17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਪਿੰਡ ਸ਼ਾਹਪੁਰ ਜਾਜਨ ਵਿਚ ਗੁਰਮਤਿ ਸਿਖਲਾਈ ਕੈਂਪ ਲਗਾਇਆ <br/>

ਗੁਰਮਤਿ ਕੈਂਪ ਵਿਚ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਸਨਮਾਨਿਤ ਕਰਨ ਸਮੇਂ ਸ਼੍ਰੋਮਣੀ ਕਮੇਟੀ ਦੀ ਟੀਮ ਤੇ ਪ੍ਰਬੰਧਕ | ਤਸਵੀਰ : ਕੁਲਦੀਪ ਸਿੰਘ ਸੋਨੂੰ <br/> 17-06-2025
ਧਿਆਨਪੁਰ, 16 ਜੂਨ (ਕੁਲਦੀਪ ਸਿੰਘ ਸੋਨੂੰ)-ਨੌਜਵਾਨ ਪੀੜ੍ਹੀ ਨੂੰ ਗੁਰੂ ਇਤਿਹਾਸ ਨਾਲ ਜੋੜਨ ਲਈ ਗਰਮੀਆਂ ਦੀਆਂ ਛੁੱਟੀਆਂ ਨੂੰ ਮੁੱਖ ਰੱਖਦਿਆਂ ਧੰਨ-ਧੰਨ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਬੋਹੜੀ ਸਾਹਿਬ ਸ਼ਾਹਪੁਰ ਜਾਜਨ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਮਤਿ ਸਿਖਲਾਈ ਕੈਂਪ ਲਗਾਇਆ ਗਿਆ | ਇਸ ਮੌਕੇ ਗੋਲਡ ਮੈਡਲਿਸਟ ਕਵੀਸ਼ਰ ਭਾਈ ਸੁੱਚਾ ਸਿੰਘ ਡੇਰਾ ਪਠਾਣਾ, ਪ੍ਰਚਾਰਕ ਭਾਈ ਹਿੰਮਤਬੀਰ ਸਿੰਘ ਵੀਲਾ, ਭਾਈ ਹਰਪਾਲ ਸਿੰਘ ਭੋਲੇਕੇ ਧਰਮ ਪ੍ਰਚਾਰ ਕਮੇਟੀ ਆਦਿ ਵਲੋਂ ਗੁਰਬਾਣੀ ਨਾਲ ਨੌਜਵਾਨਾਂ ਨੂੰ ਜੋੜਿਆ ਗਿਆ | ਇਸ ਗੁਰਮਤਿ ਕੈਂਪ ਵਿਚ ਪਿੰਡ ਦੇ ਬਹੁਤ ਸਾਰੇ ਵਿਦਿਆਰਥੀਆਂ ਨੇ ਭਾਗ ਲਿਆ | ਕੈਂਪ ਦੇ ਅਖੀਰ ਵਿਚ ਭਾਗ ਲੈਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ | ਬੱਚਿਆਂ ਨੂੰ ਉਤਸ਼ਾਹਿਤ ਕਰ ਕੇ ਗੁਰਮਤਿ ਕੈਂਪ ਨਾਲ ਜੋੜਨ ਵਾਲੇ ਕਵੀਸ਼ਰ ਭਾਈ ਸੁੱਚਾ ਸਿੰਘ ਡੇਰਾ ਪਠਾਣਾਂ, ਪ੍ਰਚਾਰਕ ਭਾਈ ਹਿੰਮਤਵੀਰ ਸਿੰਘ ਵੀਲਾ, ਭਾਈ ਹਰਪਾਲ ਸਿੰਘ ਭੋਲੇਕੇ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਹਿੰਦਰ ਸਿੰਘ, ਡਾਕਟਰ ਇੰਦਰਜੀਤ ਸਿੰਘ, ਹੈੱਡ ਗ੍ਰੰਥੀ ਬਾਬਾ ਹਰਦੀਪ ਸਿੰਘ, ਬਾਬਾ ਸੇਵਾ ਸਿੰਘ, ਜੋਗਿੰਦਰ ਸਿੰਘ ਚੰਡੀਗੜ੍ਹ ਅਤੇ ਮਨਗੋਬਿੰਦ ਸਿੰਘ ਆਦਿ ਨੇ ਸਨਮਾਨਿਤ ਕੀਤਾ |

ਪਿਛਲੀ ਖ਼ਬਰ ਰਾਜਨ ਅਰੋੜਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ <br/> ਅਗਲੀ ਖ਼ਬਰ ਵਧੀਕ ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨੂੰ ਹੜ੍ਹ ਰੋਕੂ ਪ੍ਰਬੰਧਾਂ ਨੂੰ ਫ਼ੌਰੀ ਮੁਕੰਮਲ ਕਰਨ ਦੇ ਨਿਰਦੇਸ਼ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।