13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਨਗਰ ਨਿਗਮ ਬਟਾਲਾ ਨੇ ਸਾਫ਼-ਸਫਾਈ ਨਾ ਰੱਖਣ ਕਾਰਨ 7 ਦੁਕਾਨਦਾਰਾਂ ਦੇ ਚਲਾਨ ਕੱਟੇ <br/>

ਅਜੀਤ ਡੈਸਕ 18-06-2025
ਬਟਾਲਾ, 17 ਜੂਨ (ਸਤਿੰਦਰ ਸਿੰਘ)-ਐੱਸ. ਡੀ. ਐੱਮ.-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਸ੍ਰੀ ਵਿਕਰਮਜੀਤ ਸਿੰਘ ਪਾਂਥੇ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਨੂੰ ਸਾਫ਼ ਸੁਥਰਾ ਬਣਾਉਣ ਲਈ ਨਗਰ ਨਿਗਮ ਵਲੋਂ ਨਿਰੰਤਰ ਸਖ਼ਤ ਕਾਰਵਾਈ ਕਰਦਿਆਂ ਅੱਜ ਗੁਰਦਾਸਪੁਰ ਰੋਡ 'ਤੇ ਆਪਣੀਆਂ ਦੁਕਾਨਾਂ ਦੇ ਅੱਗੇ ਕੂੜੇ ਦੇ ਢੇਰ ਲਗਾਉਣ ਅਤੇ ਕੂੜਾਦਾਨ ਨਾ ਰੱਖਣ ਵਾਲੇ 7 ਦੁਕਾਨਦਾਰਾਂ ਦੇ ਚਲਾਨ ਕੱਟੇ ਗਏ ਹਨ | ਇਸ ਸਬੰਧੀ ਅਧਿਕਾਰੀ ਸ੍ਰੀਮਤੀ ਪ੍ਰਭਜੋਤ ਕੌਰ ਨੇ ਦੱਸਿਆ ਕਿ ਟੀਮ ਵਲੋਂ ਕੀਤੀ ਜਾਂਚ ਦੌਰਾਨ ਪੰਜਾਬ ਮਿਊਾਸਪਲ ਕਾਰਪੋਰੇਸ਼ਨ ਐਕਟ 1976 ਦੀ ਧਾਰਾ-323 ਤਹਿਤ 7 ਚਲਾਨ ਕੱਟੇ ਗਏ ਹਨ | ਉਨ੍ਹਾਂ ਦੱਸਿਆ ਕਿ ਨਗਰ ਨਿਗਮ ਵਲੋਂ ਵਿਸ਼ੇਸ਼ ਟੀਮ ਗਠਿਤ ਕੀਤੀ ਗਈ ਹੈ, ਜਿਸ ਵਿਚ ਉਨ੍ਹਾਂ ਸਮੇਤ ਅਮਰੀਕ ਸਿੰਘ ਸੁਪਰਵਾਈਜ਼ਰ, ਕੁਲਦੀਪ ਸਿੰਘ ਕਮਿਊਨਿਟੀ ਫੈਸੀਲੇਟਰ, ਸ੍ਰੀਮਤੀ ਜਸਵਿੰਦਰ ਕੌਰ ਮੋਟੀਵੇਟਰ, ਸਵਰੂਪ ਸਿੰਘ ਮੋਟੀਵੇਟਰ ਅਤੇ ਰੋਹਿਤ ਮੋਟੀਵੇਟਰ ਸ਼ਾਮਲ ਹਨ, ਵਲੋਂ ਲਗਾਤਾਰ ਸ਼ਹਿਰ ਵਿਚ ਸਾਫ਼-ਸਫ਼ਾਈ ਸਬੰਧੀ ਚੈਕਿੰਗ ਕੀਤੀ ਜਾਂਦੀ ਹੈ | ਉਨ੍ਹਾਂ ਦੱਸਿਆ ਕਿ ਇਸ ਟੀਮ ਵਲੋਂ ਸ਼ਹਿਰ ਵਾਸੀਆਂ ਨੂੰ ਆਪਣੇ ਘਰਾਂ, ਦੁਕਾਨਾਂ ਦੇ ਬਾਹਰ ਕੂੜਾ ਨਾ ਸੁੱਟਣ ਤੇ ਕੂੜਾਦਾਨ ਰੱਖਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ |

ਪਿਛਲੀ ਖ਼ਬਰ ਦਿੱਲੀ-ਜੰਮੂ-ਕੱਟੜਾ ਹਾਈਵੇਅ ਅਧੀਨ ਆਈ ਜ਼ਮੀਨ 'ਤੇ ਕਬਜ਼ਾ ਲੈਣ ਆਏ ਪ੍ਰਸ਼ਾਸਨ ਦਾ ਕਿਸਾਨਾਂ ਵਲੋਂ ਵਿਰੋਧ ਅਗਲੀ ਖ਼ਬਰ ਨਵ-ਨਿਯੁਕਤ ਕੋਆਰਡੀਨੇਟਰ ਮਨਜੀਤ ਸਿੰਘ ਚੀਮਾ ਦਾ ਮਨਦੀਪ ਸਿੰਘ ਰੰਗੜ ਨੰਗਲ ਦੀ ਅਗਵਾਈ ਹੇਠ ਭਰਵਾਂ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।