ ਦੇ ਪਿੰਡਾਂ 'ਚ ਪਿਛਲੇ ਕੁਝ ਦਿਨਾਂ ਤੋਂ ਕਿਸਾਨਾਂ ਦੀਆਂ ਮੋਟਰਾਂ ਚੋਰੀ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਪਰ ਪੁਲਿਸ ਚੋਰਾਂ ਨੰੂ ਫੜਨ 'ਚ ਅਸਫਲ ਹੁੰਦੀ ਨਜ਼ਰ ਆ ਰਹੀ ਹੈ | ਇਸ ਸਬੰਧੀ ਅੱਜ 'ਅਜੀਤ' ਉਪ ਦਫ਼ਤਰ ਗੁਰਦਾਸਪੁਰ ਵਿਖੇ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਜੀਵਨਚੱਕ ਅਤੇ ਉਨ੍ਹਾਂ ਦੇ ਨਾਲ ਆਏ ਸਾਥੀ ਗੁਰਮੀਤ ਸਿੰਘ ਦੋਸਤਪੁਰ ਨੇ ਦੱਸਿਆ ਕਿ ਬੀਤੀ ਰਾਤ ਇਕੋ ਸਮੇਂ ਉਨ੍ਹਾਂ ਸਮੇਤ ਤਿੰਨ ਹੋਰ ਕਿਸਾਨਾਂ ਦੀਆਂ ਮੋਟਰਾਂ ਚੋਰੀ ਹੋ ਗਈਆਂ | ਉਨ੍ਹਾਂ ਦੱਸਿਆ ਕਿ ਇਸ ਤੋਂ ਕੁਝ ਦਿਨ ਪਹਿਲਾਂ ਵੀ ਇਸੇ ਇਲਾਕੇ 'ਚੋਂ ਮੋਟਰਾਂ ਚੋਰੀ ਹੋਈਆਂ ਸਨ ਪਰ ਪੁਲਿਸ ਵਲੋਂ ਚੋਰਾਂ ਨੰੂ ਫੜਨ 'ਚ ਕੋਈ ਦਿਲਚਸਪੀ ਨਹੀਂ ਦਿਖਾਈ ਜਾ ਰਹੀ | ਗੁਰਵਿੰਦਰ ਸਿੰਘ ਜੀਵਨਚੱਕ ਨੇ ਕਿਹਾ ਕਿ ਹੁਣ ਜਦ ਝੋਨੇ ਦੀ ਲਵਾਈ ਦਾ ਸੀਜ਼ਨ ਚੱਲ ਰਿਹਾ ਹੈ ਅਤੇ ਅਜਿਹੇ ਸਮੇਂ ਕਿਸਾਨਾਂ ਦੀਆਂ ਮੋਟਰਾਂ ਚੋਰੀ ਹੋਣ ਨਾਲ ਉਨ੍ਹਾਂ ਨੰੂ ਭਾਰੀ ਪ੍ਰੇਸ਼ਾਨੀਆਂ ਆ ਰਹੀਆਂ ਹਨ ਅਤੇ ਕਿਸਾਨਾਂ ਨੰੂ ਮਹਿੰਗੇ ਮੁੱਲ ਨਵੀਆਂ ਮੋਟਰਾਂ ਖਰੀਦਣੀਆਂ ਪੈ ਰਹੀਆਂ ਹਨ, ਜੋ ਕਿਸਾਨਾਂ 'ਤੇ ਵੱਡਾ ਆਰਥਿਕ ਬੋਝ ਹੈ | ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਵਲੋਂ ਚੋਰਾਂ ਨੰੂ ਨੱਥ ਨਾ ਪਾਈ ਗਈ ਤਾਂ ਜਥੇਬੰਦੀ ਪੁਲਿਸ ਵਿਭਾਗ ਖਿਲਾਫ਼ ਮੋਰਚਾ ਲਗਾਉਣ ਲਈ ਮਜ਼ਬੂਰ ਹੋਵੇਗੀ |

ਪਿਛਲੀ ਖ਼ਬਰ ਕਿਸਾਨਾਂ ਦੀਆਂ ਲਗਾਤਾਰ ਚੋਰੀ ਹੋ ਰਹੀਆਂ ਹਨ ਮੋਟਰਾਂ <br/> ਅਗਲੀ ਖ਼ਬਰ ਸੁਖਜਿੰਦਰਾ ਮੈਮੋਰੀਅਲ ਸਕੂਲ ਬੱਬਰੀ ਵਿਖੇ ਸਪਤਾਹਿਕ ਸਮਰ ਕੈਂਪ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।