ਦੀਨਾਨਗਰ, 16 ਜੂਨ (ਸੋਢੀ, ਸ਼ਰਮਾ)-ਦੀਨਾਨਗਰ ਪੁਲਿਸ ਵਲੋਂ ਅਣਪਛਾਤੇ ਕਾਰ ਚਾਲਕ 'ਤੇ ਮਾਮਲਾ ਦਰਜ ਕੀਤੇ ਜਾਣ ਦੀ ਖ਼ਬਰ ਹੈ | ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਸੜਕ ਹਾਦਸੇ ਵਿਚ ਪਠਾਨਕੋਟ ਥਾਣਾ ਡਵੀਜ਼ਨ ਨੰਬਰ ਇਕ ਵਿਖੇ ਬਤੌਰ ਏ.ਐੱਸ.ਆਈ ਦੇ ਅਹੁਦੇ 'ਤੇ ਤਾਇਨਾਤ ਪਵਨ ਕੁਮਾਰ ਦੀ ਹੋਈ ਮੌਤ ਦੇ ਮਾਮਲੇ 'ਚ ਦੀਨਾਨਗਰ ਪੁਲਿਸ ਵਲੋਂ ਅਣਪਛਾਤੇ ਕਾਰ ਚਾਲਕ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਪਵਨ ਕੁਮਾਰ ਦੇ ਨਜ਼ਦੀਕੀ ਰਿਸ਼ਤੇਦਾਰ ਸੁਰਿੰਦਰ ਕੁਮਾਰ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ ਕਿ ਬੀਤੀ ਦੇਰ ਸ਼ਾਮ ਪਵਨ ਕੁਮਾਰ ਆਪਣੀ ਡਿਊਟੀ ਤੋਂ ਗੁਰਦਾਸਪੁਰ ਆਪਣੇ ਘਰ ਜਾ ਰਿਹਾ ਸੀ ਕਿ ਡੀਡਾ ਸੈਣੀਆਂ ਨਜ਼ਦੀਕ ਇਕ ਤੇਜ ਰਫ਼ਤਾਰ ਕਾਰ ਨੇ ਉਸ ਨੂੰ ਆਪਣੀ ਲਪੇਟ 'ਚ ਲੈ ਲਿਆ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ ਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |