12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਸਾਬਕਾ ਫ਼ੌਜੀਆਂ ਅਤੇ ਉਨ੍ਹਾਂ ਦੇ ਆਸ਼ਰਿਤਾਂ 'ਚ ਤਕਸੀਮ ਕੀਤੀ 4 ਕਰੋੜ 40 ਲੱਖ ਦੀ ਰਾਸ਼ੀ

ਅਜੀਤ ਡੈਸਕ 18-06-2025
ਗੁਰਦਾਸਪੁਰ, 17 ਜੂਨ (ਚੱਕਰਾਜਾ)-ਕਮਾਂਡਰ ਬਲਜਿੰਦਰ ਵਿਰਕ (ਰਿਟਾ), ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਗੁਰਦਾਸਪੁਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੇਵਾ ਮੁਕਤ ਸੈਨਿਕਾਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਤਹਿਤ ਉਨ੍ਹਾਂ ਦੇ ਦਫ਼ਤਰ ਵਲੋਂ ਲੰਘੇ ਵਿੱਤੀ ਵਰ੍ਹੇ ਦੌਰਾਨ 30 ਅਪ੍ਰੈਲ ਤੱਕ ਪੰਜਾਬ ਸਰਕਾਰ ਦੀ ਤਰਫ਼ੋਂ 04 ਕਰੋੜ 40 ਲੱਖ ਦੀ ਰਾਸ਼ੀ ਸਿੱਧੇ ਤੌਰ 'ਤੇ ਲਾਭਪਾਤਰੀਆਂ ਦੇ ਖਾਤਿਆਂ ਵਿਚ ਤਕਸੀਮ ਕਰਕੇ ਮਾਣ ਪ੍ਰਾਪਤ ਕੀਤਾ ਹੈ | ਪੰਜਾਬ ਸਰਕਾਰ ਵਲੋਂ ਇਸ ਦਫ਼ਤਰ ਰਾਹੀਂ ਵਿੱਤੀ ਲਾਭ ਪ੍ਰਾਪਤ ਕਰ ਰਹੇ ਸਮੂਹ ਲਾਭਪਾਤਰੀਆਂ ਨੂੰ ਅਧਿਕਾਰੀਆਂ ਵਲੋਂ ਬੇਨਤੀ ਕੀਤੀ ਕਿ ਉਨ੍ਹਾਂ ਵਲੋਂ ਦਫ਼ਤਰ ਨੂੰ ਦਿੱਤੇ ਆਪਣੇ ਬੈਂਕ ਖਾਤੇ ਆਪਣੇ ਬੈਂਕਾਂ 'ਚ ਜਾ ਕੇ ਚੈੱਕ ਕਰ ਲਏ ਜਾਣ | ਜੇਕਰ ਕਿਸੇ ਕਾਰਨ ਕਿਸੇ ਲਾਭ ਪਾਤਰੀ ਦੇ ਪੈਸੇ ਉਨ੍ਹਾਂ ਦੇ ਖਾਤੇ ਵਿਚ ਨਾ ਆਏ ਹੋਣ ਤਾਂ ਉਹ ਦਫ਼ਤਰ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਗੁਰਦਾਸਪੁਰ ਨਾਲ ਸੰਪਰਕ ਕਰਨ | ਅਧਿਕਾਰੀਆਂ ਨੇ ਦੱਸਿਆ ਕਿ ਅਜੋਕੇ ਯੁੱਗ ਵਿਚ ਕੰਪਿਊਟਰ ਸਿੱਖਿਆ ਤੋਂ ਬਗੈਰ ਆਦਮੀ ਅਨਪੜ੍ਹ ਹੈ ਅਤੇ ਦਰਜਾ ਇਕ ਤੋਂ ਤਿੰਨ ਤੱਕ ਦੀ ਸਰਕਾਰੀ ਨੌਕਰੀ ਪਾਉਣ ਲਈ 90 ਦਿਨ ਦੇ ਬੇਸਿਕ ਕੰਪਿਊਟਰ ਕੋਰਸ ਦੇ ਸਰਟੀਫਿਕੇਟ ਦੀ ਮੰਗ ਕੀਤੀ ਜਾਂਦੀ ਹੈ | ਇਸ ਮੰਤਵ ਨੂੰ ਪੂਰਾ ਕਰਨ ਲਈ ਦਫ਼ਤਰ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਗੁਰਦਾਸਪੁਰ ਵਿਖੇ ਸੈਨਿਕ ਵੋਕੇਸ਼ਨਲ ਟ੍ਰੇਨਿੰਗ ਇੰਸਟੀਚਿਊਟ ਵਿਚ ਬੇਸਿਕ ਕੰਪਿਊਟਰ ਕੋਰਸ ਕਰਵਾਇਆ ਜਾ ਰਿਹਾ ਹੈ ਜੋ ਕਿ ਸਰਕਾਰ ਪਾਸੋਂ ਮਾਨਤਾ ਪ੍ਰਾਪਤ ਹੈ | ਇਸ ਤੋਂ ਇਲਾਵਾ ਇਸ ਦਫ਼ਤਰ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਬੱਚਿਆਂ ਨੂੰ ਫ਼ੌਜ 'ਚ ਭਰਤੀ ਹੋਣ ਲਈ ਉੱਚ ਦਰਜੇ ਦੀ ਟ੍ਰੇਨਿੰਗ ਵੀ ਦਿੱਤੀ ਜਾ ਰਹੀ ਹੈ ਤਾਂ ਜੋ ਜ਼ਿਲ੍ਹਾ ਗੁਰਦਾਸਪੁਰ ਦੇ ਵੱਧ ਤੋਂ ਵੱਧ ਨੌਜਵਾਨ ਸੈਨਾ, ਅਰਧ ਸੈਨਿਕ ਬਲਾਂ ਤੇ ਪੁਲਿਸ ਵਿਚ ਭਰਤੀ ਹੋ ਕੇ ਆਪਣੀ ਰੋਜ਼ੀ ਰੋਟੀ ਕਮਾਉਣ ਦੇ ਨਾਲ ਦੇਸ਼ ਸੇਵਾ ਦਾ ਮੌਕਾ ਪ੍ਰਾਪਤ ਕਰਨ | ਅਧਿਕਾਰੀ ਵਲੋਂ ਜ਼ਿਲੇ੍ਹ ਦੇ ਸਮੂਹ ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਨੂੰ ਇਸ ਦਫ਼ਤਰ ਦੀਆਂ ਭਰਪੂਰ ਸੇਵਾਵਾਂ ਪ੍ਰਾਪਤ ਕਰਨ ਲਈ ਅਪੀਲ ਕੀਤੀ |
ਪਿਛਲੀ ਖ਼ਬਰ ਕਾਦੀਆਂ ਦੇ ਨਾਲਿਆਂ ਵਿਚੋਂ ਗਾਰ ਕੱਢਣ ਦਾ ਕੰਮ ਹੋਇਆ ਸ਼ੁਰੂ <br/> ਅਗਲੀ ਖ਼ਬਰ ਬਲਾਕ ਕਾਂਗਰਸ ਕਮੇਟੀ ਦੀ ਅਹਿਮ ਮੀਟਿੰਗ ਦੌਰਾਨ ਵਿਛੜੇ ਸਾਥੀ ਨੂੰ ਕੀਤਾ ਯਾਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।