25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਮਨਜੀਤ ਸਿੰਘ ਚੀਮਾ ਨੂੰ ਹਲਕਾ ਸ਼੍ਰੀ ਹਰਗੋਬਿੰਦਪੁਰ ਦਾ ਕੋਆਰਡੀਨੇਟਰ ਨਿਯੁਕਤ ਕਰਨ 'ਤੇ ਵਰਕਰਾਂ 'ਚ ਖੁਸ਼ੀ <br/>

ਅਜੀਤ ਡੈਸਕ 16-06-2025
ਅੱਚਲ ਸਾਹਿਬ, 15 ਜੂਨ (ਗੁਰਚਰਨ ਸਿੰਘ)-ਸੀਨੀਅਰ ਕਾਂਗਰਸੀ ਆਗੂ ਮਨਜੀਤ ਸਿੰਘ ਚੀਮਾ ਨੂੰ ਹਲਕਾ ਸ੍ਰੀ ਹਰਗੋਬਿੰਦਪੁਰ ਦਾ ਕੋਆਰਡੀਨੇਟਰ ਨਿਯੁਕਤ ਕੀਤੇ ਜਾਣ 'ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਸ ਸਬੰਧੀ ਯੂਥ ਬਲਾਕ ਪ੍ਰਧਾਨ ਰਣਧੀਰ ਸਿੰਘ ਹੀਰਾ ਸੰਦਲਪੁਰ, ਨੰਬਰਦਾਰ ਮਲਕੀਤ ਸਿੰਘ ਚਾਹਲ, ਬਲਵਿੰਦਰ ਸਿੰਘ ਪੁਰੀਆਂ ਬ੍ਰਾਹਮਣਾ ਤੇ ਨਵਜੋਤ ਸਿੰਘ ਬਾਜਵਾ ਚਾਹਲ ਨੇ ਕਿਹਾ ਕਿ ਮਨਜੀਤ ਸਿੰਘ ਚੀਮਾ ਦਾ ਹੋਰਨਾਂ ਹਲਕਿਆਂ ਦੇ ਨਾਲ-ਨਾਲ ਹਲਕਾ ਸ੍ਰੀ ਹਰਗੋਬਿੰਦਪੁਰ ਵਿਚ ਬਹੁਤ ਵੱਡਾ ਜਨ ਆਧਾਰ ਹੈ ਅਤੇ ਵੱਡੀ ਗਿਣਤੀ ਵਿਚ ਵਰਕਰ ਉਨ੍ਹਾਂ ਨਾਲ ਨਿੱਜੀ ਤੌਰ 'ਤੇ ਜੁੜੇ ਹੋਏ ਹਨ | ਉਨ੍ਹਾਂ ਕਿਹਾ ਕਿ ਸ: ਚੀਮਾ ਹਰੇਕ ਵਰਕਰ ਨਾਲ ਹਿੱਕ ਠੋਕ ਕੇ ਖੜਦੇ ਹਨ ਅਤੇ ਦੁੱਖ-ਸੁੱਖ ਵਿਚ ਸ਼ਰੀਕ ਹੁੰਦੇ ਹਨ | ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਹਲਕੇ ਦੇ ਲੋਕ ਉਨ੍ਹਾਂ ਨਾਲ ਜੁੜੇ ਹੋਏ ਹਨ ਅਤੇ ਉਨ੍ਹਾਂ ਦੇ ਸਹਿਯੋਗ ਨਾਲ ਹਲਕਾ ਇੰਚਾਰਜ ਸ: ਮਨਦੀਪ ਸਿੰਘ ਰੰਗੜ ਨੰਗਲ ਦਾ ਕਾਫਲਾ ਦਿਨੋਂ-ਦਿਨ ਵਧਦਾ ਜਾ ਰਿਹਾ ਹੈ | ਕਾਂਗਰਸੀ ਆਗੂਆਂ ਨੇ ਮਨਜੀਤ ਸਿੰਘ ਚੀਮਾ ਨੂੰ ਹਲਕਾ ਸ੍ਰੀ ਹਰਗੋਬਿੰਦਪੁਰ ਦਾ ਕੋਆਰਡੀਨੇਟਰ ਨਿਯੁਕਤ ਕਰਨ 'ਤੇ ਸਮੁੱਚੀ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ ਕੀਤਾ |

ਪਿਛਲੀ ਖ਼ਬਰ ਆਉਣ ਵਾਲਾ ਸਮਾਂ ਕਾਂਗਰਸ ਦਾ, ਹਲਕੇ ਦੇ ਲੋਕ ਸੁਖਜਿੰਦਰ ਸਿੰਘ ਰੰਧਾਵਾ ਨਾਲ ਖੜੇ੍ਹ ਹਨ : ਸਰਪੰਚ ਜਗਪ੍ਰੀਤ ਸਿੰਘ ਲੋਹਾਰਾਂ... ਅਗਲੀ ਖ਼ਬਰ ਚੇਅਰਮੈਨ ਬਹਿਲ ਦੀ ਅਗਵਾਈ ਹੇਠ ਗੁਰਦਾਸਪੁਰ ਸ਼ਹਿਰ ਦੇ ਵਿਕਾਸ ਕਾਰਜਾਂ ਨੇ ਤੋੜਿਆ ਰਿਕਾਰਡ-ਸ਼ਹਿਰ ਵਾਸੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।