ਫ਼ਤਹਿਗੜ੍ਹ ਚੂੜੀਆਂ, 15 ਜੂਨ (ਅਵਤਾਰ ਸਿੰਘ ਰੰਧਾਵਾ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਲੋਕ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਨ ਅਤੇ ਆਉਣ ਵਾਲਾ 2027 ਦਾ ਸਮਾਂ ਕਾਂਗਰਸ ਪਾਰਟੀ ਦੇ ਹੱਕ ਵਿਚ ਹੋਵੇਗਾ ਤੇ ਸ: ਰੰਧਾਵਾ ਦੀ ਅਗਵਾਈ ਵਿਚ ਹਲਕੇ ਦੀ ਨੁਹਾਰ ਬਦਲੀ ਜਾਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਸਰਪੰਚ ਜਗਪ੍ਰੀਤ ਸਿੰਘ ਲੋਹਾਰਾਂਵਾਲੀ ਨੇ ਮਾਲੇਵਾਲ ਪੁਲ ਵਿਖੇ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰਾਂ ਦੀ ਇਕੱਤਰਤਾ ਮੌਕੇ ਗੱਲਬਾਤ ਕਰਦਿਆਂ ਕੀਤਾ | ਇਸ ਮੌਕੇ ਪਾਰਟੀ ਪ੍ਰਤੀ ਕਈ ਅਹਿਮ ਮਸਲੇ ਵਿਚਾਰੇ ਗਏ | ਉਨ੍ਹਾਂ ਕਿਹਾ ਕਿ ਸ: ਸੁਖਜਿੰਦਰ ਸਿੰਘ ਰੰਧਾਵਾ ਇਕ ਨਿਧੜਕ ਤੇ ਹਲਕੇ ਨਾਲ ਪਿਆਰ ਰੱਖਣ ਵਾਲੇ ਨੇਤਾ ਹਨ ਤੇ ਹਲਕੇ ਅੰਦਰ ਕਾਂਗਰਸ ਵੇਲੇ ਦੇ ਸੀਨੀਅਰ ਅਤੇ ਜੂਨੀਅਰ ਵਰਕਰ ਪਹਿਲਾਂ ਦੀ ਤਰ੍ਹਾਂ ਦਿ੍ੜ ਇਰਾਦੇ ਨਾਲ ਸੁਖਜਿੰਦਰ ਸਿੰਘ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਅੰਦਰ ਸ. ਰੰਧਾਵਾ ਦੇ ਨਿਰਦੇਸ਼ਾਂ ਹੇਠ ਕਾਂਗਰਸ ਪਾਰਟੀ ਦੀਆਂ ਧੜੱਲੇਦਾਰ ਮੀਟਿੰਗਾਂ ਹਲਕੇ ਅੰਦਰ ਸ਼ੁਰੂ ਹੋ ਜਾਣਗੀਆਂ ਅਤੇ ਮੌਕੇ ਦੀ 'ਆਪ' ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਜੱਗ ਜਾਹਿਰ ਕਰ ਕੇ ਕਾਂਗਰਸ ਪਾਰਟੀ ਲਈ ਲਾਮਬੰਦੀ ਕਰਨ ਲਈ ਯਤਨਸ਼ੀਲ ਕਦਮ ਚੁੱਕੇ ਜਾਣਗੇ | ਇਸ ਮੌਕੇ ਸਰਪੰਚ ਜਗਪ੍ਰੀਤ ਸਿੰਘ, ਜਗਰੂਪ ਸਿੰਘ, ਧੀਰ ਸਿੰਘ, ਬਖਸ਼ੀਸ਼ ਸਿੰਘ ਕੁਲਦੀਪ ਸਿੰਘ, ਹਰਦੀਪ ਸਿੰਘ, ਰਤਨ ਸਿੰਘ, ਪੂਰਨ ਸਿੰਘ ਸਮੇਤ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ |