17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਪੰਡਿਤ ਮੋਹਨ ਲਾਲ ਗਲੋਬਲ ਸਕੂਲ 'ਚ ਵਿਸ਼ਵ ਵਾਤਾਵਰਨ ਦਿਵਸ ਮਨਾਇਆ <br/>

ਅਜੀਤ ਡੈਸਕ 17-06-2025
ਫ਼ਤਹਿਗੜ੍ਹ ਚੂੜੀਆਂ, 16 ਜੂਨ (ਐੱਮ. ਐੱਸ. ਫੁੱਲ)-ਬੀਤੇ ਦਿਨੀਂ ਸਥਾਨਕ ਫ਼ਤਹਿਗੜ੍ਹ ਚੂੜੀਆਂ ਵਿਖੇ ਪੰਡਿਤ ਮੋਹਨ ਲਾਲ ਗਲੋਬਲ ਸਕੂਲ ਵਿਚ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ | ਪਿ੍ੰਸੀਪਲ ਵਰਿੰਦਰ ਕੌਰ ਨੇ ਦੱਸਿਆ ਕਿ ਵਿਸ਼ਵ ਵਾਤਾਵਰਨ ਦਿਵਸ ਜਾਗਰੂਕਤਾ ਪੈਦਾ ਕਰਨ ਅਤੇ ਸਾਡੇ ਵਾਤਾਵਰਨ ਦੀ ਰੱਖਿਆ ਲਈ ਕਾਰਵਾਈ ਨੂੰ ਪ੍ਰੇਰਿਤ ਕਰਨ ਲਈ ਮਨਾਇਆ ਜਾਂਦਾ ਹੈ | ਪਿ੍ੰਸੀਪਲ ਅਤੇ ਸਮੂਹ ਸਟਾਫ਼ ਵਲੋਂ ਵਾਤਾਵਰਨ ਨੂੰ ਸ਼ੁੱਧ ਬਣਾਈ ਰੱਖਣ ਲਈ ਸਕੂਲ ਵਿਚ ਬੂਟੇੇ ਲਗਾਏ ਗਏ | ਉਨ੍ਹਾਂ ਨੇ ਬੱਚਿਆਂ ਨੂੰ ਵੀ ਆਪਣੇ ਘਰਾਂ ਵਿਚ ਬੂਟਾ ਲਗਾਉਣ ਲਈ ਕਿਹਾ ਤਾਂ ਕਿ ਅਸੀਂ ਵਾਤਾਵਰਨ ਨੂੰ ਬਚਾ ਸਕੀਏ | ਇਸ ਮੌਕੇ ਬੱਚਿਆਂ ਨੂੰ ਵਾਤਾਵਰਨ ਸਬੰਧੀ ਸਲੋਗਨ ਲਿਖਣ ਲਈ ਵੀ ਕਿਹਾ ਗਿਆ | ਬੱਚਿਆਂ ਨੇ ਆਪਣੇ ਸਲੋਗਨ ਵਿਚ ਵਾਤਾਵਰਨ ਨੂੰ ਸ਼ੁੱਧ ਬਣਾਈ ਰੱਖਣ ਲਈ ਸੁੰਦਰ ਸੰਦੇਸ਼ ਦਿੱਤੇ | ਇਸ ਮੌਕੇ ਸਕੂਲ ਕੋਆਰਡੀਨੇਟਰ ਕੁਲਬੀਰ ਕੌਰ, ਸਟਾਫ਼ ਰਜਿੰਦਰ ਕੌਰ, ਕੋਮਲਪ੍ਰੀਤ ਕੌਰ, ਸਲੋਨੀ, ਆਰਤੀ, ਰੂਪਨੀਤ ਕੌਰ, ਮਨਪ੍ਰੀਤ ਕੌਰ, ਰਿਆ ਅਤੇ ਜਗਰੂਪ ਸਿੰਘ ਆਦਿ ਸ਼ਾਮਿਲ ਰਹੇ |

ਪਿਛਲੀ ਖ਼ਬਰ ਪਿੰਡ ਘੁਰਾਲਾ ਵਿਖੇ ਸਤਿਗੁਰੂ ਕਬੀਰ ਦੀ ਜੈਅੰਤੀ ਮਨਾਈ <br/> ਅਗਲੀ ਖ਼ਬਰ ਬਾਲ ਮਜ਼ਦੂਰੀ ਵਿਰੁੱਧ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।