17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਗੁਰਦੁਆਰਾ ਦਮਦਮਾ ਸਾਹਿਬ ਮਨੋਹਰਪੁਰ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ <br/>

ਅਜੀਤ ਡੈਸਕ 17-06-2025
ਵਡਾਲਾ ਗ੍ਰੰਥੀਆਂ, 16 ਜੂਨ (ਗੁਰਪ੍ਰਤਾਪ ਸਿੰਘ ਕਾਹਲੋਂ)-ਨਜ਼ਦੀਕੀ ਗੁਰਦੁਆਰਾ ਦਮਦਮਾ ਸਾਹਿਬ ਮਨੋਹਰਪੁਰ ਵਿਖੇ ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ, ਜਿਸ ਵਿਚ ਸੰਗਤਾਂ ਨੇ ਵਧ ਚੜ੍ਹ ਕੇ ਸ਼ਮੂਲੀਅਤ ਕਰਦਿਆਂ ਨਾਮ ਬਾਣੀ ਦਾ ਲਾਹਾ ਖੱਟਿਆ | ਗੁਰਦੁਆਰਾ ਸਾਹਿਬ ਵਿਖੇ ਹੋਏ ਸਮਾਗਮ ਦੌਰਾਨ ਸ੍ਰੀ ਦਰਬਾਰ ਸਾਹਿਬ ਤੋਂ ਧਰਮ ਪ੍ਰਚਾਰ ਕਮੇਟੀ ਦੇ ਵਿਦਿਆਰਥੀ ਜਥੇ ਨੇ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਸਮਾਗਮ ਦੇ ਦੌਰਾਨ ਕਥਾਵਾਚਕ ਬਾਬਾ ਸੁਖਵਿੰਦਰ ਸਿੰਘ ਕਾਦਰਾਬਾਦ ਵਾਲੇ ਅਤੇ ਕਵੀਸ਼ਰ ਭਾਈ ਅਜੀਤ ਸਿੰਘ ਰਜਾਦਾ ਦੇ ਜਥੇ ਨੇ ਗੁਰੂ ਸਾਹਿਬ ਦੇ ਜੀਵਨ ਬਾਰੇ ਰੌਸ਼ਨੀ ਪਾਈ ਅਤੇ ਨੌਜਵਾਨਾਂ ਨੂੰ ਸ਼ਬਦ ਗੁਰੂ ਨਾਲ ਜੁੜਨ ਦੀ ਅਪੀਲ ਕੀਤੀ | ਗੁਰਦੁਆਰਾ ਦਮਦਮਾ ਸਾਹਿਬ ਮਨੋਹਰਪੁਰ ਅਤੇ ਗੁਰਦੁਆਰਾ ਫਲਾਹੀ ਸਾਹਿਬ ਵਡਾਲਾ ਗ੍ਰੰਥੀਆਂ ਦੇ ਮੁੱਖ ਸੇਵਾਦਾਰ ਬਾਬਾ ਦਲੇਰ ਸਿੰਘ ਖ਼ਾਲਸਾ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਜੀਵਨ ਅਤੇ ਸਿੱਖਿਆਵਾਂ ਉੱਪਰ ਵਿਸਥਾਰ ਨਾਲ ਰੌਸ਼ਨੀ ਪਾਉਂਦਿਆਂ ਸੰਗਤਾਂ ਨੂੰ ਵਧਾਈ ਦਿੱਤੀ ਤੇ ਆਏ ਸਿੰਘਾਂ ਤੇ ਜਥਿਆਂ ਨੂੰ ਸਨਮਾਨਿਤ ਕੀਤਾ | ਸਮਾਗਮ ਦੌਰਾਨ ਭਾਈ ਬਚਿਤੱਰ ਸਿੰਘ, ਪ੍ਰਦੀਪ ਸਿੰਘ, ਜੋਗਿੰਦਰ ਸਿੰਘ, ਵਰਿਆਮ ਸਿੰਘ, ਜਗਜੀਤ ਸਿੰਘ ਮੁੱਖ ਗ੍ਰੰਥੀ, ਸਿਮਰਨਜੀਤ ਸਿੰਘ ਆਦਿ ਤੋਂ ਇਲਾਵਾ ਵੱਡੀ ਤਦਾਦ ਵਿਚ ਸਖਸ਼ੀਅਤਾਂ ਤੇ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਸਿਹਤ ਵਿਭਾਗ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਪੀ. ਏ. ਯੂ. ਕੇ. ਵੀ. ਕੇ. ਵਲੋਂ ਵਿਕਸਿਤ ਖੇਤੀਬਾੜੀ ਸੰਕਲਪ ਅਭਿਆਨ ਤਹਿਤ ਪ੍ਰੋਗਰਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।