13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਰੈਲੀ 'ਚ ਪਹੁੰਚੀ ਸਮੁੱਚੀ ਲੀਡਰਸ਼ਿਪ ਤੇ ਵਰਕਰਾਂ ਦਾ ਕੀਤਾ ਧੰਨਵਾਦ

ਅਜੀਤ ਡੈਸਕ 18-06-2025
ਬਟਾਲਾ, 17 ਜੂਨ (ਸਤਿੰਦਰ ਸਿੰਘ)-ਬਟਾਲਾ ਤੋਂ ਕਾਂਗਰਸ ਦੇ ਸੀਨੀਅਰ ਆਗੂ ਐਡਵੋਕੇਟ ਅਮਨਦੀਪ ਜੈਂਤੀਪੁਰ ਦੀ ਅਗਵਾਈ ਹੇਠ ਬੀਤੇ ਦਿਨ ਕਾਂਗਰਸ ਪਾਰਟੀ ਦੀ ਭਰਵੀਂ ਰੈਲੀ ਹੋਈ ਸੀ ਜਿਸ ਵਿਚ ਕਾਂਗਰਸ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਸਮੇਤ ਬਟਾਲਾ ਹਲਕੇ ਤੋਂ ਵੱਡੀ ਗਿਣਤੀ ਵਿਚ ਆਗੂ ਤੇ ਵਰਕਰ ਸ਼ਾਮਲ ਹੋਏ ਸਨ | ਅੱਜ ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਇਸ ਰੈਲੀ ਨੂੰ ਕਾਮਯਾਬ ਬਣਾਉਣ ਵਾਲੇ ਸਮੂਹ ਆਗੂਆਂ, ਵਰਕਰਾਂ, ਮੌਜ਼ੂਦਾ ਤੇ ਸਾਬਕਾ ਕੌਸਲਰਾਂ, ਪੰਚਾਂ-ਸਰਪੰਚਾਂ ਤੇ ਦਰਜਾ-ਬ-ਦਰਜਾ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਹਮੇਸ਼ਾ ਹੀ ਪਾਰਟੀ ਅਤੇ ਵਰਕਰਾਂ ਨਾਲ ਚੱਟਾਂਨ ਦੀ ਤਰ੍ਹਾਂ ਖੜ੍ਹੇ ਹਨ ਅਤੇ ਭਵਿੱਖ ਵਿਚ ਵੀ ਪਾਰਟੀ ਵਲੋਂ ਲਗਾਈ ਜਾਣ ਵਾਲੀ ਹਰ ਡਿਊਟੀ ਨੂੰ ਪੂਰੀ ਮਿਹਨਤ ਤੇ ਤਨਦੇਹੀ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਬਟਾਲਾ ਹਲਕੇ ਦੇ ਸਮੂਹ ਲੋਕ ਮੇਰੇ ਪਰਿਵਾਰਕ ਮੈਂਬਰ ਹਨ ਅਤੇ ਮੈਂ ਹਮੇਸ਼ਾ ਉਨ੍ਹਾਂ ਦੇ ਹਰ ਦੁੱਖ-ਸੁੱਖ ਦਾ ਭਾਈਵਾਲ ਰਹਾਂਗਾ |

ਪਿਛਲੀ ਖ਼ਬਰ ਨਵ-ਨਿਯੁਕਤ ਕੋਆਰਡੀਨੇਟਰ ਮਨਜੀਤ ਸਿੰਘ ਚੀਮਾ ਦਾ ਮਨਦੀਪ ਸਿੰਘ ਰੰਗੜ ਨੰਗਲ ਦੀ ਅਗਵਾਈ ਹੇਠ ਭਰਵਾਂ ਸਵਾਗਤ ਅਗਲੀ ਖ਼ਬਰ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਇਫਟੂ ਵਲੋਂ 2 ਜੁਲਾਈ ਤੋਂ ਡੀ. ਸੀ. ਦਫ਼ਤਰ ਮੂਹਰੇ ਪੱਕੇ ਧਰਨੇ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।