17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਸਿਹਤ ਵਿਭਾਗ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਕੀਤਾ ਸਨਮਾਨਿਤ <br/>

ਅਜੀਤ ਡੈਸਕ 17-06-2025
ਗੁਰਦਾਸਪੁਰ, 16 ਜੂਨ (ਗੁਰਪ੍ਰਤਾਪ ਸਿੰਘ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਜਿੱਥੇ ਨਸ਼ਾ ਤਸਕਰਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਉੱਥੇ ਨਸ਼ਿਆਂ ਦੀ ਦਲ-ਦਲ ਵਿਚ ਫਸੇ ਨੌਜਵਾਨਾਂ ਨੂੰ ਨਸ਼ਿਆਂ 'ਚੋਂ ਬਾਹਰ ਕੱਢ ਕੇ ਉਨ੍ਹਾਂ ਨੂੰ ਨਵੀਂ ਜ਼ਿੰਦਗੀ ਦਿੱਤੀ ਜਾ ਰਹੀ ਹੈ | ਸਿਹਤ ਵਿਭਾਗ ਵਲੋਂ ਅੱਜ ਨਸ਼ਾ ਛੁਡਾਊ ਕੇਂਦਰ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਫਰੀਡਮ ਫ਼ਰਾਮ ਡਰੱਗਜ਼ ਵੈਲਫੇਅਰ ਸੁਸਾਇਟੀ ਦੇ ਸਹਿਯੋਗ ਨਸ਼ੇ ਛੱਡ ਕੇ ਨਵੀਂ ਜ਼ਿੰਦਗੀ ਚੁਣਨ ਵਾਲੇ ਨੌਜਵਾਨਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਸਨਮਾਨ ਸਮਾਗਮ ਦੀ ਪ੍ਰਧਾਨਗੀ ਸਿਵਲ ਸਰਜਨ ਗੁਰਦਾਸਪੁਰ ਡਾ: ਜਸਵਿੰਦਰ ਸਿੰਘ ਨੇ ਕੀਤੀ ਜਦੋਂ ਕਿ ਐਸ.ਐਮ.ਓ. ਡਾ: ਵਰਿੰਦਰ ਮੋਹਨ, ਫਰੀਡਮ ਫ਼ਰਾਮ ਡਰੱਗਜ਼ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਹੇਮੰਤ ਭਨੋਟ, ਸ਼ੱੁਭਮ ਮਹਾਜਨ, ਸਾਹਿਲ ਗਿੱਲ ਅਤੇ ਸਾਹਿਲ ਕੰਡਿਆਰਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਫਰੀਡਮ ਫ਼ਰਾਮ ਡਰੱਗਜ਼ ਵੈਲਫੇਅਰ ਸੁਸਾਇਟੀ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਦੀ ਦਲ-ਦਲ ਵਿਚੋਂ ਬਾਹਰ ਕੱਢਣ ਦੇ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਗਈ | ਸਿਵਲ ਸਰਜਨ ਡਾ: ਜਸਵਿੰਦਰ ਸਿੰਘ ਨੇ ਕਿਹਾ ਕਿ ਇਲਾਜ ਦੇ ਨਾਲ ਦਿ੍ੜ੍ਹ ਇੱਛਾ ਸ਼ਕਤੀ ਨਾਲ ਨਸ਼ੇ ਨੂੰ ਆਸਾਨੀ ਨਾਲ ਛੱਡਿਆ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੀ ਆਦਤ ਦੇ ਸ਼ਿਕਾਰ ਨੌਜਵਾਨਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਜੀਵਨ ਨੂੰ ਮੁੜ ਲੀਹ ਉੱਪਰ ਲਿਆਉਣ ਦੇ ਯਤਨ ਕੀਤੇ ਜਾ ਰਹੇ ਹਨ | ਇਸ ਮੌਕੇ ਫਰੀਡਮ ਫ਼ਰਾਮ ਡਰੱਗਜ਼ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਹੇਮੰਤ ਭਨੋਟ ਨੇ ਸਿਵਲ ਸਰਜਨ ਡਾ: ਜਸਵਿੰਦਰ ਸਿੰਘ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਇਹ ਪ੍ਰੇਰਨਾ ਤੇ ਸ਼ਾਬਾਸ਼ੀ ਉਨ੍ਹਾਂ ਨੂੰ ਭਵਿੱਖ ਵਿਚ ਅੱਗੇ ਵਧਣ ਵਿਚ ਸਹਾਈ ਹੋਵੇਗੀ |

ਪਿਛਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਛਬੀਲ ਲਗਾਈ <br/> ਅਗਲੀ ਖ਼ਬਰ ਗੁਰਦੁਆਰਾ ਦਮਦਮਾ ਸਾਹਿਬ ਮਨੋਹਰਪੁਰ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।