12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਸ਼ਹੀਦੀ ਦਿਹਾੜੇ ਨੰੂ ਸਮਰਪਿਤ ਛਬੀਲ ਲਗਾਈ <br/>

ਅਜੀਤ ਡੈਸਕ 18-06-2025
ਗੁਰਦਾਸਪੁਰ, 17 ਜੂਨ (ਅਸ਼ੋਕ ਸ਼ਰਮਾ)-ਸ਼ਹੀਦ ਬੀਬੀ ਸੁੰਦਰੀ ਐਨ.ਆਰ.ਆਈ. ਕਲੱਬ ਵਲੋਂ ਨਵਾਂ ਪਿੰਡ ਬਹਾਦਰ ਦੇ ਵਸਨੀਕਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੰੂ ਸਮਰਪਿਤ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਰਪੰਚ ਸੁਰਿੰਦਰ ਸਿੰਘ ਜੱਜ, ਪ੍ਰਧਾਨ ਮਨਜੀਤ ਸਿੰਘ, ਬਲਵੀਰ ਸਿੰਘ ਫੌਜੀ, ਮਨਜਿੰਦਰ ਸਿੰਘ ਰਿੰਕੂ, ਸੰਨੀ, ਗੋਘਾ, ਬੰਟੀ, ਬਿੱਟਾ, ਬਲਵੀਰ ਸਿੰਘ ਠੇਕੇਦਾਰ, ਮਨਜੀਤ ਸਿੰਘ, ਤੇਜਿੰਦਰ ਸਿੰਘ ਅਤੇ ਕਰਨੈਲ ਸਿੰਘ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਪ੍ਰਵਾਸੀ ਭਾਰਤੀ ਹਮੇਸ਼ਾ ਪਿੰਡ ਅੰਦਰ ਕੋਈ ਵੀ ਸਮਾਗਮ ਹੋਵੇ ਵੱਧ ਚੜ੍ਹ ਕੇ ਹਿੱਸਾ ਲੈਂਦੇ ਹਨ | ਗਰੀਬ ਤੇ ਲੋੜਵੰਦ ਲੋਕਾਂ ਦੀ ਮਦਦ ਵੀ ਪਹਿਲ ਦੇ ਆਧਾਰ 'ਤੇ ਕਰਦੇ ਹਨ | ਜਿਸ ਨਾਲ ਪਿੰਡ ਅੰਦਰ ਭਾਈਚਾਰੇ ਦੀ ਸਾਂਝ ਮਜ਼ਬੂਤ ਹੁੰਦੀ ਹੈ ਅਤੇ ਪਿੰਡ ਦੇ ਨੌਜਵਾਨਾਂ ਨੰੂ ਪੜ੍ਹਾਈ ਦੇ ਨਾਲ ਖੇਡਾਂ ਵੱਲ ਵੀ ਪ੍ਰੇਰਿਤ ਕਰਦੇ ਰਹਿੰਦੇ ਹਨ | ਜਿਸ ਕਰਕੇ ਪਿੰਡ ਦੀ ਪੰਚਾਇਤ ਤੇ ਪਿੰਡ ਵਾਸੀ ਐਨ. ਆਰ. ਆਈ. ਭਰਾਵਾਂ ਦੇ ਹਮੇਸ਼ਾ ਧੰਨਵਾਦੀ ਰਹਿਣਗੇ |

ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਵਿਖੇ ਬੱਚਿਆਂ ਦਾ ਗੁਰਮਤਿ ਸਿਖਲਾਈ ਕੈਂਪ ਲਗਾਇਆ <br/> ਅਗਲੀ ਖ਼ਬਰ ਕਾਦੀਆਂ ਦੇ ਨਾਲਿਆਂ ਵਿਚੋਂ ਗਾਰ ਕੱਢਣ ਦਾ ਕੰਮ ਹੋਇਆ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।