13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

7 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ-ਪੁੱਛਗਿੱਛ ਦੌਰਾਨ ਇਕ ਹੋਰ ਗਿ੍ਫਤਾਰ <br/>

ਅਜੀਤ ਡੈਸਕ 18-06-2025
ਹਰਚੋਵਾਲ, 17 ਜੂਨ (ਰਣਜੋਧ ਸਿੰਘ ਭਾਮ, ਢਿੱਲੋਂ)-ਪੁਲਿਸ ਵਲੋਂ ਇਕ ਨੌਜਵਾਨ ਨੂੰ 7 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ ਜਦ ਕਿ ਪੁੱਛਗਿੱਛ ਦੌਰਾਨ ਇਕ ਹੋਰ ਨੂੰ ਗਿ੍ਫਤਾਰ ਕੀਤਾ ਹੈ | ਚੌਕੀ ਹਰਚੋਵਾਲ ਦੇ ਇੰਚਾਰਜ ਏ. ਐੱਸ. ਆਈ. ਸਰਵਣ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਬਹਾਦਰਪੁਰ ਰਜੋਆ ਦੇ ਨਜ਼ਦੀਕ ਸੈਲਰ ਕੋਲ ਸੀ ਕਿ ਇਕ ਨੌਜਵਾਨ ਪੁਲਿਸ ਨੂੰ ਵੇਖ ਕੇ ਵਾਪਸ ਮੁੜਨ ਲੱਗਾ ਅਤੇ ਪੈਂਟ ਦੀ ਜੇਬ ਵਿਚੋਂ ਇਕ ਮੋਮੀ ਲਿਫਾਫਾ ਜ਼ਮੀਨ 'ਤੇ ਸੁੱਟਿਆ, ਜਿਸ ਵਿਚੋਂ 7 ਗ੍ਰਾਮ ਹੈਰੋਇਨ ਬਰਾਮਦ ਹੋਈ | ਪੁਲਿਸ ਵਲੋਂ ਉਸ ਨੂੰ ਫੜ ਕੇ ਪੱੁਛਗਿੱਛ ਕਰਨ 'ਤੇ ਉਸ ਨੇ ਆਪਣਾ ਨਾਂਅ ਜਗਤਾਰ ਸਿੰਘ ਜੱਗਾ ਪੁੱਤਰ ਮਹਿੰਦਰ ਸਿੰਘ ਵਾਸੀ ਬਹਾਦਰਪੁਰ ਰਜੋਆ ਦੱਸਿਆ | ਪੁੱਛਗਿੱਛ ਦੌਰਾਨ ਉਸ ਨੇ ਕਿਹਾ ਕਿ ਇਹ ਹੈਰੋਇਨ ਬਲਵਿੰਦਰ ਸਿੰਘ ਪੁੱਤਰ ਸਰਦੂਲ ਸਿੰਘ ਵਾਸੀ ਭੇਟ ਪੱਤਣ ਅਤੇ ਅਕਾਸ਼ਦੀਪ ਸਿੰਘ ਪੁੱਤਰ ਹਰਦੀਪ ਸਿੰਘ ਵਾਸੀ ਵਰਸਾਲ ਚੱਕ ਕੋਲੋਂ ਲਿਆ ਕੇ ਵੇਚਦਾ ਹਾਂ, ਜਿਸ 'ਤੇ ਪੁਲਿਸ ਨੇ ਇਨ੍ਹਾਂ ਵਿਚੋਂ ਇਕ ਨੌਜਵਾਨ ਨੂੰ ਪਿੰਡ ਮਠੋਲਾ ਤੋਂ ਗਿ੍ਫਤਾਰ ਕਰ ਲਿਆ ਜਦ ਕਿ ਤੀਜੇ ਦੀ ਭਾਲ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਨੌਜਵਾਨ ਕਿਸਾਨ ਆਗੂ ਅਮਨਦੀਪ ਸਿੰਘ ਕੈਲੇ ਕਲਾਂ ਦਾ ਅਚਨਚੇਤ ਦਿਹਾਂਤ - ਜਥੇਬੰਦੀ 'ਚ ਸ਼ੋਕ ਦੀ ਲਹਿਰ <br/> ਅਗਲੀ ਖ਼ਬਰ ਜੰਮੂ-ਕਸ਼ਮੀਰ ਤੋਂ ਬਿਨਾਂ ਟੈਕਸ ਚੱਲਦੀਆਂ ਬੱਸਾਂ ਦੇ ਕੱਟੇ ਚਲਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।