17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਗਗਨ ਇੰਟਰਨੈਸ਼ਨਲ ਸਕੂਲ ਕਲਾਨੌਰ ਦਾ ਏ. ਐੱਸ. ਆਈ. ਐੱਸ. ਸੀ. ਦੇ ਜ਼ਿਲ੍ਹਾ ਪੱਧਰੀ ਵਾਲੀਬਾਲ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ <br/>

ਅਜੀਤ ਡੈਸਕ 17-06-2025
ਬਟਾਲਾ, 16 ਜੂਨ (ਸਤਿੰਦਰ ਸਿੰਘ)-ਬੀ. ਐੱਮ. ਐੱਸ. ਐੱਮ. ਗਰੁੱਪ ਆਫ਼ ਇੰਸਟੀਚਿਊਟ ਦੇ ਕਲਾਨੌਰ ਕੈਂਪਸ ਗਗਨ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਏ. ਐੱਸ. ਆਈ. ਐੱਸ. ਸੀ. ਵਲੋਂ ਜ਼ੋਨਲ ਪੱਧਰ (ਜ਼ਿਲ੍ਹਾ ਪੱਧਰ) 'ਤੇ ਹੋਏ ਵਾਲੀਬਾਲ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਮੁਕਾਬਲੇ ਵਿਚ ਲਗਪਗ 13 ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ, ਜਿਸ ਵਿਚ ਗਗਨ ਸਕੂਲ ਦੇ ਵਿਦਿਆਰਥੀਆਂ ਨੇ ਅੰਡਰ-19 'ਚ ਲੜਕੇ ਗੁਰਸਿਮਰਨ ਸਿੰਘ, ਅੰਸ਼ਪ੍ਰੀਤ ਸਿੰਘ, ਪਿ੍ੰਸ, ਅਰਮਾਨਦੀਪ ਸਿੰਘ, ਜਗਜੋਤ ਸਿੰਘ, ਏਕਮਜੋਤ ਸਿੰਘ, ਅਮਨਦੀਪ ਸਿੰਘ, ਗੁਰਤਾਜ ਸਿੰਘ ਅਤੇ ਰਣਜੋਤਪ੍ਰੀਤ ਸਿੰਘ ਨੇ ਚਾਂਦੀ ਦੇ ਤਗਮੇ ਜਿੱਤੇ | ਇਸ ਖੁਸ਼ੀ ਨੂੰ ਲੈ ਕੇ ਚੇਅਰਮੈਨ ਇੰਜੀਨੀਅਰ ਕੁਲਵਿੰਦਰ ਸਿੰਘ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਅੱਗੇ ਤੋਂ ਹੋਰ ਵੀ ਵਧੀਆ ਪ੍ਰਦਰਸ਼ਨ ਕਰਨ ਵਾਸਤੇ ਪ੍ਰੇਰਿਤ ਕੀਤਾ | ਉਪਰੰਤ ਸਕੂਲ ਦੇ ਪਿ੍ੰਸੀਪਲ ਨੇ ਜੇਤੂ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦਾ ਸਵਾਗਤ ਕੀਤਾ | ਇਸ ਮੌਕੇ ਕੋਆਰਡੀਨੇਟਰ ਮਨਦੀਪ ਕੌਰ, ਕੋਆਡੀਨੇਟਰ ਅਰੂਣ ਬਲਹੋਤਰਾ, ਕੋਆਰਡੀਨੇਟਰ ਗੁਰਪ੍ਰੀਤ ਕੌਰ, ਡੀ.ਪੀ. ਬਲਜਿੰਦਰ ਕੁਮਾਰ ਤੇ ਸਮੂਹ ਸਟਾਫ਼ ਸ਼ਾਮਲ ਸਨ | ਸੰਸਥਾ ਦੇ ਚੇਅਰਮੈਨ ਇੰਜੀਨੀਅਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਸੈਸ਼ਨ 2025-26 ਲਈ ਚੱਲ ਰਹੇ ਵੱਖ-ਵੱਖ ਕੋਰਸਾਂ ਬੀ.ਏ., ਬੀ.ਸੀ.ਏ., ਬੀ.ਐੱਡ., ਡੀ.ਐੱਲ.ਐੱਡ., ਜੀ.ਐੱਨ.ਐੱਮ. ਅਤੇ ਬੀ.ਐੱਸ.ਸੀ. ਨਰਸਿੰਗ ਲਈ ਵਿਦਿਆਰਥੀਆਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਇਛੱੁਕ ਵਿਦਿਆਰਥੀ ਕੋਰਸ ਸਬੰਧੀ ਜਾਣਕਾਰੀ ਸੰਸਥਾ ਦੇ ਪੁਰਾਣਾ ਸ਼ਾਲਾ ਅਤੇ ਕਲਾਨੌਰ ਕੈਂਪਸ ਵਿਖੇ ਸਥਾਪਿਤ ਕੀਤੇ ਗਏ ਸਹਾਇਤਾ ਬੈਂਚ ਤੋਂ ਪ੍ਰਾਪਤ ਕਰ ਸਕਦੇ ਹਨ |

ਪਿਛਲੀ ਖ਼ਬਰ ਚਰਾਂਦ ਤੋਂ ਵਾਪਸ ਪਰਤਦਿਆਂ ਗੁੱਜਰ ਬਰਾਦਰੀ ਦੇ 7 ਪਸ਼ੂਆਂ ਦੀ ਭੇਦਭਰੀ ਹਾਲਤ 'ਚ ਮੌਤ ਅਗਲੀ ਖ਼ਬਰ ਗੁਰਦਾਸਪੁਰ-ਬਹਿਰਾਮਪੁਰ ਸੜਕ ਵਿਚਕਾਰ ਪਏ ਡੂੰਘੇ ਟੋਏ-ਪ੍ਰਸ਼ਾਸਨ ਕਿਸੇ ਵੱਡੇ ਹਾਦਸੇ ਦੀ ਉਡੀਕ 'ਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।