17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਸੰਤ ਨਿਰੰਕਾਰੀ ਚੈਰੀਟੇਬਲ ਫਾਉਂਡੇਸ਼ਨ ਵਲੋਂ ਖੂਨਦਾਨ ਕੈਂਪ ਲਗਾਇਆ <br/>

ਅਜੀਤ ਡੈਸਕ 17-06-2025
ਕਲਾਨੌਰ, 16 ਜੂਨ (ਪੁਰੇਵਾਲ)-ਸਥਾਨਕ ਕਸਬੇ 'ਚ ਸਥਿੱਤ ਸੰਤ ਨਿਰੰਕਾਰੀ ਸਤਿਸੰਗ ਭਵਨ 'ਚ ਸੰਤ ਨਿਰੰਕਾਰੀ ਚੈਰੀਟੇਬਲ ਫਾਉਂਡੇਸ਼ਨ ਵਲੋਂ ਖੂਨਦਾਨ ਕੈਂਪ ਲਗਾਇਆ ਗਿਆ | ਇਸ ਕੈਂਪ 'ਚ ਗੁਰਦਾਸਪੁਰ ਤੇ ਬਟਾਲਾ ਤੋਂ ਬਲੱਡ ਬੈਂਕ ਦੀਆਂ ਟੀਮਾਂ ਵਲੋਂ ਪਹੁੰਚ ਕੇ ਖੂਨ ਇਕੱਤਰ ਕੀਤਾ ਗਿਆ | ਜਾਣਕਾਰੀ ਸਾਂਝੀ ਕਰਦਿਆਂ ਗੁਰਦਿਆਲ ਸਿੰਘ ਮੁਖੀ ਬ੍ਰਾਂਚ ਕਲਾਨੌਰ ਨਰਿੰਦਰ ਕੁਮਾਰ ਨੰਬਰਦਾਰ ਨੇ ਦੱਸਿਆ ਕਿ ਨਿਰੰਕਾਰੀ ਸਤਿਗੁਰੂ ਮਾਤਾ ਸੁਦੀਕਸ਼ਾ ਦੇ ਅਸ਼ੀਰਵਾਦ ਨਾਲ ਖੂਨਦਾਨ ਕੈਂਪ ਲਗਾਇਆ ਗਿਆ, ਜਿਸ 'ਚ 105 ਦਾਨੀਆਂ ਵਲੋਂ ਖੂਨ ਦਾਨ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਨਿਰੰਕਾਰੀ ਬਾਬਾ ਹਰਦੇਵ ਸਿੰਘ ਦੇ ਬਚਨ ਹਨ ਕਿ ਖੂਨ ਨਾਲੀਆਂ ਵਿਚ ਨਹੀਂ ਨਾੜੀਆਂ ਵਿਚ ਵਹਿਣਾ ਚਾਹੀਦਾ ਹੈ, ਜਿਸ ਤਹਿਤ ਸਮੇਂ-ਸਮੇਂ 'ਤੇ ਖੂਨਦਾਨ ਕੈਂਪ ਲਗਾਏ ਜਾਂਦੇ ਹਨ ਅਤੇ ਇਨ੍ਹਾਂ ਕੈਂਪਾਂ 'ਚ ਸੇਵਾਦਾਰਾਂ ਦਾ ਵੱਡਾ ਯੋਗਦਾਨ ਰਹਿੰਦਾ ਹੈ | ਇਸ ਕੈਂਪ 'ਚ ਸ੍ਰੀ ਰਾਕੇਸ਼ ਸੇਠੀ ਜ਼ੋਨਲ ਇੰਚਾਰਜ ਜ਼ੋਨ 13-ਏ ਅੰਮਿ੍ਤਸਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਉਨ੍ਹਾਂ ਵਲੋਂ ਖੂਨਦਾਨ ਕਰਨ ਵਾਲੇ ਡੋਨਰਾਂ ਦੀ ਹੌਂਸਲਾ ਅਫ਼ਜਾਈ ਕੀਤੀ ਤੇੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਨੁੱਖਤਾ ਦੇ ਇਸ ਤਰ੍ਹਾਂ ਦੇ ਕਾਰਜ਼ਾਂ 'ਚ ਆਪਣਾ ਯੋਗਦਾਨ ਪਾਉਂਦੇ ਰਹਿਣਾ ਚਾਹੀਦਾ ਹੈ | ਇਸ ਮੌਕੇ ਅਮਰਜੀਤ ਨਿਰੰਕਾਰੀ ਸੰਯੋਜਕ ਦੀਨਾਨਗਰ, ਬਲਜੀਤ ਸੰਯੋਜਕ ਗੁਰਦਾਸਪੁਰ, ਮਨੋਜ ਕੁਮਾਰ ਖੇਤਰੀ ਸੰਚਾਲਕ ਗੁਰਦਾਸਪੁਰ, ਡਾ. ਵਿਨੋਦ ਗੁਰਦਾਸਪੁਰ, ਸੁਰਿੰਦਰ ਦੱਤਾ ਗੁਰਦਾਸਪੁਰ, ਰਵੀ ਸ਼ਾਹਪੁਰ ਸੰਚਾਲਕ, ਹਨੀ ਭਾਰਲ, ਮਨਜੀਤ ਭਾਰਲ ਸਮੇਤ ਹੋਰ ਸੇਵਾਦਾਰ ਵੀ ਹਾਜ਼ਰ ਰਹੇ |

ਪਿਛਲੀ ਖ਼ਬਰ ਸਮੈਮ ਸਕੀਮ ਅਧੀਨ ਖੇਤੀ ਮਸ਼ੀਨਰੀ/ਸੰਦਾਂ ਦਾ ਡਰਾਅ ਕੱਢ ਕੇ ਲਾਭਪਾਤਰੀਆਂ ਦੀ ਕੀਤੀ ਚੋਣ <br/> ਅਗਲੀ ਖ਼ਬਰ ਪਿੰਡ ਘੁਰਾਲਾ ਵਿਖੇ ਸਤਿਗੁਰੂ ਕਬੀਰ ਦੀ ਜੈਅੰਤੀ ਮਨਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।