13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਜੰਮੂ-ਕਸ਼ਮੀਰ ਤੋਂ ਬਿਨਾਂ ਟੈਕਸ ਚੱਲਦੀਆਂ ਬੱਸਾਂ ਦੇ ਕੱਟੇ ਚਲਾਨ <br/>

ਅਜੀਤ ਡੈਸਕ 18-06-2025
ਗੁਰਦਾਸਪੁਰ, 17 ਜੂਨ (ਅਸ਼ੋਕ ਸ਼ਰਮਾ)-ਟਰਾਂਸਪੋਰਟ ਵਿਭਾਗ ਪੰਜਾਬ ਵਲੋਂ ਵਾਹਨਾਂ ਦੀ ਚੈਕਿੰਗ ਕਰਨ ਵਾਸਤੇ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ ਜਿਸ ਤਹਿਤ ਜ਼ਿਲ੍ਹਾ ਟਰਾਂਸਪੋਰਟ ਅਫਸਰ ਨਵਜੋਤ ਸ਼ਰਮਾ ਬਾਈਪਾਸ ਬਰਿਆਰ 'ਤੇ ਨਾਕਾ ਲਗਾ ਕੇ ਵਾਹਨਾਂ ਦੀ ਚੈਕਿੰਗ ਕਰ ਰਹੇ ਸਨ ਕਿ ਇਸੇ ਦੌਰਾਨ ਜੰਮੂ-ਕਸ਼ਮੀਰ ਤੋਂ ਪੰਜਾਬ ਆ ਰਹੀਆਂ ਦੋ ਬੱਸਾਂ ਦੇ ਕਾਗ਼ਜ਼ਾਤ ਚੈੱਕ ਕੀਤੇ ਤਾਂ ਉਨ੍ਹਾਂ ਕੋਲ ਬੱਸਾਂ ਦਾ ਪੰਜਾਬ ਦੇ ਟੈਕਸ ਦਾ ਕੋਈ ਵੀ ਸਬੂਤ ਨਹੀਂ ਸੀ | ਉਨ੍ਹਾਂ ਦੱਸਿਆ ਕਿ ਬੱਸ ਚਾਲਕਾਂ ਤੋਂ ਮੌਕੇ 'ਤੇ ਜੁਰਮਾਨਾ ਕਰਕੇ ਉਨ੍ਹਾਂ ਪਾਸੋਂ ਇਕ ਲੱਖ ਰੁਪਏ ਜੁਰਮਾਨਾ ਅਤੇ 8 ਬੱਸਾਂ ਦੇ ਚਲਾਨ ਕੱਟ ਕੇ 3 ਲੱਖ 85 ਹਜ਼ਾਰ ਰੁਪਏ ਵਸੂਲ ਕੀਤੇ ਹਨ | ਉਨ੍ਹਾਂ ਦੱਸਿਆ ਕਿ ਪੰਜਾਬ ਟੂਰ ਐਂਡ ਟਰੈਵਲ ਜੰਮੂ-ਕਸ਼ਮੀਰ ਤੋਂ ਗੱਡੀਆਂ ਬੁਕਿੰਗ ਕਰਵਾਉਂਦੇ ਹਨ ਤਾਂ ਜੋ ਸ਼ਰਧਾਲੂਆਂ ਨੰੂ ਮਾਤਾ ਵੈਸ਼ਨੋ ਦੇ ਦਰਸ਼ਨ ਕਰਵਾਏ ਜਾ ਸਕਣ ਅਤੇ ਇਹ ਬੱਸਾਂ ਪੰਜਾਬ ਅੰਦਰ ਗ਼ਲਤ ਤਰੀਕੇ ਨਾਲ ਦਾਖ਼ਲ ਹੋ ਕੇ ਪੰਜਾਬ ਦਾ ਵੱਡਾ ਨੁਕਸਾਨ ਕਰਦੇ ਹਨ | ਇਸ ਨਾਲ ਪੰਜਾਬ ਦੇ ਖ਼ਜ਼ਾਨੇ ਨੰੂ ਚੂਨਾ ਲੱਗਦਾ ਹੈ | ਉਨ੍ਹਾਂ ਦੱਸਿਆ ਕਿ ਗੁਪਤ ਸੂਚਨਾ ਮਿਲਣ 'ਤੇ ਬੱਸਾਂ ਨੰੂ ਕਾਬੂ ਕੀਤਾ ਗਿਆ ਹੈ ਅਤੇ ਉਨ੍ਹਾਂ ਤੋਂ ਰਕਮ ਟੈਕਸ ਦੇ ਤੌਰ 'ਤੇ ਇਕੱਠੀ ਕਰਕੇ ਸਰਕਾਰੀ ਖਜ਼ਾਨੇ ਵਿਚ ਜਮ੍ਹਾ ਕਰਵਾ ਦਿੱਤੀ ਹੈ ਅਤੇ ਇਹ ਚੈਕਿੰਗ ਲਗਾਤਾਰ ਜਾਰੀ ਰਹੇਗੀ |

ਪਿਛਲੀ ਖ਼ਬਰ 7 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ-ਪੁੱਛਗਿੱਛ ਦੌਰਾਨ ਇਕ ਹੋਰ ਗਿ੍ਫਤਾਰ <br/> ਅਗਲੀ ਖ਼ਬਰ ਮੀਂਹ ਕਾਰਨ ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ-ਖੇਤਾਂ ਵਿਚ ਭਰਿਆ ਨੱਕੋ-ਨੱਕ ਪਾਣੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।