17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਡੇਅਰੀ ਵਿਕਾਸ ਵਿਭਾਗ ਵਲੋਂ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਗਾਇਆ <br/>

ਅਜੀਤ ਡੈਸਕ 17-06-2025
ਗੁਰਦਾਸਪੁਰ, 16 ਜੂਨ (ਚੱਕਰਾਜਾ)-ਖੇਤੀਬਾੜੀ ਵਿਭਾਗ ਅਤੇ ਕਿਸਾਨ ਭਲਾਈ ਵਿਭਾਗ, ਪਸ਼ੂ ਪਾਲਨ, ਮੱਛੀ ਪਾਲਨ ਅਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਨਿਰਦੇਸ਼ਾਂ ਤਹਿਤ ਡਿਪਟੀ ਡਾਇਰੈਕਟਰ ਡੇਅਰੀ ਵਰਿਆਮ ਸਿੰਘ ਦੀ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਵਲੋਂ ਗੁਰਦਾਸਪੁਰ ਦੇ ਮੁਹੱਲਾ ਕਿ੍ਸ਼ਨਾ ਨਗਰ ਵਿਖੇ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਕੈਂਪ ਦੌਰਾਨ ਘਰਾਂ 'ਚ ਵਰਤੇ ਜਾਂਦੇ ਦੁੱਧ ਦੀ ਗੁਣਵੱਤਾ ਪ੍ਰਤੀ ਜਾਗਰੂਕਤਾ ਲਿਆਉਣ ਲਈ ਮੁਫ਼ਤ ਦੁੱਧ ਪਰਖ ਕੀਤੀ ਗਈ | ਇਸ ਕੈਂਪ ਵਿਚ ਕੁੱਲ 20 ਸੈਂਪਲ ਲਏ ਗਏ, ਜਿਨ੍ਹਾਂ ਵਿਚੋਂ 08 ਸੈਂਪਲਾਂ 'ਚ ਪਾਣੀ ਦੀ ਮਾਤਰਾ ਵੱਧ ਪਾਈ ਗਈ ਤੇ ਕੋਈ ਵੀ ਹਾਨੀਕਾਰਕ ਪਦਾਰਥ ਨਹੀਂ ਪਾਇਆ ਗਿਆ | ਇਸ ਕੈਂਪ 'ਚ ਸੈਂਪਲ ਡੇਅਰੀ ਇੰਸਪੈਕਟਰ ਬਰਜਿੰਦਰ ਸਿੰਘ, ਡੇਅਰੀ ਇੰਸਪੈਕਟਰ ਅਨੂ ਅਤੇ ਅਨਾਮਿਕਾ ਸ਼ਰਮਾ ਨੇ ਟੈੱਸਟ ਕੀਤੇ | ਵਿਭਾਗੀ ਟੀਮ ਵਲੋਂ ਕਾਲੋਨੀ ਨਿਵਾਸੀਆਂ ਨੂੰ ਚੰਗੀ ਗੁਣਵੱਤਾ ਵਾਲਾ ਦੁੱਧ ਵਰਤਣ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਮੋਨੂੰ, ਕਵਿਤਾ ਤੇ ਰਾਜਬੀਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਬਾਲ ਮਜ਼ਦੂਰੀ ਵਿਰੁੱਧ ਦਿਵਸ ਮਨਾਇਆ ਅਗਲੀ ਖ਼ਬਰ ਸੜਕ ਹਾਦਸੇ 'ਚ ਹੋਈ ਏ. ਐੱਸ. ਆਈ. ਦੀ ਮੌਤ ਸੰਬੰਧੀ ਅਣਪਛਾਤੇ ਕਾਰ ਚਾਲਕ ਵਿਰੁੱਧ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।