ਬਟਾਲਾ, 16 ਜੂਨ (ਸਤਿੰਦਰ ਸਿੰਘ)-ਜਲ ਸੇਵਾ ਸੁਸਾਇਟੀ ਬਟਾਲਾ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਛਬੀਲ ਲਗਾਈ ਗਈ | ਇਸ ਛਬੀਲ ਦੌਰਾਨ ਸੁਸਾਇਟੀ ਦੇ ਮੈਂਬਰਾਂ ਵਲੋਂ ਵਧ ਚੜ੍ਹ ਕੇ ਸੰਗਤਾਂ ਦੀ ਸੇਵਾ ਕੀਤੀ ਗਈ | ਇਸ ਮੌਕੇ ਹਲਕਾ ਬਟਾਲਾ ਦੇ ਸੀਨੀਅਰ ਕਾਂਗਰਸੀ ਆਗੂ ਗੌਤਮ ਸੇਠ ਗੁੱਡੂ ਤੇ ਹੋਰ ਸ਼ਖ਼ਸੀਅਤਾਂ ਨੂੰ ਸਿਰੋਪਾਓ ਤੇ ਯਾਦਗਾਰੀ ਚਿੰਨ੍ਹ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਰਾਜਾ ਗੁਰਬਖਸ਼ ਸਿੰਘ, ਹਰਪ੍ਰੀਤ ਸਿੰਘ, ਹਿੰਮਤ ਸਿੰਘ, ਨਰਿੰਦਰ ਸਿੰਘ, ਜੋਬਨਪ੍ਰੀਤ ਸਿੰਘ, ਸਾਜਨ ਸਿੰਘ, ਰਵੀ ਸ਼ਾਹ, ਹਰਜਿੰਦਰ ਸਿੰਘ, ਰਾਜ ਸ਼ਰਮਾ, ਰਾਜਨ ਕਲਿਆਣ, ਸੋਹਜਪ੍ਰੀਤ ਸਿੰਘ, ਸ਼ੁਭਭਾਰਤ, ਅਕਾਸ਼ ਕੁਮਾਰ, ਲਵ ਸਿੰਘ, ਰਾਣਾ, ਮਨਜੀਤ ਸਿੰਘ ਆਦਿ ਸਮੇਤ ਸੁਸਾਇਟੀ ਦੇ ਮੈਂਬਰ ਤੇ ਅਹੁਦੇਦਾਰ ਹਾਜ਼ਰ ਸਨ |