17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਸਮੈਮ ਸਕੀਮ ਅਧੀਨ ਖੇਤੀ ਮਸ਼ੀਨਰੀ/ਸੰਦਾਂ ਦਾ ਡਰਾਅ ਕੱਢ ਕੇ ਲਾਭਪਾਤਰੀਆਂ ਦੀ ਕੀਤੀ ਚੋਣ <br/>

ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਤੇ ਹੋਰ ਅਧਿਕਾਰੀ | ਤਸਵੀਰ : ਵਿਸ਼ਾਲ ਮੁੰਨਾ <br/> 17-06-2025
ਗੁਰਦਾਸਪੁਰ, 16 ਜੂਨ (ਚੱਕਰਾਜਾ)-ਕੇਂਦਰੀ ਪ੍ਰਾਯੋਜਿਤ ਸਕੀਮ ਸਬ ਮਿਸ਼ਨ ਆਨ ਐਗਰੀਕਲਚਰਲ ਮੈਕਾਨਾਈਜੇਸ਼ਨ ਸਾਲ 2025-26 ਤਹਿਤ ਕਿਸਾਨਾਂ ਵਲੋਂ ਖੇਤੀ ਮਸ਼ੀਨਰੀ ਸਬਸਿਡੀ 'ਤੇ ਲੈਣ ਲਈ ਦਿੱਤੀਆਂ ਆਨਲਾਈਨ ਦਰਖਾਸਤਾਂ ਵਿਚੋਂ ਲਾਭਪਾਤਰੀਆਂ ਦੀ ਚੋਣ ਕਰਨ ਲਈ ਕੰਪਿਊਟਰ ਦੀ ਮਦਦ ਨਾਲ ਡਰਾਅ ਕੱਢਿਆ ਗਿਆ | ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਅਪਲਾਈ ਹੋਈਆਂ ਦਰਖਾਸਤਾਂ ਦਾ ਅੱਜ 3 ਵਾਰ ਕੰਪਿਊਟਰਾਈਜ਼ਡ ਰੈਡੇਮਾਈਜੇਸ਼ਨ ਪ੍ਰਣਾਲੀ ਨਾਲ ਸਮੂਹ ਸਰਕਾਰੀ ਅਤੇ ਗੈਰ ਸਰਕਾਰੀ ਕਮੇਟੀ ਮੈਂਬਰਾਂ ਦੀ ਮੌਜੂਦਗੀ 'ਚ ਪਾਰਦਰਸ਼ੀ ਢੰਗ ਨਾਲ ਡਰਾਅ ਕੱਢਿਆ ਗਿਆ | ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਣਕ-ਝੋਨੇ ਦੇ ਫ਼ਸਲੀ ਚੱਕਰ ਵਿਚ ਬਦਲਾਅ ਲਈ ਨਵੀਨਤਮ ਖੇਤੀ ਮਸ਼ੀਨਰੀ ਅਹਿਮ ਭੂਮਿਕਾ ਨਿਭਾਉਂਦੀ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ 'ਚ ਝੋਨੇ ਬਾਅਦ ਬਾਸਮਤੀ, ਕਮਾਦ ਤੇ ਮੱਕੀ ਹੇਠ ਰਕਬਾ ਵਧਾਇਆ ਜਾ ਸਕਦਾ ਹੈ | ਇਸ ਵਾਰ ਸਮੈਮ ਸਕੀਮ ਤਹਿਤ ਦਸ ਨੂਮੈਟਿਕ ਪਲਾਂਟਰ ਕਿਸਾਨਾਂ ਨੂੰ ਸਬਸਿਡੀ 'ਤੇ ਦਿੱਤੇ ਗਏ ਹਨ | ਜਿਸ ਤੋਂ ਪਤਾ ਲੱਗਦਾ ਹੈ ਭਵਿੱਖ 'ਚ ਮੱਕੀ ਹੇਠ ਰਕਬਾ ਵਧ ਸਕਦਾ ਹੈ | ਇਸ ਸਕੀਮ ਤਹਿਤ ਹੀ 4 ਗੰਨਾ ਕੱਟਣ ਵਾਲੀਆਂ ਮਸ਼ੀਨਾਂ ਦਿੱਤੀਆਂ ਗਈਆਂ ਹਨ, ਜਿਸ ਨਾਲ ਗੰਨੇ ਦੀ ਕਾਸ਼ਤ 'ਚ ਮਜ਼ਦੂਰਾਂ ਦੀ ਘਾਟ ਕਾਰਨ ਪੇਸ਼ ਆਉਂਦੀਆਂ ਸਮੱਸਿਆਵਾਂ ਘਟਾਉਣ ਵਿਚ ਮਦਦ ਮਿਲੇਗੀ | ਉਨ੍ਹਾਂ ਕਿਹਾ ਕਿ ਫ਼ਸਲਾਂ ਵਿਚ ਕੀੜਿਆਂ ਅਤੇ ਬਿਮਾਰੀਆਂ ਦੀ ਰੋਕਥਾਮ ਲਈ ਕੀਟਨਾਸ਼ਕਾਂ ਦੇ ਛਿੜਕਾਅ ਦੀ ਜ਼ਰੂਰਤ ਪੈਂਦੀ ਹੈ ਪਰ ਸਹੀ ਛਿੜਕਾਅ ਤਕਨੀਕ ਦੀ ਘਾਟ ਕਾਰਨ ਕਿਸਾਨਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਇਸ ਸਮੱਸਿਆ ਦੇ ਹੱਲ ਲਈ ਸਮੈਮ ਸਕੀਮ ਤਹਿਤ ਬੂਮ ਛਿੜਕਾਅ ਮਸ਼ੀਨਾਂ ਦਿੱਤੀਆਂ ਹਨ | ਇਸ ਮਸ਼ੀਨ ਨਾਲ ਕੀਟਨਾਸ਼ਕਾਂ ਅਤੇ ਉਲੀਨਾਸ਼ਕਾਂ ਦੀ ਕਾਰਜਕੁਸ਼ਲਤਾ ਵਧਾਉਣ ਵਿਚ ਮਦਦ ਮਿਲੀ ਹੈ | ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਮਸ਼ੀਨਾਂ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ ਤਾਂ ਜੋ ਇਹ ਮਸ਼ੀਨਾਂ ਕਿਸਾਨਾਂ ਦੀ ਆਮਦਨ ਵਾਧੇ 'ਚ ਸਹਾਇਕ ਸਿੱਧ ਹੋ ਸਕਣ | ਮੁੱਖ ਖੇਤੀਬਾੜੀ ਅਫ਼ਸਰ ਡਾ: ਅਮਰੀਕ ਸਿੰਘ ਨੇ ਦੱਸਿਆ ਖੇਤੀ ਦੇ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਲਈ ਸਮੈਮ ਸਕੀਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਮਸ਼ੀਨਾਂ ਦੀ ਖ਼ਰੀਦ 'ਤੇੇ ਸਬਸਿਡੀ ਦੇਣ ਲਈ ਪ੍ਰਾਪਤ ਅਰਜ਼ੀਆਂ ਵਿਚੋਂ ਅੱਜ ਡਰਾਅ ਕੱਢੇ ਗਏ ਹਨ | ਉਨ੍ਹਾਂ ਕਿਹਾ ਕਿ ਐਗਰੀ ਮਸ਼ੀਨਰੀ ਪੋਰਟਲ ਰਾਹੀ ਕਿਸਾਨਾਂ ਨੂੰ ਮਨਜ਼ੂਰੀ ਪੱਤਰ ਜਾਰੀ ਕਰ ਦਿੱਤੇ ਜਾਣਗੇ ਅਤੇ ਨਾਲ ਹੀ ਭਪਾਤਰੀਆਂ ਨੰੂ ਅਪੀਲ ਕੀਤੀ ਜਾਂਦੀ ਹੈ ਕਿ ਮਨਜ਼ੂਰ ਕੀਤੀਆਂ ਮਸ਼ੀਨਾਂ ਦੀ ਜਲਦ ਖ਼ਰੀਦ ਕਰ ਲਈ ਜਾਵੇ | ਵਧੇਰੇ ਜਾਣਕਾਰੀ ਲੈਣ ਲਈ ਸਬੰਧਿਤ ਬਲਾਕ ਦੇ ਖੇਤੀਬਾੜੀ ਦਫ਼ਤਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ | ਇਸ ਮੌਕੇ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਰੋਹਿਤ ਗਿੱਲ, ਖੇਤੀਬਾੜੀ ਅਫ਼ਸਰ ਗੁਰਪ੍ਰੀਤ ਸਿੰਘ, ਪ੍ਰਗਟ ਸਿੰਘ, ਪੰਕਜ ਕੁਮਾਰ, ਦਿਲਬਾਗ ਸਿੰਘ ਚੀਮਾ, ਸਤਨਾਮ ਸਿੰਘ ਸੰਧੂ ਤੋਂ ਇਲਾਵਾ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਅਤੇ ਜ਼ਿਲ੍ਹਾ ਪੱਧਰੀ ਕਾਰਜਕਾਰੀ ਕਮੇਟੀ ਦੇ ਮੈਂਬਰ ਹਾਜ਼ਰ ਸਨ |

ਪਿਛਲੀ ਖ਼ਬਰ ਇੰਗਲਿਸ਼ ਪਲੈਨਟ ਬਟਾਲਾ ਵਲੋਂ ਨੌਜਵਾਨਾਂ ਦੇ ਲਗਵਾਏ ਜਾ ਰਹੇ ਹਨ ਵਿਦੇਸ਼ਾਂ ਦੇ ਵਰਕ ਪਰਮਿਟ ਅਗਲੀ ਖ਼ਬਰ ਸੰਤ ਨਿਰੰਕਾਰੀ ਚੈਰੀਟੇਬਲ ਫਾਉਂਡੇਸ਼ਨ ਵਲੋਂ ਖੂਨਦਾਨ ਕੈਂਪ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।