ਗੁਰਦਾਸਪੁਰ, 15 ਜੂਨ (ਅਸ਼ੋਕ ਸ਼ਰਮਾ)-ਚੇਅਰਮੈਨ ਰਮਨ ਬਹਿਲ ਦੀ ਅਗਵਾਈ ਹੇਠ ਗੁਰਦਾਸਪੁਰ ਸ਼ਹਿਰ ਦੇ ਵਿਕਾਸ ਕਾਰਜਾਂ ਵਿਚ ਕਾਫ਼ੀ ਤੇਜ਼ੀ ਲਿਆਂਦੀ ਗਈ ਹੈ ਅਤੇ ਹੁਣ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਤੋਂ ਖ਼ੁਸ਼ ਨਜ਼ਰ ਆ ਰਹੇ ਹਨ | ਇਸ ਸਬੰਧੀ ਸ਼ਹਿਰ ਵਾਸੀਆਂ ਨੇ ਕਿਹਾ ਕਿ ਸ਼ਹਿਰ ਦੀ ਡਰੇਨ ਜੋ ਪਿਛਲੇ ਲੰਮੇ ਸਮੇਂ ਤੋਂ ਸਾਫ਼ ਨਹੀਂ ਸੀ ਪਰ ਸ੍ਰੀ ਬਹਿਲ ਦੇ ਯਤਨਾਂ ਸਦਕਾ ਹਰ ਕੰਮ ਪਾਰਦਰਸ਼ੀ ਢੰਗ ਨਾਲ ਹੋਣ ਕਰਕੇ ਸ਼ਹਿਰ ਵਾਸੀਆਂ ਦੀਆਂ ਉਮੀਦਾਂ 'ਤੇ ਖਰਾ ਉਤਰ ਰਹੇ ਹਨ | ਉਨ੍ਹਾਂ ਕਿਹਾ ਕਿ ਮਾਲ ਮਹਿਕਮੇ 'ਚ ਫੈਲੇ ਭਿ੍ਸ਼ਟਾਚਾਰ ਨੰੂ ਬੰਦ ਕਰਵਾਉਣ, ਸਰਕਾਰੀ ਸਕੂਲਾਂ ਦੀ ਹਾਲਤ ਬਿਹਤਰ ਕਰਨ ਤੋਂ ਇਲਾਵਾ ਸੀਵਰੇਜ ਸਿਸਟਮ, ਸਰਕਾਰੀ ਨੌਕਰੀਆਂ ਲੋਕਾਂ ਨੰੂ ਮਾਪਦੰਡ ਮੁਤਾਬਿਕ ਮਿਲ ਰਹੀਆਂ ਹਨ ਅਤੇ ਲੋਕਾਂ ਦੇ ਬਿਜਲੀ ਦੇ ਬਿੱਲ ਮੁਫ਼ਤ ਆਉਣ ਨਾਲ ਲੋਕ ਮਾਨ ਸਰਕਾਰ ਤੋਂ ਖ਼ੁਸ਼ ਨਜ਼ਰ ਆ ਰਹੇ ਹਨ | ਜਦੋਂ ਕਿ ਵੱਖ-ਵੱਖ ਵਿਭਾਗਾਂ ਵਿਚ ਭਿ੍ਸ਼ਟਾਚਾਰ ਨੰੂ ਖਤਮ ਕਰਨ ਦੇ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਸ਼ਹਿਰ ਵਾਸੀਆਂ ਨੇ ਕਿਹਾ ਕਿ ਕਿਸਾਨਾਂ ਨੰੂ ਝੋਨੇ ਦੀ ਲਵਾਈ ਸਮੇਂ ਨਹਿਰੀ ਪਾਣੀ ਤੋਂ ਇਲਾਵਾ ਬਿਜਲੀ ਸਪਲਾਈ ਬਿਨਾਂ ਕੱਟ ਤੋਂ ਮਿਲ ਰਹੀ ਹੈ ਅਤੇ ਸਕੂਲਾਂ, ਕਾਲਜਾਂ ਦੀ ਨੁਹਾਰ ਬਦਲਣ ਦੇ ਨਾਲ-ਨਾਲ ਨੌਜਵਾਨਾਂ ਨੰੂ ਖੇਡਾਂ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ | ਸ਼ਹਿਰ ਵਾਸੀਆਂ ਨੇ ਕਿਹਾ ਕਿ ਲੁਧਿਆਣਾ ਪੱਛਮੀ ਚੋਣ ਆਮ ਆਦਮੀ ਪਾਰਟੀ ਸ਼ਾਨ ਨਾਲ ਜਿੱਤੇਗੀ ਅਤੇ 2027 ਦੀਆਂ ਲੋਕ ਸਭਾ ਚੋਣਾਂ ਵਿਚ ਵੀ ਦੁਬਾਰਾ ਆਪ ਸਰਕਾਰ ਹੀ ਬਣੇਗੀ |