25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਛੁੱਟੀ ਆਏ ਫੌਜੀ ਜਵਾਨ ਦੀ ਅਚਾਨਕ ਮੌਤ-ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਅੰਤਿਮ ਸੰਸਕਾਰ <br/>

ਫੌਜੀ ਜਵਾਨ ਗੁਰਪ੍ਰੀਤ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਉਸ ਨੰੂ ਸ਼ਰਧਾਂਜਲੀ ਭੇਟ ਕਰਦੇ ਹੋਏ ਫੌਜ ਦੇ ਅਧਿਕਾਰੀ ਅਤੇ ਇਨਸੈਟ 'ਚ ਗੁਰਪ੍ਰੀਤ ਸਿੰਘ ਫਾਈਲ ਫੋਟੋ | ਤਸਵੀਰ: ਚੱਕਰਾਜਾ <br/> 16-06-2025
ਗੁਰਦਾਸਪੁਰ, 15 ਜੂਨ (ਚੱਕਰਾਜਾ)-ਪੁਲਿਸ ਥਾਣਾ ਦੋਰਾਂਗਲਾ ਅਧੀਨ ਪੈਂਦੇ ਪਿੰਡ ਥੰਮਣ ਦੇ ਵਾਸੀ ਛੁੱਟੀ ਆਏ ਇਕ ਫੌਜੀ ਜਵਾਨ ਦੀ ਅਚਾਨਕ ਮੌਤ ਹੋ ਗਈ | ਪਰਿਵਾਰ ਅਨੁਸਾਰ ਹਵਾਲਦਾਰ ਗੁਰਪ੍ਰੀਤ ਸਿੰਘ ਪੁੱਤਰ ਮੱਖਣ ਸਿੰਘ 26 ਪੰਜਾਬ ਯੂਨਿਟ ਵਿਚ ਤਾਇਨਾਤ ਸੀ ਅਤੇ ਪਿਛਲੇ ਦਿਨੀਂ ਹੀ ਤਿੰਨ ਦਿਨ ਦੀ ਛੁੱਟੀ ਕੱਟਣ ਤੋਂ ਬਾਅਦ ਅੱਜ ਉਸ ਵਲੋਂ ਮੁੜ ਡਿਊਟੀ 'ਤੇ ਪਰਤਣਾ ਸੀ ਪਰ ਬੀਤੀ ਰਾਤ ਜਦ ਉਹ ਆਪਣੇ ਘਰ ਸੁੱਤਾ ਸੀ, ਤਾਂ ਸਵੇਰੇ ਦੇਖਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ | ਗੁਰਪ੍ਰੀਤ ਸਿੰਘ ਦਾ ਅੱਜ ਉਨ੍ਹਾਂ ਦੇ ਪਿੰਡ ਥੰਮਣ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ | ਜਿੱਥੇ ਫੌਜ ਦੀ ਇਕ ਟੁੱਕੜੀ ਵਲੋਂ ਉਨ੍ਹਾਂ ਨੰੂ ਸਲਾਮੀ ਦਿੱਤੀ ਗਈ | ਫੌਜੀ ਜਵਾਨ ਗੁਰਪ੍ਰੀਤ ਸਿੰਘ ਵਿਆਹਿਆ ਹੋਇਆ ਸੀ ਅਤੇ ਉਸ ਦੇ ਦੋ ਬੱਚੇ ਸਨ | ਉਨ੍ਹਾਂ ਦੀ ਅਚਾਨਕ ਹੋਈ ਮੌਤ 'ਤੇ ਪਿੰਡ ਅੰਦਰ ਸੋਗ ਦੀ ਲਹਿਰ ਪਾਈ ਜਾ ਰਹੀ ਹੈ |

ਪਿਛਲੀ ਖ਼ਬਰ ਬਾਬਾ ਬੀਰ ਸਿੰਘ ਦੀ ਜਗ੍ਹਾ 'ਤੇ ਜੋੜ ਮੇਲਾ ਅੱਜ ਅਗਲੀ ਖ਼ਬਰ ਕਿਸਾਨਾਂ ਦੀਆਂ ਲਗਾਤਾਰ ਚੋਰੀ ਹੋ ਰਹੀਆਂ ਹਨ ਮੋਟਰਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।